Begin typing your search above and press return to search.

ਕਿਵੇਂ ਸੁਲਝਿਆ MP 'ਚ ਮਹਿਲਾ SDM ਦੇ ਕਤਲ ਦਾ ਭੇਤ ?

ਮੱਧ ਪ੍ਰਦੇਸ਼ : ਡਿੰਡੋਰੀ ਜ਼ਿਲ੍ਹੇ ਦੇ ਸ਼ਾਹਪੁਰਾ ਵਿੱਚ ਮਹਿਲਾ ਐਸਡੀਐਮ ਨਿਸ਼ਾ ਨਪੀਤ ਸ਼ਰਮਾ ਦੇ ਕਥਿਤ ਕਤਲ ਦਾ ਭੇਤ ਪੁਲੀਸ ਨੇ ਘਟਨਾ ਦੇ 24 ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਪੁਲੀਸ ਨੇ ਕਤਲ ਦੇ ਦੋਸ਼ ਹੇਠ ਮਹਿਲਾ ਐਸਡੀਐਮ ਦੇ ਪਤੀ ਮਨੀਸ਼ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਵਾਸ਼ਿੰਗ ਮਸ਼ੀਨ 'ਚ ਪਈ ਬੈੱਡਸ਼ੀਟ, ਸਿਰਹਾਣੇ ਅਤੇ […]

how the mystery of the murder of the female SDM in MP
X

Editor (BS)By : Editor (BS)

  |  30 Jan 2024 6:25 AM IST

  • whatsapp
  • Telegram

ਮੱਧ ਪ੍ਰਦੇਸ਼ : ਡਿੰਡੋਰੀ ਜ਼ਿਲ੍ਹੇ ਦੇ ਸ਼ਾਹਪੁਰਾ ਵਿੱਚ ਮਹਿਲਾ ਐਸਡੀਐਮ ਨਿਸ਼ਾ ਨਪੀਤ ਸ਼ਰਮਾ ਦੇ ਕਥਿਤ ਕਤਲ ਦਾ ਭੇਤ ਪੁਲੀਸ ਨੇ ਘਟਨਾ ਦੇ 24 ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਪੁਲੀਸ ਨੇ ਕਤਲ ਦੇ ਦੋਸ਼ ਹੇਠ ਮਹਿਲਾ ਐਸਡੀਐਮ ਦੇ ਪਤੀ ਮਨੀਸ਼ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਵਾਸ਼ਿੰਗ ਮਸ਼ੀਨ 'ਚ ਪਈ ਬੈੱਡਸ਼ੀਟ, ਸਿਰਹਾਣੇ ਅਤੇ ਨਿਸ਼ਾ ਸ਼ਰਮਾ ਦੇ ਕੱਪੜਿਆਂ ਦੀ ਮਦਦ ਨਾਲ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਮਨੀਸ਼ ਨੇ ਨਿਸ਼ਾ ਨੂੰ ਸਰਵਿਸ ਬੁੱਕ, ਇੰਸ਼ੋਰੈਂਸ ਅਤੇ ਬੈਂਕ ਰਿਕਾਰਡ 'ਚ ਨਾਮਜ਼ਦ ਨਾ ਕਰਨ 'ਤੇ ਉਸ ਦਾ ਕਤਲ ਕਰ ਦਿੱਤਾ ਸੀ।ਜਾਣਕਾਰੀ ਮੁਤਾਬਕ ਮੱਧ ਪ੍ਰਦੇਸ਼ ਦੇ ਡਿੰਡੋਰੀ ਜ਼ਿਲੇ ਦੇ ਸ਼ਾਹਪੁਰਾ 'ਚ ਐਤਵਾਰ ਨੂੰ ਐੱਸਡੀਐੱਮ ਨਿਸ਼ਾ ਸ਼ਰਮਾ ਦੀ ਅਚਾਨਕ ਹੋਈ ਸ਼ੱਕੀ ਮੌਤ ਨੇ ਹਲਚਲ ਮਚਾ ਦਿੱਤੀ ਹੈ। ਹਾਲਾਂਕਿ ਬਾਅਦ 'ਚ ਸਾਰਾ ਮਾਮਲਾ ਐੱਸ.ਡੀ.ਐੱਮ ਦੇ ਪਤੀ ਮਨੀਸ਼ ਵੱਲੋਂ ਯੋਜਨਾਬੱਧ ਕਤਲ ਦਾ ਨਿਕਲਿਆ, ਜਿਸ ਨੂੰ Pjolice ਨੇ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ।

ਰਿਪੋਰਟ ਮੁਤਾਬਕ ਮਨੀਸ਼ ਐਤਵਾਰ ਨੂੰ ਆਪਣੀ ਪਤਨੀ ਨਿਸ਼ਾ ਨੂੰ ਸ਼ਾਹਪੁਰਾ ਦੇ ਇਕ ਹਸਪਤਾਲ ਲੈ ਕੇ ਆਇਆ ਅਤੇ ਦੱਸਿਆ ਕਿ ਉਸ ਦੇ ਨੱਕ ਅਤੇ ਮੂੰਹ 'ਚੋਂ ਖੂਨ ਨਿਕਲ ਰਿਹਾ ਸੀ। ਹਾਲਾਂਕਿ, ਨਿਸ਼ਾ ਨੂੰ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਹਾਈ ਪ੍ਰੋਫਾਈਲ ਕੇਸ ਹੋਣ ਕਾਰਨ ਜਿਸ ਵਿੱਚ ਇੱਕ ਸੀਨੀਅਰ ਸਰਕਾਰੀ ਅਧਿਕਾਰੀ ਸ਼ਾਮਲ ਸੀ, ਪੁਲਿਸ ਨੇ ਇੱਕ ਟੀਮ ਬਣਾਈ ਅਤੇ ਕਈ ਕੋਣਾਂ ਤੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।ਸ਼ੱਕੀ ਮੌਤ ਦੇ ਮਾਮਲੇ 'ਚ Police ਵੱਲੋਂ ਘਰ ਦੀ ਤਲਾਸ਼ੀ ਦੌਰਾਨ Police ਅਤੇ ਫੋਰੈਂਸਿਕ ਟੀਮ ਨੂੰ ਵਾਸ਼ਿੰਗ ਮਸ਼ੀਨ 'ਚੋਂ ਇਕ ਬੈੱਡਸ਼ੀਟ, ਸਿਰਹਾਣਾ ਅਤੇ ਨਿਸ਼ਾ ਦੇ ਕੱਪੜੇ ਮਿਲੇ ਹਨ। ਇਸ ਨਾਲ Police ਨੂੰ ਸ਼ੱਕ ਹੋਇਆ ਕਿ ਕੁਝ ਗਲਤ ਹੈ। ਇਸ ਤੋਂ ਬਾਅਦ Police ਨੇ ਮਨੀਸ਼ ਨੂੰ ਪੁੱਛਗਿੱਛ ਲਈ ਬੁਲਾਇਆ ਅਤੇ ਵਾਸ਼ਿੰਗ ਮਸ਼ੀਨ 'ਚੋਂ ਮਿਲੇ ਸਮਾਨ ਬਾਰੇ ਸਖਤੀ ਨਾਲ ਪੁੱਛਗਿੱਛ ਕੀਤੀ। ਆਖਿਰਕਾਰ ਮਨੀਸ਼ ਨੇ ਆਪਣੀ ਪਤਨੀ ਦਾ ਮੂੰਹ ਸਿਰਹਾਣੇ ਨਾਲ ਦਬਾ ਕੇ ਕਤਲ ਕਰਨ ਦੀ ਗੱਲ ਕਬੂਲ ਕਰ ਲਈ।

ਸੱਤਾ ਵਿਚ ਆਉਣ ’ਤੇ ਕੌਮਾਂਤਰੀ ਗਿਰੋਹਾਂ ਦਾ ਲੱਕ ਤੋੜ ਦਿਆਂਗੇ : ਪਿਅਰੇ ਪੌਇਲੀਐਵ


ਵੈਨਕੂਵਰ, 29 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਸਾਊਥ ਏਸ਼ੀਅਨ ਕਾਰੋਬਾਰੀਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਟਰੂਡੋ ਸਰਕਾਰ ਦੀ ਨਾਲਾਇਕੀ ਕਰਾਰ ਦਿੰਦਿਆਂ ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੌਇਲੀਐਵ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਕੌਮਾਂਤਰੀ ਗਿਰੋਹਾਂ ਦਾ ਲੱਕ ਤੋੜ ਦਿਤਾ ਜਾਵੇਗਾ। ਸਾਊਥ ਏਸ਼ੀਅਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਰ.ਸੀ.ਐਮ.ਪੀ. ਨੂੰ ਵਧੇਰੇ ਤਾਕਤਾਂ ਦਿਤੀਆਂ ਜਾਣਗੀਆਂ ਅਤੇ ਸਾਡੇ ਲੋਕਾਂ ਨੂੰ ਧਮਕਾਉਣ ਵਾਲੇ ਅਪਰਾਧੀ ਬਗੈਰ ਜ਼ਮਾਨਤ ਤੋਂ ਜੇਲ ਦੀਆਂ ਸੀਖਾਂ ਪਿੱਛੇ ਹੋਣਗੇ।

