ਨਸ਼ਿਆਂ ਖਿਲਾਫ ਵੱਡੀ ਮੁਹਿੰਮ, ਵਾਕਾਥੋਨ ਰੈਲੀ ਦਾ ਆਯੋਜਨ
ਹੁਸ਼ਿਆਰਪੁਰ, 31 ਅਕਤੂਬਰ (ਸਵਾਤੀ ਗੌੜ) : ਪੰਜਾਬ ਵਿੱਚ ਨਸ਼ਾ ਇੱਕ ਵੱਡੀ ਸਮੱਸਿਆ ਹੈ ਜਿਸ ਨੂੰ ਲੈਕੇ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਵੀ ਹੋ ਰਹੀਆਂ ਨੇ ਉਥੇ ਹੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਨੂੰ ਲੈਕੇ ਇੱਕ ਹੋਰ ਖਾਸ ਉਪਰਾਲਾ ਵੀ ਕੀਤਾ ਜਾ ਰਿਹਾ ਹੈ।ਇਸੀ ਤਹਿਤ ਹੁਸ਼ਿਆਰਪੁਰ ਵਿਖੇ ਇੱਕ ਵਾਕਾਥੋਨ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਜ਼ਰਿਏ […]
By : Editor Editor
ਹੁਸ਼ਿਆਰਪੁਰ, 31 ਅਕਤੂਬਰ (ਸਵਾਤੀ ਗੌੜ) : ਪੰਜਾਬ ਵਿੱਚ ਨਸ਼ਾ ਇੱਕ ਵੱਡੀ ਸਮੱਸਿਆ ਹੈ ਜਿਸ ਨੂੰ ਲੈਕੇ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਵੀ ਹੋ ਰਹੀਆਂ ਨੇ ਉਥੇ ਹੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਨੂੰ ਲੈਕੇ ਇੱਕ ਹੋਰ ਖਾਸ ਉਪਰਾਲਾ ਵੀ ਕੀਤਾ ਜਾ ਰਿਹਾ ਹੈ।ਇਸੀ ਤਹਿਤ ਹੁਸ਼ਿਆਰਪੁਰ ਵਿਖੇ ਇੱਕ ਵਾਕਾਥੋਨ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਜ਼ਰਿਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ ਗਿਆ।
ਵੀਓ1- ਹੁਸ਼ਿਆਰਪੁਰ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੰਜਾਬ ਨਸ਼ਾ ਵਿਰੋਧੀ ਮੁਹਿੰਮ ਤਹਿਤ ਇਕ ਵਾਕਾਥੋਨ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਜੌਹਲ ਸਿੰਘ ਦੀ ਅਗਵਾਈ ਵਿੱਚ ਕਈ ਵਿਦਿਆਰਥੀ ਤੇ ਕਈ ਹੋਰ ਅਧਿਕਾਰੀ ਸ਼ਾਮਲ ਹੋਏ। ਇਹ ਰੈਲੀ ਹੁਸਿ਼ਆਰਪੁਰ ਦੀਆਂ ਪੁਰਾਣੀਆਂ ਕਚਹਿਰੀਆਂ ਤੋਂ ਸ਼ੁਰੂ ਹੋਈ ਜਿਸਨੂੰ ਕਿ ਜਿ਼ਲ੍ਹਾ ਤੇ ਸੈਸ਼ਨ ਜੱਜ ਮਾਣਯੋਗ ਦਿਲਬਾਗ ਸਿੰਘ ਜੌਹਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਤੇ ਰੈਲੀ ਹੁਸਿ਼ਆਰਪੁਰ ਦੇ ਸਥਾਨਕ ਡੀਏਵੀ ਕਾਲਜ ਵਿਖੇ ਜਾ ਕੇ ਸਮਾਪਤ ਹੋਈ। ਗੱਲਬਾਤ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਹੋਈ ਹੈ ਤੇ ਵੱਖ-ਵੱਖ ਪਿੰਡਾਂ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਅੱਗੇ ਵੀ ਜਾਰੀ ਰਹੇਗਾ।
ਉਧਰ ਇਸ ਰੈਲੀ ਵਿੱਚ ਐਸਪੀ ਮੇਜਰ ਸਿੰਘ ਨੇ ਵੀ ਸ਼ਿਰਕਤ ਕੀਤੀ।ਉਹਨਾਂ ਕਿਹਾ ਕਿ ਉਹ ਖੁਦ ਸੈਮੀਨਾਰਾਂ ਚ ਭਾਗ ਲੈ ਰਹੇ ਨੇ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਸਿ਼ਆਂ ਦੀ ਚੈਨ ਤੋੜਨ ਤੋੜੀ ਜਾ ਰਹੀ ਹੈ।ਉਹਨਾਂ ਕਿਹਾ ਕਿ ਪੁਲਿਸ ਨੌਜਵਾਨਾਂ ਨੂੰ ਕਦੇ ਵੀ ਇਸ ਤਰ੍ਹਾਂ ਦੇ ਗਲਤ ਰਸਤਿਆਂ ਤੇ ਚੱਲਣ ਨਹੀਂ ਦੇਵੇਗੀ ਤੇ ਨਸ਼ੇ ਤੇ ਸੌਦਾਗਰਾਂ ਦੇ ਨਾਲ ਸਖਤੀ ਨਾਲ ਪੇਸ਼ ਆਇਆ ਜਾਵੇਗਾ।
ਤਾਂ ਵਾਕੀਆ ਹੀ ਹੁਸ਼ਿਆਰਪੁਰ ਵਿੱਚ ਆਯੋਜਿਤ ਇਹ ਉਪਰਾਲਾ ਸ਼ਲਾਘਾਯੋਗ ਹੈ ਕਿਉਂਕਿ ਇੱਕ ਪਾਸੇ ਜਦੋਂ ਖੁਦ ਸੀਐੱਮ ਭਗਵੰਤ ਮਾਨ ਨਸ਼ਿਆਂ ਖਿਲਾਫ ਲੜਾਈ ਨੂੰ ਲੈਕੇ ਗੰਭੀਰ ਨੇ ਅਧਿਕਾਰੀਆਂ ਨੂੰ ਵੀ ਸਖਤ ਆਦੇਸ਼ ਦਿੱਤੇ ਹੋਏ ਨੇ । ਅਜਿਹੇ ਵਿੱਚ ਇਹ ਉਪਰਾਲੇ ਨਸ਼ਾ ਕੰਟਰੋਲ ਕਰਨ ਵਿੱਚ ਮਦਦਗਾਰ ਸਾਬਿਤ ਹੋਣਗੇ।