ਰੋਪੜ ਵਿਚ ਮਕਾਨ ਡਿੱਗਿਆ, ਕਈ ਲੋਕਾਂ ਦੀ ਮੌਤ
ਰੋਪੜ, 19 ਅਪ੍ਰੈਲ, ਨਿਰਮਲ : ਰੋਪੜ ਵਿਚ ਮਕਾਨ ਨੂੰ ਜੈਕਾਂ ਰਾਹੀਂ ਉਚਾ ਚੁੱਕਣ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਿੱਥੇ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।ਦੱਸਦੇ ਚਲੀਏ ਕਿ ਰੋਪੜ ਵਿੱਚ ਹੋਏ ਦਰਦਨਾਕ ਹਾਦਸੇ ਦੌਰਾਨ ਇਮਾਰਤ ਦੇ ਢਹਿ ਢੇਰੀ ਹਿੱਸੇ ਵਿੱਚੋਂ ਹੁਣ ਤੱਕ ਕੁੱਲ ਤਿੰਨ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਸੀ ਜਿਨਾਂ ਵਿੱਚੋਂ […]
By : Editor Editor
ਰੋਪੜ, 19 ਅਪ੍ਰੈਲ, ਨਿਰਮਲ : ਰੋਪੜ ਵਿਚ ਮਕਾਨ ਨੂੰ ਜੈਕਾਂ ਰਾਹੀਂ ਉਚਾ ਚੁੱਕਣ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਿੱਥੇ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।ਦੱਸਦੇ ਚਲੀਏ ਕਿ ਰੋਪੜ ਵਿੱਚ ਹੋਏ ਦਰਦਨਾਕ ਹਾਦਸੇ ਦੌਰਾਨ ਇਮਾਰਤ ਦੇ ਢਹਿ ਢੇਰੀ ਹਿੱਸੇ ਵਿੱਚੋਂ ਹੁਣ ਤੱਕ ਕੁੱਲ ਤਿੰਨ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਸੀ ਜਿਨਾਂ ਵਿੱਚੋਂ 2 ਨੂੰ ਫੌਰੀ ਸਿਹਤ ਸਹੂਲਤਾਂ ਦੇਣ ਤੋਂ ਬਾਅਦ ਪੀਜੀਆਈ ਚੰਡੀਗੜ ਰੈਫਰ ਕਰ ਦਿੱਤਾ ਗਿਆ ਜਿੱਥੇ ਫਘੀ ਪਹੁੰਚਣ ਤੋਂ ਪਹਿਲਾਂ ਉਸ ਦੀ ਮੌਤ ਹੋ ਚੁੱਕੀ ਸੀ।
ਇਸ ਮਾਮਲੇ ਵਿੱਚ ਅੱਜ ਕਰੀਬ ਤੜਕਸਾਰ ਇੱਕ ਵਿਅਕਤੀ ਹੋਰ ਅਭਿਸ਼ੇਕ ਦਾ ਮ੍ਰਿਤਕ ਸਰੀਰ ਮਲਵੇ ਹੇਠੋਂ ਕੱਢਿਆ ਗਿਆ। ਕੁੱਲ ਮਿਲਾ ਕੇ ਇਸ ਮਾਮਲੇ ਵਿੱਚ ਪੰਜ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ। ਇੱਕ ਜੇਰੇ ਇਲਾਜ ਹੈ ਅਤੇ ਇੱਕ ਦੀ ਭਾਲ ਜਾਰੀ ਹੈ।
ਦੱਸ ਦਈਏ ਕਿ ਪੰਜਾਬ ਦੇ ਰੋਪੜ ਸ਼ਹਿਰ ਦੀ ਪ੍ਰੀਤ ਕਲੋਨੀ ਵਿੱਚ ਇੱਕ ਮਕਾਨ ਡਿੱਗਣ ਕਾਰਨ ਪੰਜ ਮਜ਼ਦੂਰ ਮਲਬੇ ਹੇਠ ਦੱਬ ਗਏ। ਹਾਦਸਾ ਦੁਪਹਿਰ ਤਿੰਨ ਵਜੇ ਵਾਪਰਿਆ। ਜਦੋਂ ਮਕਾਨ ਨੂੰ ਉੱਚਾ ਚੁੱਕਣ ਲਈ ਜੈਕ ਲਗਾਇਆ ਜਾ ਰਿਹਾ ਸੀ ਤਾਂ ਅਚਾਨਕ ਦੋ ਮੰਜ਼ਿਲਾ ਮਕਾਨ ਡਿੱਗ ਗਿਆ।
