ਜਗਰਾਓਂ ਮਹਾਂ ਪੰਚਾਇਤ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ: ਬੂਟਾ ਸਿੰਘ ਬੁਰਜਗਿੱਲ
ਬਰਨਾਲਾ, 2 ਮਈ, ਪਰਦੀਪ ਸਿੰਘ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮਹੀਨਾਵਾਰ ਸੂਬਾ ਪੱਧਰੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕੀਤੀ। ਮੀਟਿੰਗ ਦੇ ਸ਼ੁਰੂ ਹੋਣ ਵੇਲੇ ਮਈ ਦਿਵਸ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸਮੇ ਸੂਬਾ ਪ੍ਰਧਾਨ ਬੂਟਾ […]
By : Editor Editor
ਬਰਨਾਲਾ, 2 ਮਈ, ਪਰਦੀਪ ਸਿੰਘ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮਹੀਨਾਵਾਰ ਸੂਬਾ ਪੱਧਰੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕੀਤੀ। ਮੀਟਿੰਗ ਦੇ ਸ਼ੁਰੂ ਹੋਣ ਵੇਲੇ ਮਈ ਦਿਵਸ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸਮੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ਤੇ ਭਾਜਪਾ ਨੂੰ ਠਿੱਬੀ ਲਾਉਣ ਲਈ ਅਤੇ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਜਗਰਾਓਂ ਵਿੱਖੇ 21 ਮਈ ਨੂੰ ਮਹਾਂ ਪੰਚਾਇਤ ਰੱਖੀ ਗਈ ਹੈ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਡੇ ਕਾਫਲੇ ਲੱਗਭਗ 10,000/- ਕਿਸਾਨਾਂ ਨਾਲ ਸ਼ਮੂਲੀਅਤ ਕਰੇਗੀ। ਜ਼ਿਲ੍ਹਾ ਵਾਰ ਹਰੇਕ ਜ਼ਿਲ੍ਹੇ ਦੀਆਂ ਵੱਡੀ ਸ਼ਮੂਲੀਅਤ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ ਹਨ।
ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਫ਼ੈਸਲੇ ਅਨੁਸਾਰ ਭਾਜਪਾ ਆਗੂਆਂ ਨੂੰ ਸਵਾਲ ਕਰਨ ਲਈ 11 ਸਵਾਲਾਂ ਦਾ ਖਰੜਾ ਤਿਆਰ ਕੀਤਾ ਗਿਆ ਹੈ ਜੱਥੇਬੰਦੀ ਦੇ ਆਗੂ ਲੋਕਤੰਤਰਿਕ ਢੰਗ ਨਾਲ ਸਵਾਲ ਕਰਨਗੇ ਅਤੇ ਪਿੰਡ ਪਿੰਡ ਭਾਜਪਾ ਕਾਰਪੋਰੇਟ ਘਰਾਣਿਆਂ ਦੀ ਗੰਢਤੁਪ ਨੂੰ ਉਜਾਗਰ ਕਰਨਗੇ। ਉਹਨਾਂ ਅੱਗੇ ਕਿਹਾ ਕਿ ਹਾੜੀ ਦੇ ਸੀਜਨ ਦੌਰਾਨ ਬਹੁਤ ਸਾਰੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਕਮੀਂ ਆ ਰਹੀ ਹੈ, ਜੇਕਰ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਸਮਾਂ ਰਹਿੰਦੇ ਹੱਲ ਨਾ ਕੀਤਾ ਤਾਂ ਜੱਥੇਬੰਦੀ ਵੱਲੋਂ ਸਖ਼ਤ ਐਕਸ਼ਨ ਉਲੀਕੇ ਜਾਣਗੇ।
ਇਸ ਸਮੇਂ ਸੂਬਾ ਖਜਾਨਚੀ ਰਾਮ ਸਿੰਘ ਮਟੋਰੜਾ, ਸੂਬਾ ਪ੍ਰੈੱਸ ਸਕੱਤਰ ਇੰਦਰਪਾਲ ਸਿੰਘ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਬਰਨਾਲੇ ਤੋਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਮਲਕੀਤ ਸਿੰਘ ਈਨਾ, ਸਿਕੰਦਰ ਸਿੰਘ ਭੁਰੇ, ਬਠਿੰਡਾ ਤੋਂ ਬਲਦੇਵ ਸਿੰਘ ਭਾਈਰੂਪਾ, ਰਾਜਮਹਿੰਦਰ ਸਿੰਘ ਕੋਟਭਾਰਾ, ਮਾਨਸਾ ਤੋਂ ਮਹਿੰਦਰ ਸਿੰਘ ਭੈਣੀ ਬਾਘਾ, ਇਕਬਾਲ ਸਿੰਘ ਮਾਨਸਾ, ਰਾਜ ਅਕਲੀਆ, ਸੰਗਰੂਰ ਤੋਂ ਕਰਮ ਸਿੰਘ ਬਲਿਆਲ, ਸਤਨਾਮ ਸਿੰਘ ਮਾਨ, ਪਟਿਆਲਾ ਤੋਂ ਪ੍ਰਧਾਨ ਗੁਰਬਚਨ ਸਿੰਘ, ਜਗਮੇਲ ਸਿੰਘ, ਲੁਧਿਆਣਾ ਤੋਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਸਤਿਬੀਰ ਸਿੰਘ ਰਾਏ, ਫ਼ਰੀਦਕੋਟ ਤੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਚੈਨਾ, ਗੁਰਜੀਤ ਸਿੰਘ, ਫ਼ਾਜ਼ਿਲਕਾ ਤੋਂ ਜੋਗਾ ਸਿੰਘ ਭੋਡੀਪੁਰਾ, ਤਰਨਤਾਰਨ ਤੋਂ ਜ਼ਿਲ੍ਹਾ ਪ੍ਰਧਾਨ ਨਿਰਪਾਲ ਸਿੰਘ, ਗੁਰਦਾਸਪੁਰ ਤੋ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਚੱਕ, ਮੁਕਤਸਰ ਤੋਂ ਤੇਜਿੰਦਰ ਸਿੰਘ ਸਮਰਾ, ਗੁਰਭੇਜ ਸਿੰਘ, ਜਲੰਧਰ ਤੋਂ ਜ਼ਿਲ੍ਹਾ ਪ੍ਰਧਾਨ ਲਾਡੀ, ਲਖਵਿੰਦਰ ਸਿੰਘ, ਮਾਲੇਰਕੋਟਲਾ ਤੋਂ ਅਮਰਜੀਤ ਸਿੰਘ ਰੋਹਣੋ ਆਦਿ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ:-
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਨਾਲ ਬੈਠ ਕੇ ਲੋਕਾਂ ਦੇ ਪੱਖ ਵਿੱਚ ਸਾਰੇ ਫੈਸਲੇ ਕੀਤੇ ਹਨ। ਹੁਣ ਸੰਗਰੂਰ ਦੇ ਹਰੇਕ ਵਾਸੀ ਦੀ ਆਵਾਜ਼ ਇਕ ਵਾਰ ਫੇਰ ਪਾਰਲੀਮੈਂਟ ਵਿੱਚ ਗੂੰਜੇਗੀ।
ਮੀਤ ਹੇਅਰ ਨੇ ਅੱਜ ਬਾਲੀਆ, ਰੰਗੀਆ ਪਿੰਡਾਂ ਤੋਂ ਲੈ ਕੇ ਧੂਰੀ ਤੱਕ ਧੂਰੀ ਹਲਕੇ ਦੇ ਪਿੰਡਾਂ ਦੀਆਂ ਮੀਟਿੰਗਾਂ ਕਰਦਿਆਂ ਤੂਫਾਨੀ ਦੌਰਾ ਕੀਤਾ ਜਿਸ ਵਿੱਚ ਲੋਕਾਂ ਦੇ ਜੁੜੇ ਭਾਰੀ ਇਕੱਠ ਨਾਲ ਇਹ ਮੀਟਿੰਗਾਂ ਚੋਣ ਰੈਲੀ ਅਤੇ ਬਾਲੀਆ ਪਿੰਡ ਤੋਂ ਕੱਕੜਵਾਲ ਤੱਕ ਦਰਜਨਾਂ ਪਿੰਡਾਂ ਦੇ ਲੋਕਾਂ ਦੇ ਨਾਲ ਜੁੜਨ ਨਾਲ ਰੋਡ ਸ਼ੋਅ ਹੋ ਨਿਬੜਿਆ। ਮੀਤ ਹੇਅਰ ਨੇ ਬਾਲੀਆ, ਕੁੰਬੜਵਾਲ, ਰੰਗੀਆ, ਸੁਲਤਾਨਪੁਰ, ਮੂਲੋਵਾਲ, ਧੰਦੀਵਾਲ, ਹਸਨਪੁਰ, ਰਣੀਕੇ, ਬੁਗਰਾ, ਰਾਜੋਮਾਜਰਾ ਤੇ ਕੱਕੜਵਾਲ ਵਿਖੇ ਜੁਟੀਆਂ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਪਿਛਲੇ ਦੋ ਸਾਲ ਕੰਮਾਂ ਲਈ ਚੰਡੀਗੜ੍ਹ ਨਹੀਂ ਜਾਣਾ ਪਿਆ ਸਗੋਂ ਸਰਕਾਰ ਕੰਮ ਕਰਨ ਲਈ ਪਿੰਡਾਂ ਵਿੱਚ ਆਈ। ਇਥੋਂ ਤੱਕ ਕਿ ਕੈਬਨਿਟ ਮੀਟਿੰਗਾਂ ਪਹਿਲੀ ਵਾਰ ਫੀਲਡ ਵਿੱਚ ਹੋਈਆਂ।
ਮੀਤ ਹੇਅਰ ਨੇ ਕਿਹਾ ਕਿ ਧੂਰੀ ਹਲਕਾ ਵਾਸੀ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਐਮ.ਐਲ.ਏ. ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਮਿਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਬਿਹਤਰੀ ਲਈ ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ। ਕੇਂਦਰ ਸਰਕਾਰਾਂ ਵੱਲੋਂ ਢਾਹੇ ਜਾ ਰਹੇ ਅੜਿੱਕਿਆਂ ਨੂੰ ਦੂਰ ਕਰਨ ਲਈ ਹੁਣ ਪਾਰਲੀਮੈਂਟ ਵਿੱਚ ਹਲਕੇ ਦੀ ਨੁਮਾਇੰਦਗੀ ਦੀ ਲੋੜ ਹੈ ਅਤੇ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਸੰਗਰੂਰ ਦੀ ਆਵਾਜ਼ ਬਣ ਕੇ ਪਾਰਲੀਮੈਂਟ ਵਿੱਚ ਸੰਗਰੂਰ ਅਤੇ ਪੰਜਾਬ ਦੇ ਮੁੱਦੇ ਉਠਾਵਾਂਗਾ।