ਮੋਹਾਲੀ ‘ਚ ਬੇਕਾਬੂ ਕਾਰ ਦੁਕਾਨ ਅੰਦਰ ਸੁੱਤੇ ਨੌਜਵਾਨ ‘ਤੇ ਜਾ ਚੜ੍ਹੀ, ਮੌਤ

ਮੋਹਾਲੀ ‘ਚ ਬੇਕਾਬੂ ਕਾਰ ਦੁਕਾਨ ਅੰਦਰ ਸੁੱਤੇ ਨੌਜਵਾਨ ‘ਤੇ ਜਾ ਚੜ੍ਹੀ, ਮੌਤ

ਮੋਹਾਲੀ : ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਇੰਡਸਟਰੀਅਲ ਏਰੀਆ ਫੇਜ਼-8 ਨੇੜੇ ਅੱਧੀ ਰਾਤ ਨੂੰ ਮੋਹਾਲੀ ਨੰਬਰ ਵਾਲੀ ਤੇਜ਼ ਰਫਤਾਰ ਮਰਸਡੀਜ਼ ਕਾਰ ਨੇ ਹੜਕੰਪ ਮਚਾ ਦਿੱਤਾ। ਬੇਕਾਬੂ ਕਾਰ ਸੜਕ ਕਿਨਾਰੇ ਇਕ ਦੁਕਾਨ ਵਿਚ ਜਾ ਵੜੀ। ਇਸ ਦੌਰਾਨ ਕਾਰ ਦੀ ਲਪੇਟ ‘ਚ ਆਉਣ ਨਾਲ ਦੁਕਾਨ ‘ਚ ਸੌਂ ਰਹੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਕਾਸ਼ ਕੁਮਾਰ (35) ਵਜੋਂ ਹੋਈ ਹੈ। ਕਾਰ ਸਵਾਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਦੇ ਨਾਲ ਹੀ ਜਦੋਂ Pollice ਖਰਾਬ ਹੋਈ ਕਾਰ ਨੂੰ ਚੁੱਕਣ ਆਈ ਤਾਂ ਲੋਕਾਂ ਨੇ ਹੰਗਾਮਾ ਕਰ ਦਿੱਤਾ। ