ਪੰਜਾਬ ਅਤੇ ਚੰਡੀਗੜ੍ਹ 'ਚ 14 ਜਨਵਰੀ ਤੱਕ ਸਕੂਲਾਂ 'ਚ ਛੁੱਟੀਆਂ
ਚੰਡੀਗੜ੍ਹ : ਪੰਜਾਬ ਵਿੱਚ ਠੰਢ ਕਾਰਨ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਕਮਾਂ ਅਨੁਸਾਰ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਭਗਵੰਤ ਮਾਨ ਨੇ ਸੋਸ਼ਲ ਮੀਡੀਆ (ਐਕਸ) 'ਤੇ ਲਿਖਿਆ ਕੜਾਕੇ ਦੀ ਠੰਡ […]
By : Editor (BS)
ਚੰਡੀਗੜ੍ਹ : ਪੰਜਾਬ ਵਿੱਚ ਠੰਢ ਕਾਰਨ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਕਮਾਂ ਅਨੁਸਾਰ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ।
ਭਗਵੰਤ ਮਾਨ ਨੇ ਸੋਸ਼ਲ ਮੀਡੀਆ (ਐਕਸ) 'ਤੇ ਲਿਖਿਆ ਕੜਾਕੇ ਦੀ ਠੰਡ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਖਰਾਬ ਮੌਸਮ ਕਾਰਨ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਨੂੰ ਬੰਦ ਕਰਨਾ ਜ਼ਰੂਰੀ ਹੈ।
ਦੂਜੇ ਪਾਸੇ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ। ਜਦਕਿ ਪਹਿਲਾਂ ਸਕੂਲ 8 ਜਨਵਰੀ ਤੋਂ ਖੁੱਲ੍ਹਣੇ ਸਨ।