ਪਹਿਲੀ ਵਾਰ ਸਰਹੱਦ ਪਾਰੋਂ ਆਈ ਆਈਸ ਡਰੱਗ, ਅੰਮ੍ਰਿਤਸਰ ਤੋਂ ਮੁਲਜ਼ਮ ਫੜਿਆ
ਅੰਮਿ੍ਤਸਰ : ਪੰਜਾਬ ਪੁਲਿਸ ਨੇ ਪਹਿਲੀ ਵਾਰ ਸਰਹੱਦ ਪਾਰੋਂ ਆਉਂਦੀ ਹੈਰੋਇਨ ਵਿੱਚੋਂ ਪਾਕਿਸਤਾਨ ਤੋਂ ਆਈ ਆਈਸ (ਮੇਥਾਮਫੇਟਾਮਾਈਨ) ਨਾਮਕ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਪੁਲਿਸ ਨੇ ਉਸ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਪਾਕਿਸਤਾਨ ਤੋਂ ਇਹ ਖਤਰਨਾਕ ਨਸ਼ੀਲਾ ਪਦਾਰਥ ਲਿਆ ਕੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਵੰਡਦਾ ਸੀ। ਮੁਲਜ਼ਮਾਂ ਕੋਲੋਂ ਚੀਨ ਦਾ ਬਣਿਆ ਪਿਸਤੌਲ […]
By : Editor (BS)
ਅੰਮਿ੍ਤਸਰ : ਪੰਜਾਬ ਪੁਲਿਸ ਨੇ ਪਹਿਲੀ ਵਾਰ ਸਰਹੱਦ ਪਾਰੋਂ ਆਉਂਦੀ ਹੈਰੋਇਨ ਵਿੱਚੋਂ ਪਾਕਿਸਤਾਨ ਤੋਂ ਆਈ ਆਈਸ (ਮੇਥਾਮਫੇਟਾਮਾਈਨ) ਨਾਮਕ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਪੁਲਿਸ ਨੇ ਉਸ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਪਾਕਿਸਤਾਨ ਤੋਂ ਇਹ ਖਤਰਨਾਕ ਨਸ਼ੀਲਾ ਪਦਾਰਥ ਲਿਆ ਕੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਵੰਡਦਾ ਸੀ। ਮੁਲਜ਼ਮਾਂ ਕੋਲੋਂ ਚੀਨ ਦਾ ਬਣਿਆ ਪਿਸਤੌਲ ਵੀ ਬਰਾਮਦ ਹੋਇਆ ਹੈ, ਜੋ ਕਿ ਇਸ ਖੇਪ ਨਾਲ ਆਇਆ ਸੀ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਭਾਰਤੀ ਤਸਕਰ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ ਮਾਨ ਵਾਸੀ ਪਿੰਡ ਗੱਗੜਮਾਲ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਈਸ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਜ਼ਬਤ ਕਰਨ ਤੋਂ ਇਲਾਵਾ ਉਸ ਦੇ ਕਬਜ਼ੇ ਵਿੱਚੋਂ ਇੱਕ ਅਤਿ-ਆਧੁਨਿਕ .30 ਬੋਰ ਦਾ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜਿਆ ਗਿਆ ਮੁਲਜ਼ਮ ਪਾਕਿਸਤਾਨ ਸਥਿਤ ਸਮੱਗਲਰਾਂ ਪਠਾਨ ਅਤੇ ਆਮੇਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਉਸ ਨੂੰ ਡਰੋਨ ਰਾਹੀਂ ਸਰਹੱਦ ਪਾਰੋਂ ਆਈਸ ਡਰੱਗਜ਼ ਅਤੇ ਹਥਿਆਰ ਸਪਲਾਈ ਕਰ ਰਹੇ ਸਨ। ਮੁਲਜ਼ਮ ਸੂਬੇ ਭਰ ਵਿੱਚ ਆਈਸ ਡਰੱਗ ਸਪਲਾਈ ਕਰਦੇ ਸਨ।
ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਆਈਸ ਡਰੱਗਜ਼ ਅਤੇ ਹਥਿਆਰਾਂ ਦੀ ਵੱਡੀ ਖੇਪ ਸੂਬੇ ਵਿੱਚ ਲਿਆਉਣ ਦੀ ਕੋਸ਼ਿਸ਼ ਦੀ ਸੂਚਨਾ ਮਿਲੀ ਸੀ। ਇਸ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਅਤੇ ਏਸੀਪੀ ਵੈਸਟ ਕਮਲਜੀਤ ਔਲਖ ਦੀ ਅਗਵਾਈ ਹੇਠ ਸੀਆਈਏ ਸਟਾਫ-1 ਦੀ ਪੁਲੀਸ ਟੀਮ ਨੇ ਛੇਹਰਟਾ ਇਲਾਕੇ ਵਿੱਚ ਵਿਆਪਕ ਕਾਰਵਾਈ ਕੀਤੀ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 4 ਜਨਵਰੀ (ਸ਼ਾਹ) : ਨਸ਼ਾ ਤਸਕਰੀ ਮਾਮਲੇ ਵਿਚ ਜੇਲ੍ਹ ਵਿਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਐ, ਜਿਸ ਦੇ ਚਲਦਿਆਂ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਐ। ਖਹਿਰਾ 28 ਸਤੰਬਰ 2023 ਤੋਂ ਜੇਲ੍ਹ ਵਿਚ ਬੰਦ ਨੇ। ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਗਈ।
ਐਨਡੀਪੀਐਸ ਕੇਸ ਵਿਚ ਜੇਲ੍ਹ ਵਿਚ ਬੰਦ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਿਖਿਆ ਕਿ ਇਕ ਪਾਸੇ ਉਸ ਦੇ ਪਿਤਾ ਨੂੰ ਹਾਈਕੋਰਟ ਤੋਂ ਹੁਣੇ ਐਨਡੀਪੀਐਸ ਕੇਸ ਵਿਚ ਜ਼ਮਾਨਤ ਮਿਲੀ ਐ,
ਦੂਜੇ ਪਾਸੇ ਪੰਜਾਬ ਸਰਕਾਰ ਨੇ ਬਦਲਾਖ਼ੋਰੀ ਦੀ ਭਾਵਨਾ ਨਾਲ ਉਨ੍ਹਾਂ ’ਤੇ ਇਕ ਹੋਰ ਕੇਸ ਦਰਜ ਕਰਨ ਦੇ ਆਦੇਸ਼ ਦੇ ਦਿੱਤੇ ਨੇ। ਉਨ੍ਹਾਂ ਨੂੰ ਕਪੂਰਥਲਾ ਵਿਚ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਣਾ ਏ। ਮਹਿਤਾਬ ਨੇ ਲਿਖਿਆ ਕਿ ਮੈਂ ਸਾਫ਼ ਕਹਿਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਦੀਆਂ ਇਨ੍ਹਾਂ ਧਮਕੀਆਂ ਤੋਂ ਉਨ੍ਹਾਂ ਦੇ ਪਿਤਾ ਡਰਨ ਵਾਲੇ ਨਹੀਂ, ਅਸੀਂ ਆਪਣੀ ਲੜਾਈ ਇਵੇਂ ਹੀ ਜਾਰੀ ਰੱਖਾਂਗੇ।
ਜਾਣਕਾਰੀ ਅਨੁਸਾਰ ਸੁਖਪਾਲ ਖਹਿਰਾ ਦੇ ਵਿਰੁੱਧ 2015 ਦੇ ਇਕ ਪੁਰਾਣੇ ਡਰੱਗ ਕੇਸ ਵਿਚ ਜਾਂਚ ਚੱਲ ਰਹੀ ਸੀ, ਜਿਸ ਵਿਚ ਡੀਆਈਜੀ ਦੀ ਅਗਵਾਈ ਵਿਚ ਬਣੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਸੀ। ਇਸ ਸਿਟ ਵਿਚ ਦੋ ਐਸਐਸਪੀ ਵੀ ਸ਼ਾਮਲ ਰਹੇ ਨੇ, ਜਦਕਿ ਸੁਖਪਾਲ ਖਹਿਰਾ ਦਾ ਕਹਿਣਾ ਏ ਕਿ ਇਹ ਇਕ ਝੂਠਾ ਕੇਸ ਸੀ, ਸੁਪਰੀਮ ਕੋਰਟ ਨੇ ਵੀ ਉਨ੍ਹਾਂ ਨੂੰ ਇਸ ਕੇਸ ਵਿਚ ਰਾਹਤ ਦਿੱਤੀ ਐ।