ਇਸ ਦੌਰਾਨ ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ। ਦੇਰ ਸ਼ਾਮ ਸੱਤ ਵਜੇ ਪੰਜ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਦੋ ਮਜ਼ਦੂਰਾਂ ਨੂੰ ਜ਼ਿੰਦਾ ਬਾਹਰ ਕੱਢਿਆ ਜਾ ਸਕਿਆ। ਉਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਮਲਬੇ ’ਚ ਇਕ ਮਜ਼ਦੂਰ ਦੀ ਮੌਤ ਹੋ ਗਈ। ਮਲਬੇ ਹੇਠੋਂ ਕੱਢੇ ਗਏ ਦੋ ਮਜ਼ਦੂਰਾਂ ਵਿੱਚੋਂ ਇੱਕ ਮਜ਼ਦੂਰ ਦੀ ਵੀ ਮੌਤ ਹੋ ਗਈ, ਜਿਸ ਨੂੰ ਪੀਜੀਆਈ ਰੈਫਰ ਕੀਤਾ ਗਿਆ ਸੀ। ਮਤਲਬ ਦੋ ਦੀ ਮੌਤ ਹੋ ਚੁੱਕੀ ਹੈ। ਰਾਹਤ ਕਾਰਜ ਦੇਰ ਰਾਤ ਤੱਕ ਜਾਰੀ ਰਿਹਾ।
ਇਹ ਵੀ ਪੜ੍ਹੋ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵਕਫ ਬੋਰਡ ਨਿਯੁਕਤੀ ਮਾਮਲੇ ਨਾਲ ਜੁੜੇ ਘਪਲੇ ਦੇ ਇਲਜ਼ਾਮਾਂ ’ਚ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਤੋਂ 13 ਘੰਟੇ ਤੱਕ ਪੁੱਛਗਿੱਛ ਕੀਤੀ। ਸਵੇਰੇ 11 ਵਜੇ ਸ਼ੁਰੂ ਹੋਈ ਪੁੱਛਗਿੱਛ ਤੋਂ ਬਾਅਦ ਰਾਤੀ 12.30 ਵਜੇ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਦੌਰਾਨ ਇਹ ਵੀ ਸੂਚਨਾ ਮਿਲੀ ਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜੋ ਕਿ ਝੂਠ ਨਿਕਲੀ।
ਓਖਲਾ ਤੋਂ ਵਿਧਾਇਕ ਖਾਨ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਈਡੀ ਸਾਹਮਣੇ ਪੇਸ਼ ਹੋਏ ਸਨ। ਅਮਾਨਤੁੱਲ੍ਹਾ ’ਤੇ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਹੁੰਦਿਆਂ 32 ਲੋਕਾਂ ਦੀ ਗ਼ੈਰ-ਕਾਨੂੰਨੀ ਨਿਯੁਕਤੀ ਕਰਨ ਦਾ ਇਲਜ਼ਾਮ ਹੈ। ਵਕਫ਼ ਬੋਰਡ ਦੀਆਂ ਜਾਇਦਾਦਾਂ ਨੂੰ ਨਾਜਾਇਜ਼ ਤੌਰ ’ਤੇ ਕਿਰਾਏ ’ਤੇ ਦੇਣ ਦਾ ਵੀ ਦੋਸ਼ ਹੈ। ਏਜੰਸੀ ਨੇ ਉਸ ਦੇ ਕੁਝ ਕਰੀਬੀ ਰਿਸ਼ਤੇਦਾਰਾਂ ਦੇ ਟਿਕਾਣਿਆਂ ’ਤੇ ਵੀ ਛਾਪੇਮਾਰੀ ਕੀਤੀ ਸੀ।
ਈਡੀ ਦਫ਼ਤਰ ਤੋਂ ਵਾਪਸ ਆਏ ਅਮਾਨਤੁਲ੍ਹਾ ਨੇ ਕਿਹਾ ਕਿ ਮੈਂ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਹੋਇਆ ਸੀ। ਸੁਪਰੀਮ ਕੋਰਟ ਨੇ ਮੈਨੂੰ 18 ਅਪ੍ਰੈਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਮੇਰੇ ਕੋਲੋਂ 12-13 ਘੰਟੇ ਪੁੱਛਗਿੱਛ ਕੀਤੀ ਗਈ ਅਤੇ ਮੈਂ ਉਨ੍ਹਾਂ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਢੁੱਕਵੇਂ ਜਵਾਬ ਦਿੱਤੇ।