ਚੰਡੀਗੜ੍ਹ ’ਚ ਸਿਹਤ ਕਾਮਿਆਂ ਨੇ ਬੋਲੀਆਂ/ਟੱਪਿਆਂ ਰਾਹੀਂ ਕੀਤਾ ਪਿੱਟ-ਸਿਆਪਾ
ਚੰਡੀਗੜ੍ਹ, (ਹਮਦਰਦ ਨਿਊਜ਼ ਸਰਵਿਸ) : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਕੀਤਾ ਜਾ ਰਿਹਾ ਰੋਸ ਮੁਜ਼ਾਹਰਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ ਵੱਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਅਤੇ ਰੋਸ ਧਰਨੇ ਵਿੱਚ ਅੱਜ ਸੀ.ਪੀ.ਐਫ਼. ਕਰਮਚਾਰੀ ਯੂਨੀਅਨ, ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਅਤੇ ਸੀ.ਪੀ.ਐਫ਼. ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਕਟੋਚ ਨੇ […]
By : Editor Editor
ਚੰਡੀਗੜ੍ਹ, (ਹਮਦਰਦ ਨਿਊਜ਼ ਸਰਵਿਸ) : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਕੀਤਾ ਜਾ ਰਿਹਾ ਰੋਸ ਮੁਜ਼ਾਹਰਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ ਵੱਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਅਤੇ ਰੋਸ ਧਰਨੇ ਵਿੱਚ ਅੱਜ ਸੀ.ਪੀ.ਐਫ਼. ਕਰਮਚਾਰੀ ਯੂਨੀਅਨ, ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਅਤੇ ਸੀ.ਪੀ.ਐਫ਼. ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਕਟੋਚ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ।
ਹੜਤਾਲ ਚੌਥੇ ਦਿਨ ਵੀ ਜਾਰੀ
ਇਸ ਮੌਕੇ ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਨੇ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਤੇ ਬੈਠੇ ਡੀ.ਐਚ.ਐਸ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਐਨ.ਪੀ.ਐਸ. ਸਕੀਮ ਅਧੀਨ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਇਸ ਸਕੀਮ ਦੇ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ।
9 ਦਸੰਬਰ ਦੀ ਮੋਹਾਲੀ ਰੈਲੀ ’ਚ ਹੋਣਗੇ ਸ਼ਾਮਲ
ਬੁਲਾਰਿਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਮਿਤੀ 09.12.23 ਨੂੰ ਵਾਈ.ਪੀ.ਐਸ. ਚੌਂਕ ਮੁਹਾਲੀ ਵਿਖੇ ਹੋਣ ਵਾਲੀ ਕੌਮੀ ਪੱਧਰ ਦੀ ਰੈਲੀ ਵਿੱਚ ਹੁੰਮਹੁੰਮਾ ਕਿ ਪਹੁੰਚਣ ਲਈ ਸੱਦਾ ਦਿੱਤਾ।
ਉਪਰੰਤ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਪਰਵਿੰਦਰ ਸਿੰਘ (ਚੇਅਰਮੈਨ), ਸੁਖਵਿੰਦਰ ਸਿੰਘ (ਕਨਵੀਨਰ), ਅੰਮ੍ਰਿਤਪਾਲ ਕੌਰ (ਪ੍ਰਧਾਨ ਇਸਤਰੀ ਵਿੰਗ), ਗੁਲਜ਼ਾਰ ਖਾਨ (ਜਨਰਲ ਸਕੱਤਰ), ਸੁਨੀਤਾ ਭਨੌਟ (ਵਾਈਸ ਚੇਅਰਮੈਨ), ਹਰਪ੍ਰੀਤ ਸਿੰਘ (ਸੀਨੀਅਰ ਮੀਤ ਪ੍ਰਧਾਨ), ਪਰਮਿੰਦਰ ਕੌਰ ਸੰਧੂ (ਮੀਤ ਪ੍ਰਧਾਨ, ਇਸਤਰੀ ਵਿੰਗ), ਗੁਰਪ੍ਰੀਤ ਸਿੰਘ (ਮੀਤ ਪ੍ਰਧਾਨ), ਸਿਮਰਨਜੀਤ ਸਿੰਘ ਰੰਗੀ (ਸੰਯੁਕਤ ਸਕੱਤਰ), ਗੁਰਪ੍ਰੀਤ ਕੌਰ (ਵਿੱਤ ਸਕੱਤਰ, ਇਸਤਰੀ ਵਿੰਗ), ਪੰਕਜ ਸ਼ਰਮਾ (ਪ੍ਰੈਸ ਸਕੱਤਰ), ਕਮਲਪ੍ਰੀਤ ਸਿੰਘ (ਪ੍ਰਚਾਰ ਸਕੱਤਰ), ਗੁਰਮੀਤ ਸਿੰਘ ਰਾਣਾ (ਸਟੇਜ਼ ਸਕੱਤਰ) ਅਤੇ ਸਮਰਥਨ ਵਿੱਚ ਪਹੁੰਚੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜਥੇਬੰਦੀ ਦੇ ਬੁਲਾਰਿਆਂ ਬਲਰਾਜ ਕੌਰ (ਪ੍ਰਧਾਨ), ਬਲਵਿੰਦਰ ਸਿੰਘ ਨੇ ਇੱਕਠ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੋਹਾਲੀ ਰੈਲੀ ਵਿੱਚ ਭਰਵੇਂ ਸਮਰਥਨ ਦਾ ਤਹੱਈਆ ਕੀਤਾ।
ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਇਸਤਰੀ ਵਿੰਗ ਵੱਲੋਂ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੰਜਾਬ ਸਰਕਾਰ ਦਾ ਬੋਲੀਆਂ/ਟੱਪਿਆਂ ਰਾਹੀਂ ਪਿੱਟ ਸਿਆਪਾ ਕੀਤਾ ਗਿਆ।