ਅਮਰੀਕਾ ’ਚ ਮੰਦਰਾਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਇਕੱਤਰ ਹੋਏ ਹਿੰਦੂ ਅਤੇ ਸਿੱਖ
ਕੈਲੇਫੋਰਨੀਆ, 3 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਭਾਈਚਾਰੇ ਦਾ ਵੱਡਾ ਇਕੱਠ ਹੋਇਆ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਸਣੇ ਪੁਲਿਸ ਅਫਸਰਾਂ ਨੇ ਵੀ ਸ਼ਿਰਕਤ ਕੀਤੀ। ਜਕਾਰਾ ਮੂਵਮੈਂਟ ਦੇ ਕਾਰਜਕਾਰੀ ਡਾਇਰੈਕਟਰ ਨੈਨਦੀਪ ਸਿੰਘ ਨੇ ਕਿਹਾ ਕਿ ਅਮਰੀਕਾ ਵਿਚ ਵਸਦੇ ਹਿੰਦੂ ਅਤੇ ਸਿੱਖ ਭਾਈਚਾਰੇ ਕਿਸੇ ਕਿਸਮ ਦਾ ਟਕਰਾਅ ਨਹੀਂ ਪਰ […]
By : Editor Editor
ਕੈਲੇਫੋਰਨੀਆ, 3 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਭਾਈਚਾਰੇ ਦਾ ਵੱਡਾ ਇਕੱਠ ਹੋਇਆ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਸਣੇ ਪੁਲਿਸ ਅਫਸਰਾਂ ਨੇ ਵੀ ਸ਼ਿਰਕਤ ਕੀਤੀ। ਜਕਾਰਾ ਮੂਵਮੈਂਟ ਦੇ ਕਾਰਜਕਾਰੀ ਡਾਇਰੈਕਟਰ ਨੈਨਦੀਪ ਸਿੰਘ ਨੇ ਕਿਹਾ ਕਿ ਅਮਰੀਕਾ ਵਿਚ ਵਸਦੇ ਹਿੰਦੂ ਅਤੇ ਸਿੱਖ ਭਾਈਚਾਰੇ ਕਿਸੇ ਕਿਸਮ ਦਾ ਟਕਰਾਅ ਨਹੀਂ ਪਰ ਭਾਰਤੀ ਸਿਆਸਤ ਦਾ ਅਸਰ ਇਥੇ ਵੀ ਸਾਫ ਦੇਖਿਆ ਜਾ ਸਕਦਾ ਹੈ।
ਕੈਲੇਫੋਰਨੀਆ ਦੇ ਨਿਊਅਰਕ ਅਤੇ ਹੇਅਵਰਡ ਇਲਾਕਿਆਂ ’ਚ ਵਾਪਰੀਆਂ ਸਨ ਘਟਨਾਵਾਂ
ਏ.ਬੀ.ਸੀ. 7 ਨਿਊਜ਼ ਦੀ ਰਿਪੋਰਟ ਮੁਤਾਬਕ ਕੈਲੇਫੋਰਨੀਆ ਦੇ ਹੇਅਵਰਡ ਅਤੇ ਨਿਊਅਰਕ ਇਲਾਕੇ ਵਿਚ ਦੋ ਮੰਦਰਾਂ ਦੀਆਂ ਕੰਧਾਂ ’ਤੇ ਖਾਲਿਸਤਾਨ ਹਮਾਇਤੀ ਨਾਹਰੇ ਲਿਖੇ ਜਾਣ ਦੀ ਪੜਤਾਲ ਕਰ ਰਹੀ ਪੁਲਿਸ ਨੂੰ ਜਕਾਰਾ ਮੂਵਮੈਂਟ ਵੱਲੋਂ ਹਰ ਸੰਭਵ ਸਹਿਯੋਗ ਦਿਤਾ ਜਾ ਰਿਹਾ ਹੈ। ਇਕੱਠ ਵਿਚ ਸ਼ਾਮਲ ਸਾਊਥ ਏਸ਼ੀਅਨ ਭਾਈਚਾਰੇ ਨੇ ਇਕਸੁਰ ਆਵਾਜ਼ ਵਿਚ ਮੰਦਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਨਿਖੇਧੀ ਕੀਤੀ। ਬੇਅ ਏਰੀਆ ਦੇ ਕਈ ਪੁਲਿਸ ਮਹਿਕਮੇ ਸਾਂਝੇ ਤੌਰ ’ਤੇ ਇਨ੍ਹਾਂ ਮਾਮਲਿਆਂ ਦੀ ਪੜਤਾਲ ਕਰ ਰਹੇ ਹਨ। ਐਲਮੇਡਾ ਕਾਊਂਟੀ ਦੇ ਸ਼ੈਰਿਫ ਦਫ਼ਤਰ ਨਾਲ ਸਬੰਧਤ ਕੈਪਟਨ ਗੁਰਵਿੰਦਰ ਸਿੰਘ ਗੋਸਲ ਨੇ ਦੱਸਿਆ ਕਿ ਹਿੰਦੂ ਮੰਦਰਾਂ ਨਾਲ ਸਬੰਧਤ ਮਾਮਲਿਆਂ ਦੀ ਪੜਤਾਲ ਵਿਚ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਤੋਂ ਵੀ ਸਹਿਯੋਗ ਮਿਲ ਰਿਹਾ ਹੈ।
ਪੁਲਿਸ ਮਹਿਕਮਿਆਂ ਦੇ ਅਫਸਰਾਂ ਨੇ ਵੀ ਇਕੱਠ ਵਿਚ ਕੀਤੀ ਸ਼ਿਰਕਤ
ਉਨ੍ਹਾਂ ਕਿਹਾ ਕਿ ਫਿਲਹਾਲ ਕਿਸੇ ਸ਼ੱਕੀ ਜਾਂ ਸ਼ੱਕੀਆਂ ਬਾਰੇ ਕੋਈ ਸੂਹ ਨਹੀਂ ਮਿਲ ਸਕਦੀ ਅਤੇ ਇਨ੍ਹਾਂ ਘਟਨਾਵਾਂ ਦੇ ਮਕਸਦ ਬਾਰੇ ਵੀ ਪਤਾ ਨਹੀਂ ਲੱਗ ਸਕਿਆ ਕਿਉਂਕਿ ਕਿਸੇ ਵੀ ਮੰਦਰ ਦੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੋਈ ਸ਼ੱਕੀ ਨਜ਼ਰ ਨਹੀਂ ਆਉਂਦਾ। ਮੰਦਰਾਂ ਵਿਚ ਵਾਪਰੀਆਂ ਘਟਨਾਵਾਂ ਨੂੰ ਸੰਭਾਵਨ ਨਸਲੀ ਅਪਰਾਧ ਮੰਨਿਆ ਜਾ ਰਿਹਾ ਹੈ। ਇਸੇ ਦੌਰਾਨ ਨਿਊਅਰਕ ਪੁਲਿਸ ਦੇ ਕੈਪਟਨ ਜੌਨਾਥਨ ਆਰਗਿਊਲੋ ਨੇ ਆਖਿਆ ਕਿ ਪੂਰੀ ਸਾਵਧਾਨੀ ਨਾਲ ਪੜਤਾਲ ਅੱਗੇ ਵਧਾਈ ਜਾ ਰਹੀ ਹੈ ਅਤੇ ਮਾਮਲੇ ਦੇ ਹਰ ਪਹਿਲੂ ਨੂੰ ਡੂੰਘਾਈ ਨਾਲ ਘੋਖਿਆ ਜਾ ਰਿਹਾ ਹੈ।