ਵਿਰੋਧੀ ਧਿਰ ਦੇ ਆਗੂ ਨੇ ਸਾਊਥ ਏਸ਼ੀਅਨ ਭਾਈਚਾਰੇ ਨਾਲ ਕੀਤਾ ਵਾਅਦਾ

ਵਿਰੋਧੀ ਧਿਰ ਦੇ ਆਗੂ ਨੇ ਦੋਸ਼ ਲਾਇਆ ਕਿ ਜਸਟਿਨ ਟਰੂਡੋ ਦੀ ਸਰਕਾਰ ਆਉਣ ਤੋਂ ਪਹਿਲਾਂ ਕੈਨੇਡਾ ਵਿਚ ਅਜਿਹਾ ਕੁਝ ਨਹੀਂ ਸੀ ਹੁੰਦਾ ਪਰ ਇਸ ਵੇਲੇ ਹਰ ਪਾਸੇ ਅਪਰਾਧੀਆਂ ਅਤੇ ਨਸ਼ਿਆਂ ਦਾ ਬੋਲਬਾਲਾ ਸੁਣਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਨਾਂ ਸ਼ੱਕ ਦੁਨੀਆਂ ਦੇ ਹਰ ਮੁਲਕ ਵਿਚ ਜੁਰਮ ਹੁੰਦੇ ਹਨ ਪਰ ਐਨੇ ਵੱਡੇ ਪੱਧਰ ’ਤੇ ਜਬਰੀ ਵਸੂਲੀ ਦੇ ਮਾਮਲੇ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ। ਬਰੈਂਪਟਨ, ਕੈਲਗਰੀ, ਐਡਮਿੰਟਨ ਅਤੇ ਸਰੀ ਵਿਖੇ ਭਾਰਤੀ ਕਾਰੋਬਾਰੀਆਂ ਨੂੰ ਮਿਲੀਆਂ ਧਮਕੀ ਭਰੀਆਂ ਚਿੱਠੀਆਂ ਦਾ ਜ਼ਿਕਰ ਕਰਦਿਆਂ ਪਿਅਰੇ ਪੌਇਲੀਐਵ ਨੇ ਸਵਾਲ ਉਠਾਇਆ ਕਿ ਫੈਡਰਲ ਸਰਕਾਰ ਕੀ ਕਰ ਰਹੀ ਹੈ ਅਤੇ ਆਰ.ਸੀ.ਐਮ.ਪੀ. ਨੇ ਕੌਮਾਂਤਰੀ ਗਿਰੋਹਾਂ ਨੂੰ ਸਾਡੇ ਮੁਲਕ ਵਿਚ ਘੁਸਪੈਠ ਦੀ ਇਜਾਜ਼ਤ ਕਿਉਂ ਦਿਤੀ? ਤਿੰਨ ਰਾਜਾਂ ਦੇ ਚਾਰ ਸ਼ਹਿਰਾਂ ਵਿਚ ਸਾਡੀ ਕਮਿਊਨਿਟੀ ਘਬਰਾਈ ਹੋਈ ਹੈ ਅਤੇ ਇਹ ਸਭ ਤੁਰਤ ਬੰਦ ਹੋਣਾ ਚਾਹੀਦਾ ਹੈ।

ਹਾਊਸ ਆਫ ਕਾਮਨਜ਼ ਦੇ ਇਜਲਾਸ ਲਈ ਕੰਜ਼ਰਵੇਟਿਵ ਪਾਰਟੀ ਨੇ ਕਮਰ ਕਸੀ

ਉਨ੍ਹਾਂ ਆਖਿਆ ਕਿ ਜਸਟਿਨ ਟਰੂਡੋ ਨੇ ਪੂਰੀ ਦੁਨੀਆਂ ਵਿਚ ਹੋਕਾ ਦੇ ਦਿਤਾ ਹੈ ਕਿ ਜਿਸ ਨੇ ਵੀ ਜੁਰਮ ਕਰਨਾ ਹੋਵੇ, ਉਹ ਕੈਨੇਡਾ ਆ ਕੇ ਵਾਰਦਾਤਾਂ ਨੂੰ ਅੰਜਾਮ ਦੇ ਸਕਦਾ ਹੈ। ਵਾਰਦਾਤਾਂ ਕਰਨ ਜੇ ਗ੍ਰਿਫ਼ਤਾਰ ਵੀ ਹੋ ਗਏ ਤਾਂ ਕੋਈ ਸਖ਼ਤ ਸਜ਼ਾ ਨਹੀਂ ਹੋਵੇਗੀ ਕਿਉਂਕਿ ਟਰੂਡੋ ਦੇ ਅੱਠ ਸਾਲ ਦੇ ਕਾਰਜਕਾਲ ਦੌਰਾਨ ਪੂਰਾ ਸਿਸਟਮ ਕਮਜ਼ੋਰ ਹੋ ਚੁੱਕਾ ਹੈ।

Next Story
ਤਾਜ਼ਾ ਖਬਰਾਂ
Share it