ਇਮਰਾਨ ਖ਼ਾਨ ਤੇ ਪਤਨੀ ਬੁਸ਼ਰਾ ਬੀਬੀ ਨੂੰ 14 ਸਾਲ ਦੀ ਸਜ਼ਾ
ਇਸਲਾਮਾਬਾਦ, 31 ਜਨਵਰੀ, ਨਿਰਮਲ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਰਿਫਰੈਂਸ ਮਾਮਲ ਵਿਚ 14 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਦੋਵੇਂ 10 ਸਾਲ ਤੱਕ ਕਿਸੇ ਵੀ ਸਰਕਾਰੀ ਅਹੁਦੇ ’ਤੇ ਨਹੀਂ ਰਹਿ ਸਕਦੇ ਹਨ। ਫੈਸਲੇ ਦੇ ਤਹਿਤ ਦੋਵਾਂ ’ਤੇ 23 ਕਰੋੜ ਰੁਪਏ ਤੋਂ ਜ਼ਿਆਦਾ ਦਾ […]
By : Editor Editor
ਇਸਲਾਮਾਬਾਦ, 31 ਜਨਵਰੀ, ਨਿਰਮਲ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਰਿਫਰੈਂਸ ਮਾਮਲ ਵਿਚ 14 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ।
ਦੋਵੇਂ 10 ਸਾਲ ਤੱਕ ਕਿਸੇ ਵੀ ਸਰਕਾਰੀ ਅਹੁਦੇ ’ਤੇ ਨਹੀਂ ਰਹਿ ਸਕਦੇ ਹਨ। ਫੈਸਲੇ ਦੇ ਤਹਿਤ ਦੋਵਾਂ ’ਤੇ 23 ਕਰੋੜ ਰੁਪਏ ਤੋਂ ਜ਼ਿਆਦਾ ਦਾ ਜੁਰਮਾਨਾ ਲਗਾਇਆ ਗਿਆ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਾਬਕਾ ਪੀਐਮ ਇਮਰਾਨ ਖ਼ਾਨ ਨੂੰ ਸੀਕਰੇਟ ਲੈਟਰ ਚੋਰੀ ਕੇਸ ਵਿਚ 10 ਸਾਲ ਦੀ ਸਜ਼ਾ ਸੁਣਾਈ ਗਈ ਸੀ।
ਦੱਸਦੇ ਚਲੀਏ ਕਿ ਮੰਗਲਵਾਰ ਨੂੰ ਪਾਕਿਸਤਾਨ ਦੀਆਂ ਆਮ ਚੋਣਾਂ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ। ਇਮਰਾਨ ਖਾਨ ਨੂੰ ਸਿਫਰ ਮਾਮਲੇ ’ਚ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਨਿਊਜ਼ ਏਜੰਸੀ ਏਐਨਆਈ ਨੇ ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ ਕਿਹਾ ਕਿ ਪੀਟੀਆਈ ਦੇ ਸੰਸਥਾਪਕ ਇਮਰਾਨ ਖਾਨ ਤੇ ਪਾਰਟੀ ਨੇਤਾ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸਿਫਰ ਮਾਮਲੇ ਵਿੱਚ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ।
ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸਿਫਰ ਮਾਮਲੇ ਵਿੱਚ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਵਿਸ਼ੇਸ਼ ਅਦਾਲਤ ਦੇ ਜੱਜ ਅਬੁਲ ਹਸਨਤ ਜੁਲਕਰਨੈਨ ਨੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਕੇਸ ਦੀ ਸੁਣਵਾਈ ਦੌਰਾਨ ਇਹ ਫੈਸਲਾ ਦਿੱਤਾ ਹੈ।
ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇ ਅਦਾਲਤ ਦੇ ਫੈਸਲੇ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਭੜਕਾਊ ਮਾਮਲਾ ਹੈ। ਸਾਡੀ ਕਾਨੂੰਨੀ ਟੀਮ ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਵੇਗੀ ਤੇ ਉਮੀਦ ਹੈ ਕਿ ਇਸ ਸਜ਼ਾ ’ਤੇ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਇਹ ਜਲਦਬਾਜ਼ੀ ਵਿੱਚ ਲਿਆ ਗਿਆ ਫੈਸਲਾ ਹੈ। ਤੁਹਾਨੂੰ ਦੱਸ ਦੇਈਏ ਕਿ ਸਿਫਰ ਮਾਮਲਾ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਮਾਮਲਾ ਹੈ। ਇਹ ਮਾਮਲਾ ਪਹਿਲੀ ਵਾਰ 27 ਮਾਰਚ 2022 ਨੂੰ ਸਾਹਮਣੇ ਆਇਆ ਸੀ। ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਇਮਰਾਨ ਖਾਨ ਨੇ ਇਕ ਰੈਲੀ ਦੌਰਾਨ ਕੁਝ ਕਾਗਜ਼ ਲਹਿਰਾਏ ਸਨ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸੱਤਾ ਤੋਂ ਹਟਾਉਣ ਲਈ ਕੌਮਾਂਤਰੀ ਤਾਕਤਾਂ ਵੱਲੋਂ ਸਾਜ਼ਿਸ਼ ਰਚੀ ਗਈ ਸੀ। ਇਮਰਾਨ ਖਾਨ ’ਤੇ ਗੁਪਤ ਸੂਚਨਾਵਾਂ ਦੀ ਨਿੱਜੀ ਵਰਤੋਂ ਕਰਨ ਦਾ ਦੋਸ਼ ਹੈ।