ਸੜਕ ਹਾਦਸੇ ਵਿਚ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ
ਫਗਵਾੜਾ, 6 ਮਈ,ਨਿਰਮਲ : ਫਗਵਾੜਾ ਸਬ ਡਵੀਜ਼ਨ ਦੇ ਮੁਹੱਲਾ ਸੁਖਚੈਨ ਨਗਰ ਵਿਚ ਬਾਈਕ ਸਵਾਰ ਨੇ ਸੈਰ ਕਰ ਰਹੇ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਪਤੀ ਦੀ ਮੌਤ ਹੋ ਗਈ ਹੈ। ਜਦਕਿ ਬਾਈਕ ਸਵਾਰ ਸਮੇਤ ਦੋ ਵਿਅਕਤੀ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਪੁੱਤਰ ਭਗਤ ਸਿੰਘ ਵਾਸੀ ਮੁਹੱਲਾ ਸੁਖਚੈਨ ਨਗਰ ਨੇ ਦੱਸਿਆ […]
By : Editor Editor
ਫਗਵਾੜਾ, 6 ਮਈ,ਨਿਰਮਲ : ਫਗਵਾੜਾ ਸਬ ਡਵੀਜ਼ਨ ਦੇ ਮੁਹੱਲਾ ਸੁਖਚੈਨ ਨਗਰ ਵਿਚ ਬਾਈਕ ਸਵਾਰ ਨੇ ਸੈਰ ਕਰ ਰਹੇ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਪਤੀ ਦੀ ਮੌਤ ਹੋ ਗਈ ਹੈ। ਜਦਕਿ ਬਾਈਕ ਸਵਾਰ ਸਮੇਤ ਦੋ ਵਿਅਕਤੀ ਜ਼ਖਮੀ ਹੋ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਪੁੱਤਰ ਭਗਤ ਸਿੰਘ ਵਾਸੀ ਮੁਹੱਲਾ ਸੁਖਚੈਨ ਨਗਰ ਨੇ ਦੱਸਿਆ ਕਿ ਜਦੋਂ ਉਹ ਅਤੇ ਉਸ ਦਾ ਭਰਾ ਗੁਰਦੇਵ ਸਿੰਘ ਅਤੇ ਭਰਜਾਈ ਤਰਸੇਮ ਕੌਰ ਰਾਤ ਸਮੇਂ ਸੈਰ ਕਰਨ ਲਈ ਨਿਕਲੇ ਸਨ ਤਾਂ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਵਿਚ ਬਾਈਕ ਸਵਾਰ ਦੇ ਨਾਲ-ਨਾਲ ਭਰਾ ਅਤੇ ਭਰਜਾਈ ਵੀ ਜ਼ਖਮੀ ਹੋ ਗਏ।
ਉਸ ਨੇ ਦੱਸਿਆ ਕਿ ਉਸ ਨੇ ਸਭ ਤੋਂ ਪਹਿਲਾਂ ਆਪਣੇ ਭਰਾ ਅਤੇ ਭਰਜਾਈ ਨੂੰ ਫਗਵਾੜਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੋਂ ਉਸ ਦੇ ਭਰਾ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਉਥੇ ਡਾਕਟਰਾਂ ਨੇ ਉਸ ਦੇ ਭਰਾ ਨੂੰ ਮ੍ਰਿਤਕ ਐਲਾਨ ਦਿੱਤਾ।
ਗੁਲਜ਼ਾਰ ਸਿੰਘ ਅਨੁਸਾਰ ਆਪਣੇ ਭਰਾ ਅਤੇ ਭਰਜਾਈ ਨੂੰ ਟੱਕਰ ਮਾਰਨ ਵਾਲੇ ਬਾਈਕ ਸਵਾਰ ਦੀ ਪਛਾਣ ਜਸਕਰਨ ਉਰਫ ਜੱਸੀ ਪੁੱਤਰ ਤਰਸੇਮ ਲਾਲ ਵਾਸੀ ਨਿਊ ਸੁਖਚੈਨ ਨਗਰ ਵਜੋਂ ਹੋਈ ਹੈ। ਜੋ ਜ਼ਖਮੀ ਹਾਲਤ ਵਿੱਚ ਫਗਵਾੜਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਏਐਸਆਈ ਬੂਟਾਰਾਮ ਅਨੁਸਾਰ ਮੋਟਰਸਾਈਕਲ ਸਵਾਰ ਜਸਕਰਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ
ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਹੁਸ਼ਿਆਰਪੁਰ ਦੇ ਫਗਵਾੜਾ ਰੋਡ ’ਤੇ ਰੇਲਵੇ ਕਰਾਸਿੰਗ ਨੇੜਿਓਂ ਕਾਬੂ ਕੀਤਾ। ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਇਹ ਵਿਅਕਤੀ ਇਨ੍ਹੀਂ ਦਿਨੀਂ ਹੁਸ਼ਿਆਰਪੁਰ ਦੇ ਵਿਜੇ ਨਗਰ ਇਲਾਕੇ ਵਿੱਚ ਰਹਿ ਰਿਹਾ ਸੀ। ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਪਾਕਿਸਤਾਨ ਦੀ ਇੰਟਰ-ਸਰਵਿਸ ਇੰਟੈਲੀਜੈਂਸ ਲਈ ਜਾਸੂਸੀ ਕਰਨ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਆਯੋਜਿਤ ਕਰਨ ਵਿੱਚ ਏਜੰਸੀ ਦੀ ਮਦਦ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਨੇ ਕਿਹਾ ਕਿ ਵਿਅਕਤੀ ’ਤੇ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਪ੍ਰਦਾਨ ਕਰਕੇ ਅਤੇ ਆਪਣੇ ਮੋਬਾਈਲ ਫੋਨ ਤੋਂ ਦਸਤਾਵੇਜ਼ਾਂ ਅਤੇ ਫੋਟੋਆਂ ਨੂੰ ਪ੍ਰਸਾਰਿਤ ਕਰਕੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸਹਾਇਤਾ ਕਰਨ ਦਾ ਦੋਸ਼ ਹੈ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੀਰਵਾਰ ਰਾਤ ਹਰਪ੍ਰੀਤ ਸਿੰਘ ਨੂੰ ਹੁਸ਼ਿਆਰਪੁਰ ਦੇ ਫਗਵਾੜਾ ਰੋਡ ’ਤੇ ਰੇਲਵੇ ਕਰਾਸਿੰਗ ਨੇੜਿਓਂ ਕਾਬੂ ਕੀਤਾ। ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਇਹ ਵਿਅਕਤੀ ਇਨ੍ਹੀਂ ਦਿਨੀਂ ਹੁਸ਼ਿਆਰਪੁਰ ਦੇ ਵਿਜੇ ਨਗਰ ਇਲਾਕੇ ਵਿੱਚ ਰਹਿ ਰਿਹਾ ਸੀ।
ਪੁਲਸ ਅਨੁਸਾਰ ਹਰਪ੍ਰੀਤ ਪਿਛਲੇ ਚਾਰ ਸਾਲਾਂ ਤੋਂ ਸ਼ਹਿਰ ਵਿੱਚ ਰਹਿ ਰਿਹਾ ਸੀ ਅਤੇ ਕਥਿਤ ਤੌਰ ’ਤੇ ਵਿਜ਼ਟਰ ਵੀਜ਼ੇ ’ਤੇ ਦੋ ਵਾਰ ਪਾਕਿਸਤਾਨ ਗਿਆ ਸੀ, ਜਿੱਥੇ ਉਹ ਆਈਐਸਆਈ ਅਧਿਕਾਰੀਆਂ ਨੂੰ ਮਿਲਿਆ ਸੀ। ਉਸ ਨੇ ਦੱਸਿਆ ਕਿ ਉਹ ਕਥਿਤ ਤੌਰ ’ਤੇ ਵੱਟਸਐਪ ਰਾਹੀਂ ਇਨ੍ਹਾਂ ਆਈਐਸਆਈ ਅਧਿਕਾਰੀਆਂ ਦੇ ਸੰਪਰਕ ਵਿੱਚ ਸੀ।
ਪੁਲਿਸ ਨੇ ਕਿਹਾ ਕਿ ਸਿੰਘ ਨੇ ਕਥਿਤ ਤੌਰ ’ਤੇ ਝੂਠੇ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਭਾਰਤੀ ਸਿਮ ਕਾਰਡ ਖਰੀਦੇ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇਨ੍ਹਾਂ ਸਿਮ ਕਾਰਡਾਂ ਰਾਹੀਂ ਅਤੇ ਹੋਰ ਇੰਟਰਨੈਟ ਐਪਲੀਕੇਸ਼ਨਾਂ ਦੀ ਵਰਤੋਂ ਕਰਨ ਵਿੱਚ ਆਈਐਸਆਈ ਅਧਿਕਾਰੀਆਂ ਦੀ ਮਦਦ ਕੀਤੀ।
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਇੱਕ ਆਧਾਰ ਕਾਰਡ, ਇੱਕ ਪਾਸਪੋਰਟ, ਕੁਝ ਭਾਰਤੀ ਕਰੰਸੀ ਅਤੇ ਇੱਕ ਮੋਬਾਈਲ ਫ਼ੋਨ ਵਾਲਾ ਬੈਗ ਬਰਾਮਦ ਕੀਤਾ ਗਿਆ ਹੈ। ਮਾਡਲ ਟਾਊਨ ਪੁਲਸ ਸਟੇਸ਼ਨ ’ਚ ਦੋਸ਼ੀ ਖਿਲਾਫ ਦਰਜ ਕਰਵਾਈ ਗਈ ਐਫ.ਆਈ.ਆਰ. ’ਚ ਉਕਤ ਵਿਅਕਤੀ ’ਤੇ ਭਾਰਤੀ ਦੰਡਾਵਲੀ, ਸੂਚਨਾ ਤਕਨਾਲੋਜੀ ਐਕਟ ਅਤੇ ਆਫੀਸ਼ੀਅਲ ਸੀਕਰੇਟਸ ਐਕਟ, 1923 ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।