IAS ਅਧਿਕਾਰੀ ਸੰਜੇ ਪੋਪਲੀ ਨੂੰ ਵੱਡੀ ਰਾਹਤ ਮਿਲੀ
ਚੰਡੀਗੜ੍ਹ : ਗ੍ਰਿਫ਼ਤਾਰ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ 25 ਸਤੰਬਰ ਨੂੰ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਅਤੇ ਉਸ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਸਨ। […]
By : Editor (BS)
ਚੰਡੀਗੜ੍ਹ : ਗ੍ਰਿਫ਼ਤਾਰ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ 25 ਸਤੰਬਰ ਨੂੰ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਅਤੇ ਉਸ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਸਨ। ਸ਼ੁੱਕਰਵਾਰ ਨੂੰ ਉਸ ਦੀ ਜ਼ਮਾਨਤ 'ਤੇ ਫੈਸਲਾ ਦਿੰਦੇ ਹੋਏ ਹਾਈਕੋਰਟ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ।
ਅਸਲ ਵਿਚ ਸੰਜੇ ਪੋਪਲੀ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਸੰਜੇ ਪੋਪਲੀ ਨੂੰ ਰੈਗੂਲਰ ਬੇਲ ਮਨਜ਼ੂਰ ਕਰ ਲਈ ਹੈ।
ਪਿਛਲੇ ਸਾਲ ਗ੍ਰਿਫ਼ਤਾਰ ਕਰਨ ਤੋਂ ਬਾਅਦ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਚੰਡੀਗੜ੍ਹ ਸਥਿਤ ਘਰ ਦੀ ਤਲਾਸ਼ੀ ਲਈ ਸੀ। ਇਸ ਦੌਰਾਨ ਘਰ ਵਿੱਚੋਂ ਸੋਨੇ ਦੀਆਂ ਇੱਟਾਂ, ਬਿਸਕੁਟ, ਸਿੱਕੇ, ਚਾਂਦੀ ਦੀਆਂ ਇੱਟਾਂ, 2 ਸਮਾਰਟ ਘੜੀਆਂ, ਸਮਾਰਟ ਫੋਨ ਅਤੇ 3.50 ਲੱਖ ਰੁਪਏ ਬਰਾਮਦ ਕੀਤੇ ਗਏ ਸਨ।