ਪੁਲਿਸ ਨੇ ਚੋਰ ਨੂੰ ਕੀਤਾ ਕਾਬੂ
ਅੰਮ੍ਰਿਤਸਰ, 23 ਸਤੰਬਰ (ਹਿਮਾਂਸ਼ੂ ਸ਼ਰਮਾ/ ਮਨਜੀਤ) : ਬੱਸ ਸਟੈਂਡ ’ਤੇ ਇਕ ਮਹਿਲਾ ਰਾਹਗੀਰ ਤੋਂ ਪਰਸ ਖੋਹਣ ਦੀ ਕੋਸ਼ਿਸ ਕਰਦੇ ਨੌਜਵਾਨ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੀ ਬੱਸ ਸਟੈਂਡ ਪੁਲਿਸ ਨੇ ਨਾਕਾ ਬੰਦੀ ਦੌਰਾਨ ਇਕ ਮਹਿਲਾ ਰਾਹਗੀਰ ਤੋਂ ਪਰਸ ਖੋਹਣ ਦੀ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਦੱਸ ਦੇਈਏ […]

By : Hamdard Tv Admin
ਅੰਮ੍ਰਿਤਸਰ, 23 ਸਤੰਬਰ (ਹਿਮਾਂਸ਼ੂ ਸ਼ਰਮਾ/ ਮਨਜੀਤ) : ਬੱਸ ਸਟੈਂਡ ’ਤੇ ਇਕ ਮਹਿਲਾ ਰਾਹਗੀਰ ਤੋਂ ਪਰਸ ਖੋਹਣ ਦੀ ਕੋਸ਼ਿਸ ਕਰਦੇ ਨੌਜਵਾਨ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੀ ਬੱਸ ਸਟੈਂਡ ਪੁਲਿਸ ਨੇ ਨਾਕਾ ਬੰਦੀ ਦੌਰਾਨ ਇਕ ਮਹਿਲਾ ਰਾਹਗੀਰ ਤੋਂ ਪਰਸ ਖੋਹਣ ਦੀ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ।

ਦੱਸ ਦੇਈਏ ਕਿ ਔਰਤ ਨੇ ਹੌਸਲਾ ਦਿਖਾਉਂਦੇ ਹੋਏ ਉਸ ਨੌਜਵਾਨ ਨੂੰ ਮੌਕੇ ’ਤੇ ਹੀ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਬੱਸ ਸਟੈਂਡ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਰਜਿੰਦਰ ਦੀ ਅਗਵਾਈ ’ਚ ਉਸ ਨੂੰ ਲੋਕਾਂ ਨੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ।
ਫਿਲਹਾਲ ਪੁਲਿਸ ਨੇ ਫੜੇ ਗਏ ਨੌਜਵਾਨ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।


