ਇਮਰਾਨ ਖਾਨ ਨੂੰ 12 ਮਾਮਲਿਆਂ ਵਿਚ ਮਿਲੀ ਜ਼ਮਾਨਤ
ਇਸਲਾਮਾਬਾਦ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਉਧਰ ਇਮਰਾਨ ਖਾਨ ਨੂੰ 12 ਮਾਮਲਿਆਂ ਵਿਚ ਜ਼ਮਾਨਤ ਮਿਲਣ ਦੀ ਰਿਪੋਰਟ ਹੈ। ਇਸ ਤੋਂ ਇਲਾਵਾ ਪਾਕਿਸਤਾਨ ਤਹਿਰੀਕ ਏ ਇਨਸਾਫ ਪਾਰਟੀ ਦੇ ਆਗੂ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀ 13 ਮਾਮਲਿਆਂ ਵਿਚ ਜ਼ਮਾਨਤ ਦੇ ਦਿਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਤਿਵਾਦ ਵਿਰੋਧੀ ਅਦਾਲਤ ਵਿਚ ਸਰਕਾਰੀ […]
By : Editor Editor
ਇਸਲਾਮਾਬਾਦ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਉਧਰ ਇਮਰਾਨ ਖਾਨ ਨੂੰ 12 ਮਾਮਲਿਆਂ ਵਿਚ ਜ਼ਮਾਨਤ ਮਿਲਣ ਦੀ ਰਿਪੋਰਟ ਹੈ। ਇਸ ਤੋਂ ਇਲਾਵਾ ਪਾਕਿਸਤਾਨ ਤਹਿਰੀਕ ਏ ਇਨਸਾਫ ਪਾਰਟੀ ਦੇ ਆਗੂ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀ 13 ਮਾਮਲਿਆਂ ਵਿਚ ਜ਼ਮਾਨਤ ਦੇ ਦਿਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਤਿਵਾਦ ਵਿਰੋਧੀ ਅਦਾਲਤ ਵਿਚ ਸਰਕਾਰੀ ਵਕੀਲਾਂ ਨੇ ਕੁਝ ਹੋਰ ਸਮੇਂ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਜ਼ਮਾਨਤ ਦੇਣ ਦੇ ਹੁਕਮ ਜਾਰੀ ਕਰ ਦਿਤੇ। ਉਧਰ ਅਮਰੀਕਾ ਵਿਚ ਭਾਰਤੀ ਮੂਲ ਦੇ ਸੰਸਦ ਮੈਂਬਰ ਰੋਅ ਖੰਨਾ ਅਤੇ ਇਲਹਾਨ ਉਮਰ ਵੱਲੋਂ ਪਾਕਿਸਤਾਨੀ ਫੌਜ ਨੂੰ ਕਟਹਿਰੇ ਵਿਚ ਖੜ੍ਹਾ ਕਰਦਿਆਂ ਚੋਣ ਨਤੀਜਿਆਂ ਵਿਚ ਘਪਲਾ ਕਰਨ ਦਾ ਦੋਸ਼ ਲਾਇਆ ਗਿਆ ਹੈ। ਯੂਰਪੀ ਯੂਨੀਅਨ ਵੱਲੋਂ ਵੀ ਚੋਣਾਂ ਦੌਰਾਨ ਨਜ਼ਰ ਆਏ ਵਰਤਾਰੇ ’ਤੇ ਡੂੰਘੀ ਚਿੰਤਾ ਦਾ ਇਜ਼ਹਾਰ ਕੀਤਾ ਗਿਆ ਹੈ। ਚੋਣ ਨਤੀਜਿਆਂ ਵਿਚ ਹੁਣ ਤੱਕ ਤਹਿਰੀਕ ਏ ਇਨਸਾਫ ਪਾਰਟੀ ਦੀ ਹਮਾਇਤ ਪ੍ਰਾਪਤ ਆਜ਼ਾਦ ਉਮੀਦਵਾਰਾਂ ਨੂੰ 100 ਸੀਟਾਂ ਮਿਲ ਚੁੱਕੀਆਂ ਹਨ ਜਦਕਿ ਨਵਾਜ਼ ਸ਼ਰੀਫ 71 ਸੀਟਾਂ ਨਾਲ ਦੂਜੇ ਸਥਾਨ ’ਤੇ ਹਨ। ਬਿਲਾਵਲ ਭੁੱਟੋ ਦੀ ਪਾਕਿਸਤਾਨ ਪੀਪਲਜ਼ ਪਾਰਟੀ ਨੂੰ 54 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਪਾਕਿਸਤਨ ਦੇ ਚੋਣ ਕਮਿਸ਼ਨ ਨੇ ਦੱਸਿਆ ਕਿ 8 ਫਰਵਰੀ ਨੂੰ ਮੁਲਕ ਦੇ 48 ਫੀ ਸਦੀ ਵੋਟਰਾਂ ਨੇ ਵੋਟ ਦੇ ਹੱਕ ਦੀ ਵਰਤੋਂ ਕੀਤੀ। ਇਸੇ ਦੌਰਾਨ ਫੌਜ ਮੁਖੀ ਆਸਿਮ ਮੁਨੀਰ ਨੇ ਕਿਹਾ ਕਿ ਮੁਲਕ ਨੂੰ ਮਜ਼ਬੂਤ ਸਰਕਾਰ ਦੀ ਜ਼ਰੂਰਤ ਹੈ ਅਤੇ ਸਿਆਸਤਦਾਨਾਂ ਨੂੰ ਆਪਣੇ ਹਿਤਾਂ ਤੋਂ ਉਪਰ ਉਠ ਕੇ ਅਵਾਮ ਦੀ ਸੇਵਾ ਲਈ ਅੱਗੇ ਆਉਣਾ ਹੋਵੇਗਾ। ਇਸ ਨਾਲ ਹੀ ਲੋਕਤੰਤਰ ਦੀ ਜਿੱਤ ਹੋਵੇਗੀ।