ਸੱਤਾ ਵਿਚ ਆਇਆ ਤਾਂ ਹਮਾਸ ਦਾ ਸਮਰਥਨ ਕਰਨ ਵਾਲੇ ਪਰਵਾਸੀਆਂ ਦੀ ਅਮਰੀਕਾ ਵਿਚ ਐਂਟਰੀ ਕਰਾਂਗਾ ਬੈਨ : ਟਰੰਪ
ਵਾਸ਼ਿੰਗਟਨ, 17 ਅਕਤੂਬਰ, ਨਿਰਮਲ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ-ਹਮਾਸ ਜੰਗ ਦਰਮਿਆਨ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਉਹ ਰਾਸ਼ਟਰਪਤੀ ਚੁਣੇ ਜਾਂਦੇ ਹਨ ਤਾਂ ਹਮਾਸ ਦਾ ਸਮਰਥਨ ਕਰਨ ਵਾਲੇ ਪ੍ਰਵਾਸੀਆਂ ਦੇ ਅਮਰੀਕਾ ਆਉਣ ’ਤੇ ਰੋਕ ਲਗਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਮਾਸ ਦਾ ਜਨਤਕ ਤੌਰ […]
By : Hamdard Tv Admin
ਵਾਸ਼ਿੰਗਟਨ, 17 ਅਕਤੂਬਰ, ਨਿਰਮਲ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ-ਹਮਾਸ ਜੰਗ ਦਰਮਿਆਨ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਉਹ ਰਾਸ਼ਟਰਪਤੀ ਚੁਣੇ ਜਾਂਦੇ ਹਨ ਤਾਂ ਹਮਾਸ ਦਾ ਸਮਰਥਨ ਕਰਨ ਵਾਲੇ ਪ੍ਰਵਾਸੀਆਂ ਦੇ ਅਮਰੀਕਾ ਆਉਣ ’ਤੇ ਰੋਕ ਲਗਾ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਮਾਸ ਦਾ ਜਨਤਕ ਤੌਰ ’ਤੇ ਸਮਰਥਨ ਕਰਨ ਵਾਲੇ ਪਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਦੇਸ਼ ’ਚ ਹਮਾਸ ਦੇ ਸਮਰਥਨ ’ਚ ਪ੍ਰਦਰਸ਼ਨਾਂ ’ਤੇ ਪਾਬੰਦੀ ਲਗਾਈ ਜਾਵੇਗੀ।
ਮੀਡੀਆ ਰਿਪੋਰਟਾਂ ਮੁਤਾਬਕ ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਚੋਣ ਪ੍ਰਚਾਰ ਦੇ ਹਿੱਸੇ ਵਜੋਂ ਸੋਮਵਾਰ ਨੂੰ ਅਮਰੀਕਾ ਦੇ ਆਇਓਵਾ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਮੈਂ ਅਮਰੀਕਾ ਦੀ ਸੱਤਾ ’ਚ ਆਉਂਦਾ ਹੈ ਤਾਂ ਕਿਸੇ ਵੀ ਅਜਿਹੇ ਵਿਅਕਤੀ ਨੂੰ ਅਮਰੀਕਾ ’ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ, ਜੋ ਇਜ਼ਰਾਈਲ ਦੀ ਹੋਂਦ ’ਚ ਵਿਸ਼ਵਾਸ ਨਹੀਂ ਰੱਖਦਾ। ਅਸੀਂ ਉਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਵੀ ਰੱਦ ਕਰ ਦੇਵਾਂਗੇ, ਜੋ ਯਹੂਦੀ ਵਿਰੋਧੀ ਮਾਨਸਿਕਤਾ ਰੱਖਦੇ ਹਨ। ਉਨ੍ਹਾਂ ਨੇ ਅੱਤਵਾਦ ਪ੍ਰਭਾਵਿਤ ਦੇਸ਼ਾਂ ਦੀ ਅਮਰੀਕਾ ਯਾਤਰਾ ’ਤੇ ਪਾਬੰਦੀ ਨੂੰ ਵਧਾਉਣ ਦਾ ਵੀ ਵਾਅਦਾ ਕੀਤਾ।
ਦੱਸ ਦੇਈਏ ਕਿ ਪਿਛਲੀ ਸਰਕਾਰ ’ਚ ਟਰੰਪ ਨੇ ਮੁਸਲਿਮ ਬਹੁਗਿਣਤੀ ਵਾਲੇ ਦੇਸ਼ਾਂ ਦੇ ਲੋਕਾਂ ’ਤੇ ਪਾਬੰਦੀ ਲਗਾਈ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਰੱਦ ਕਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਇਸ ਪਾਬੰਦੀ ਨੂੰ ਬਰਕਰਾਰ ਰੱਖਿਆ ਸੀ। ਬਾਅਦ ਵਿੱਚ ਜੋਅ ਬਾਈਡਨ ਪ੍ਰਸ਼ਾਸਨ ਨੇ ਪੂਰੀ ਤਰ੍ਹਾਂ ਪਾਬੰਦੀ ਹਟਾ ਦਿੱਤੀ।
ਟਰੰਪ ਨੇ ਅੱਗੇ ਕਿਹਾ ਕਿ ਅਸੀਂ ਲੀਬੀਆ, ਸੋਮਾਲੀਆ, ਸੀਰੀਆ, ਯਮਨ ਦੇ ਨਾਲ-ਨਾਲ ਸਾਡੇ ਦੇਸ਼ ਲਈ ਖ਼ਤਰਾ ਪੈਦਾ ਕਰਨ ਵਾਲੇ ਕਿਸੇ ਵੀ ਦੇਸ਼ ਦੇ ਲੋਕਾਂ ਨੂੰ ਅਮਰੀਕਾ ਨਹੀਂ ਆਉਣ ਦੇਵਾਂਗੇ। ਟਰੰਪ ਨੇ ਉਥੇ ਮੌਜੂਦ ਲੋਕਾਂ ਨੂੰ ਇਕ ਕਵਿਤਾ ਵੀ ਸੁਣਾਈ, ਜਿਸ ਵਿਚ ਉਨ੍ਹਾਂ ਨੇ ਅਜਿਹੇ ਪ੍ਰਵਾਸੀਆਂ ਦੀ ਤੁਲਨਾ ਸੱਪਾਂ ਨਾਲ ਕੀਤੀ। ਡੈਮੋਕ੍ਰੇਟਿਕ ਨੈਸ਼ਨਲ ਕਮੇਟੀ ਦੇ ਚੇਅਰਮੈਨ ਜੈਮ ਹੈਰੀਸਨ ਨੇ ਟਰੰਪ ਦੇ ਬਿਆਨ ਨੂੰ ਇਸਲਾਮੋਫੋਬਿਕ ਅਤੇ ਕੱਟੜਪੰਥੀ ਕਿਹਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਆਇਓਵਾ ’ਚ ਰਿਪਬਲਿਕਨ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਮੁਕਾਬਲਾ ਹੋਇਆ, ਜਿਸ ’ਚ ਰਾਸ਼ਟਰਪਤੀ ਅਹੁਦੇ ਦੇ ਹੋਰ ਉਮੀਦਵਾਰਾਂ ਨੇ ਵੀ ਹਿੱਸਾ ਲਿਆ। ਇਸ ਦੌਰਾਨ ਸਾਰੇ ਵਿਰੋਧੀਆਂ ਨੇ ਹਮਾਸ ਦੀ ਨਿੰਦਾ ਕੀਤੀ ਅਤੇ ਇਜ਼ਰਾਈਲ ਦਾ ਸਮਰਥਨ ਕੀਤਾ। ਹਾਲਾਂਕਿ, ਕਿਸੇ ਵੀ ਵਿਰੋਧੀ ਨੇ ਹਮਾਸ ਅਤੇ ਹਮਾਸ ਸਮਰਥਕਾਂ ਵਿਰੁੱਧ ਅਜਿਹੇ ਸਖ਼ਤ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ।