ਅੰਮ੍ਰਿਤਪਾਲ ਦੇ ਪਰਵਾਰ ਵਲੋਂ ਭੁੱਖ ਹੜਤਾਲ ਖਤਮ
ਅੰਮ੍ਰਿਤਸਰ, 18 ਮਾਰਚ, ਨਿਰਮਲ : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਕਿ ਕਈ ਦਿਨਾਂ ਤੋਂ ਅੰਮ੍ਰਿਤਪਾਲ ਦੇ ਪਰਵਾਰ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਅੰਮ੍ਰਿਤਪਾਲ ਦੇ ਪਰਵਾਰ ਵਲੋਂ ਹਾਲੇ ਧਰਨਾ ਜਾਰੀ ਰਹੇਗਾ। ਇਹ ਹੜਤਾਲ ਸੰਗਤਾਂ ਦੀ ਮੰਗ ’ਤੇ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਆਦੇਸ਼ਾਂ ਤੋਂ ਬਾਅਦ ਖਤਮ ਕੀਤੀ […]
By : Editor Editor
ਅੰਮ੍ਰਿਤਸਰ, 18 ਮਾਰਚ, ਨਿਰਮਲ : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਕਿ ਕਈ ਦਿਨਾਂ ਤੋਂ ਅੰਮ੍ਰਿਤਪਾਲ ਦੇ ਪਰਵਾਰ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਅੰਮ੍ਰਿਤਪਾਲ ਦੇ ਪਰਵਾਰ ਵਲੋਂ ਹਾਲੇ ਧਰਨਾ ਜਾਰੀ ਰਹੇਗਾ। ਇਹ ਹੜਤਾਲ ਸੰਗਤਾਂ ਦੀ ਮੰਗ ’ਤੇ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਆਦੇਸ਼ਾਂ ਤੋਂ ਬਾਅਦ ਖਤਮ ਕੀਤੀ ਗਈ। ਅੰਮ੍ਰਿਤਪਾਲ ਦਾ ਪਰਵਾਰ 22 ਫਰਵਰੀ ਤੋਂ ਅੰਮ੍ਰਿਤਸਰ ਦੀ ਹੈਰੀਟਜ ਸਟ੍ਰੀਟ ’ਤੇ ਭੁੱਖ ਹੜਤਾਲ ’ਤੇ ਬੈਠਾ ਸੀ। ਪਰਵਾਰ ਵਲੋਂ ਬੀਤੇ ਦਿਨ ਪੰਥਕ ਇਕੱਠ ਦੇ ਲਈ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਧਰਨੇ ’ਤੇ ਪੁੱਜੇ ਸੀ। ਇਸ ਦੌਰਾਨ ਸੰਗਤ ਨੇ ਲਿਖ ਕੇ ਪਰਵਾਰ ਤੋਂ ਭੁੱਖ ਹੜਤਾਲ ਖਤਮ ਕਰਨ ਦੀ ਮੰਗ ਕੀਤੀ ਸੀ। ਸੰਗਤ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਮੰਗ ਕੀਤੀ ਗਈ ਸੀ ਕਿ ਪਰਿਵਾਰ ਦੀ ਭੁੱਖ ਹੜਤਾਲ ਨੂੰ ਖਤਮ ਕਰਵਾਇਆ ਜਾਵੇ। ਜਿਸ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਪਰਵਾਰ ਨੇ ਗੋਲਡਨ ਟੈਂਪਲ ਵਿਚ ਮੱਥਾ ਟੇਕ ਕੇ ਅਤੇ ਪ੍ਰਸ਼ਾਦ ਖਾ ਕੇ ਭੁੱਖ ਹੜਤਾਲ ਨੂੰ ਖਤਮ ਕੀਤਾ ਹੈ।
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਬੈਰਕ ਵਿਚ ਸੀਸੀਟੀਵੀ ਕੈਮਰੇ ਦੀ ਖ਼ਬਰ ਤੋਂ ਬਾਅਦ ਹੀ ਭੁੱਖ ਹੜਤਾਲ ਚਲ ਰਹੀ ਹੈ। ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਭੁੱਖ ਹੜਤਾਲ ਕੀਤੀ ਅਤੇ ਫਿਰ ਅੰਮ੍ਰਿਤਸਰ ਵਿਚ ਉਨ੍ਹਾਂ ਦੇ ਪਰਵਾਰ ਵਾਲਿਆਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਮੰਗ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕੀਤਾ ਜਾਵੇ।
ਪਰਵਾਰ ਵਲੋਂ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ’ਤੇ ਲਗਾਇਆ ਗਿਆ ਧਰਨਾ ਹਾਲੇ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸੰਗਤ ਦੀ ਗੱਲ ਨੂੂੰ ਮੰਨ ਕੇ ਭੁੱਖ ਹੜਤਾਲ ਨੂੰ ਖਤਮ ਕਰ ਦਿੱਤਾ ਗਿਆ। ਲੇਕਿਨ ਧਰਨੇ ਨੂੰ ਖਤਮ ਕਰਨ ਦੇ ਲਈ ਸੰਗਤ ਕੋਲੋਂ ਸਲਾਹ ਲਈ ਜਾਵੇਗੀ ਅਤੇ ਜੋ ਵੀ ਫੈਸਲਾ ਹੋਵੇਗਾ ਉਸ ਨੂੰ ਮੰਨਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ
ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਇਸੇ ਹਫਤੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 22 ਮਾਰਚ ਨੂੰ ਦੁਪਹਿਰ ਢਾਈ ਵਜੇ ਚੰਡੀਗੜ੍ਹ ਸਥਿਤ ਪਾਰਟੀ ਦ1ੇ ਹੈਡਕੁਆਰਟਰ ਵਿਚ ਹੋਵੇਗੀ।
ਇਸ ਮੀਟਿੰਗ ਵਿਚ ਪਾਰਟੀ ਦੁਆਰਾ ਆਉਣ ਵਾਲੀ ਲੋਕ ਸਭਾ ਚੋਣਾਂ ਨੂੰ ਲੈ ਕੇ ਅਪਣੀ ਰਣਨੀਤੀ ਬਣਾਈ ਜਾਵੇਗੀ। ਮੰਨਿਆ ਜਾ ਰਿਹਾ ਕਿ ਬੀਜੇਪੀ ਨਾਲ ਗਠਜੋੜ ਨੁੂੰ ਲੈ ਕੇ ਵੀ ਇਸ ਮੀਟਿੰਗ ਵਿਚ ਫੈਸਲਾ ਲਿਆ ਜਾ ਸਕਦਾ ਹੈ। ਨਾਲ ਹੀ ਉਮੀਦਵਾਰਾਂ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਹੋਵੇਗਾ।
ਹਾਲਾਂਕਿ ਅਜੇ ਤੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ’ਤੇ ਨਿਕਲੇ ਹੋਏ ਹਨ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਅਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਪਾ ਕੇ ਮੀਟਿੰਗ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਅਪਣੀ ਪੋਸਟ ਵਿਚ ਲਿਖਿਆ ਕਿ ਮੀਟਿੰਗ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਹੋਵੇਗੀ। ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਰਣਨੀਤੀ ਨੂੰ ਵਿਸਤਾਰ ਨਾਲ ਆਖਰੀ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿਚ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਹੋਵੇਗੀ।