ਜੇਕਰ ਅੱਜ ਵੀ ਨਾ ਬਣੀ ਗੱਲ ਤਾਂ ਰਾਹੁਲ ਤੋਂ ਦੂਰੀ ਬਣਾ ਲੈਣਗੇ ਅਖਿਲੇਸ਼?

ਜੇਕਰ ਅੱਜ ਵੀ ਨਾ ਬਣੀ ਗੱਲ ਤਾਂ ਰਾਹੁਲ ਤੋਂ ਦੂਰੀ ਬਣਾ ਲੈਣਗੇ ਅਖਿਲੇਸ਼?

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਯਾ ਯਾਤਰਾ’ ਦੌਰਾਨ ਭਾਵੇਂ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਵਰਗੇ ਰਾਜਾਂ ‘ਚ ਕਾਂਗਰਸ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਝਟਕੇ ਦਾ ਸਾਹਮਣਾ ਕਰਨਾ ਪਿਆ ਹੈ, ਪਰ ਹੁਣ ਉੱਤਰ ਪ੍ਰਦੇਸ਼ ‘ਚ ਵੀ ਅਜਿਹਾ ਹੀ ਕੁਝ ਹੁੰਦਾ ਨਜ਼ਰ ਆ ਰਿਹਾ ਹੈ। ਇਸ ਦਾ ਕਾਰਨ ਯੂਪੀ ਦੇ ਸਾਬਕਾ ਸੀਐਮ ਅਤੇ ਸਪਾ ਸੁਪਰੀਮੋ ਅਖਿਲੇਸ਼ ਯਾਦਵ ਦੀ ਕਾਂਗਰਸ ਤੋਂ ਨਾਰਾਜ਼ਗੀ ਦੱਸੀ ਜਾ ਰਹੀ ਹੈ। ਜੇਕਰ ਅੱਜ ਅਖਿਲੇਸ਼ ਦੀ ਨਾਰਾਜ਼ਗੀ ਦੂਰ ਨਹੀਂ ਹੋਈ ਤਾਂ ਉਹ ਰਾਹੁਲਦੀ ‘ਭਾਰਤ ਜੋੜੋ ਨਿਆਯਾ ਯਾਤਰਾ’ ਤੋਂ ਵੀ ਦੂਰੀ ਬਣਾ ਸਕਦੇ ਹਨ।

ਕਾਂਗਰਸ ਨੇ ਯੂਪੀ ਵਿੱਚ ਰਾਹੁਲ ਗਾਂਧੀ ਦੀ ਨਿਆਯਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਅਖਿਲੇਸ਼ ਯਾਦਵ ਨੂੰ ਸੱਦਾ ਭੇਜਿਆ ਸੀ ਅਤੇ ਅਖਿਲੇਸ਼ ਨੇ ਇਸ ਨੂੰ ਖੁਸ਼ੀ-ਖੁਸ਼ੀ ਸਵੀਕਾਰ ਕਰ ਲਿਆ ਸੀ, ਪਰ ਹੁਣ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਅਖਿਲੇਸ਼ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰ ਰਹੇ ਹਨ।

ਇਸ ਦਾ ਕਾਰਨ ਇਹ ਹੈ ਕਿ ਹੁਣ ਤੱਕ ਯੂਪੀ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਸਪਾ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਇਸ ਨੂੰ ਲੈ ਕੇ ਸਪਾ ਅਤੇ ਕਾਂਗਰਸ ਵਿਚਾਲੇ ਫਿਰ ਤੋਂ ਗੱਲਬਾਤ ਹੋਵੇਗੀ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਜੇਕਰ ਸਪਾ ਅਤੇ ਕਾਂਗਰਸ ਅੱਜ ਸੀਟ ਵੰਡ ‘ਤੇ ਸਹਿਮਤ ਨਹੀਂ ਹੁੰਦੇ ਤਾਂ ਅਖਿਲੇਸ਼ ਰਾਹੁਲ ਦੀ ਭਾਰਤ ਜੋੜੋ ਨਿਆ ਯਾਤਰਾ ਤੋਂ ਦੂਰੀ ਬਣਾ ਸਕਦੇ ਹਨ।

Related post

ਕੀ ਨੈਟਫਲਿਕਸ ਤੋਂ ਬੰਦ ਹੋ ਰਿਹਾ ਕਪਿਲ ਦਾ ਕਮੇਡੀ ਸ਼ੋਅ?

ਕੀ ਨੈਟਫਲਿਕਸ ਤੋਂ ਬੰਦ ਹੋ ਰਿਹਾ ਕਪਿਲ ਦਾ ਕਮੇਡੀ…

ਚੰਡੀਗੜ੍ਹ, 20 ਮਈ, (ਲੇਖਕ-ਪ੍ਰੋ. ਕੁਲਬੀਰ ਸਿੰਘ): ਟੈਲੀਵਿਜ਼ਨ ਉਦਯੋਗ ਵਿਚ ਬੜੀ ਤੇਜ਼ੀ ਨਾਲ ਬੜੇ ਵੱਡੇ ਬਦਲਾਅ ਵਾਪਰ ਰਹੇ ਹਨ।  ਅਜੇ ਕੁਝ ਮਹੀਨੇ…
ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ ਰੁਝਾਨ

ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਵਿੱਤੀ ਸਾਲ 2024 ਦੀ ਮਾਰਚ ਤਿਮਾਹੀ ਵਿੱਚ ਸ਼ਹਿਰੀ ਇਲਾਕਿਆ ਵਿੱਚ ਨਿਯਮਤ ਵੇਤਨ ਉੱਤੇ ਨੌਕਰੀ ਕਰਨ ਵਾਲੀਆਂ…
ਯਾਮੀ ਗੌਤਮ ਬਣੀ ਮਾਂ, ਜਾਣੋ ਕੀ ਰੱਖਿਆ ਨਾਮ

ਯਾਮੀ ਗੌਤਮ ਬਣੀ ਮਾਂ, ਜਾਣੋ ਕੀ ਰੱਖਿਆ ਨਾਮ

ਮੁੰਬਈ, 20 ਮਈ, ਪਰਦੀਪ ਸਿੰਘ: ‘ਵਿੱਕੀ ਡੋਨਰ’ ਫੇਮ ਅਦਾਕਾਰਾ ਭਾਵੇਂ ਫਿਲਮ ‘ਚ ਮਾਂ ਨਹੀਂ ਬਣੀ ਪਰ ਅਸਲ ਜ਼ਿੰਦਗੀ ‘ਚ ਯਾਮੀ ਗੌਤਮ…