Begin typing your search above and press return to search.

ਪਰਵਾਸੀ ਭਾਰਤੀ ਇਸ ਨੰਬਰ ’ਤੇ ਦੇ ਸਕਦੇ ਹਨ ਅਪਣੀ ਸ਼ਿਕਾਇਤ

ਚੰਡੀਗੜ੍ਹ, 8 ਮਾਰਚ,  ਨਿਰਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ […]

ਪਰਵਾਸੀ ਭਾਰਤੀ ਇਸ ਨੰਬਰ ’ਤੇ ਦੇ ਸਕਦੇ ਹਨ ਅਪਣੀ ਸ਼ਿਕਾਇਤ
X

Editor EditorBy : Editor Editor

  |  8 March 2024 11:24 AM IST

  • whatsapp
  • Telegram


ਚੰਡੀਗੜ੍ਹ, 8 ਮਾਰਚ, ਨਿਰਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੇ ਫਰਵਰੀ ਮਹੀਨੇ ਤੱਕ ਖਜ਼ਾਨੇ ਵਿੱਚ 3912.67 ਕਰੋੜ ਰੁਪਏ ਆ ਚੁੱਕੇ ਹਨ ਜਦਕਿ ਮਾਰਚ ਮਹੀਨੇ ਦੀ ਆਮਦਨ ਇਸ ਵਿੱਚ ਹਾਲੇ ਜੁੜਨੀ ਹੈ। ਵਿੱਤੀ ਸਾਲ 2022-23 ਵਿੱਚ ਇਹੀ ਆਮਦਨ 3515.27 ਕਰੋੜ ਰੁਪਏ ਸੀ ਜਦਕਿ ਵਿੱਤੀ ਸਾਲ 2021-22 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ 3299.35 ਕਰੋੜ ਰੁਪਏ ਦੀ ਆਮਦਨ ਹੋਈ ਸੀ।

ਜਿੰਪਾ ਨੇ ਕਿਹਾ ਕਿ ਇਹ ਆਮਦਨ ਇਸ ਸਾਲ ਹੋਰ ਵੱਧਣ ਦੀ ਸੰਭਾਵਨਾ ਹੈ ਕਿਉਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨਓਸੀ ਦੇ ਸ਼ਰਤ ਹਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ’ਤੇ ਦਰਜ ਕਰਵਾ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ

ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਆ ਰਹੀ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ, ਜਿੱਥੇ ਅੰਮ੍ਰਿਤਪਾਲ ਸਿੰਘ ਬੰਦ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਤੋਂ ਮੋਬਾਈਲ ਫੋਨ, ਜਾਸੂਸੀ ਕੈਮ ਅਤੇ ਹੋਰ ਸਮਾਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਕੀਤੀ ਗਈ ਹੈ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 11 ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਸਾਮਾਨ ਬਰਾਮਦ ਹੋਣ ’ਤੇ ਕਾਫੀ ਹੰਗਾਮਾ ਹੋ ਗਿਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹਨ।

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਮੈਂਬਰਾਂ ਨੂੰ ਸ਼ੁੱਕਰਵਾਰ ਨੂੰ ਉਸਦੀ ਮਦਦ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਅਧਿਕਾਰੀ ਨੂੰ ਅਣਗਹਿਲੀ ਦੇ ਦੋਸ਼ ਹੇਠ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਉਸ ਤੋਂ ਡਿਬਰੂਗੜ੍ਹ ’ਚ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਉਕਤ ਜੇਲ੍ਹ ਵਿੱਚ ਅੰਮ੍ਰਿਤਪਾਸ ਸਮੇਤ ਇਸ ਦੇ 10 ਮੈਂਬਰ ਰਹਿ ਰਹੇ ਹਨ।

ਡਿਬਰੂਗੜ੍ਹ ਦੇ ਐਸਪੀ ਵੀਵੀਆਰ ਰੈੱਡੀ ਨੇ ਕਿਹਾ- ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿੱਚ ਇਲੈਕਟ੍ਰਾਨਿਕ ਵਸਤੂਆਂ ਪਹੁੰਚੀਆਂ। ਇਸ ਕਾਰਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਐਸਪੀ ਰੈੱਡੀ ਨੇ ਦੱਸਿਆ- ਇਹ ਮਾਮਲਾ ਡਿਬਰੂਗੜ੍ਹ ਦੇ ਸਦਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਖਾਲਿਸਤਾਨੀ ਸਮਰਥਕ ਕੈਦੀਆਂ ਦੇ ਕਬਜ਼ੇ ਵਿੱਚੋਂ ਜ਼ਬਤ ਕੀਤੇ ਗਏ ਯੰਤਰਾਂ ਵਿੱਚ ਇੱਕ ਸਿਮ ਕਾਰਡ ਵਾਲਾ ਇੱਕ ਸਮਾਰਟਫ਼ੋਨ, ਇੱਕ ਕੀਪੈਡ ਫ਼ੋਨ, ਕੀਬੋਰਡ ਵਾਲਾ ਇੱਕ ਟੀਵੀ ਰਿਮੋਟ, ਇੱਕ ਜਾਸੂਸੀ-ਕੈਮਰਾ ਪੈੱਨ, ਪੈਨ-ਡਰਾਈਵ, ਇੱਕ ਬਲੂਟੁੱਥ ਹੈੱਡਫ਼ੋਨ ਅਤੇ ਸਪੀਕਰ ਸ਼ਾਮਲ ਹਨ। ਇਹ ਸਾਰਾ ਸਾਮਾਨ ਅਧਿਕਾਰੀ ਦੀ ਨਿਗਰਾਨੀ ਹੇਠ ਮੁਹੱਈਆ ਕਰਵਾਇਆ ਗਿਆ।

ਅਮਾਸ ਪੁਲਿਸ ਦੇ ਡੀਜੀਪੀ ਜੀਪੀ ਸਿੰਘ ਨੇ ਕਿਹਾ- ਜੇਲ ਵਿੱਚ ਬੰਦ ਖਾਲਿਸਤਾਨੀਆਂ ਖਿਲਾਫ ਂਸ਼ਅ ਤਹਿਤ ਕਾਰਵਾਈ ਕੀਤੀ ਗਈ ਹੈ। ”ਐਨਐਸਏ ਸੈੱਲ ਵਿੱਚ ਹੋ ਰਹੀਆਂ ਅਣ-ਅਧਿਕਾਰਤ ਗਤੀਵਿਧੀਆਂ ਦੀ ਸੂਚਨਾ ਮਿਲਣ ’ਤੇ, ਐਨਐਸਏ ਬਲਾਕ ਦੇ ਜਨਤਕ ਖੇਤਰ ਵਿੱਚ ਵਾਧੂ ਸੀਸੀਟੀਵੀ ਕੈਮਰੇ ਲਗਾਏ ਗਏ ਸਨ।” ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਜੇਲ੍ਹਰ ਜਲਦੀ ਹੀ ਕਰਨਗੇ। ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ, ਜਿਸ ਤੋਂ ਬਾਅਦ ਡਿਬਰੂਗੜ੍ਹ ਪੁਲਸ ਉਸ ਤੋਂ ਪੁੱਛਗਿੱਛ ਕਰੇਗੀ।

Next Story
ਤਾਜ਼ਾ ਖਬਰਾਂ
Share it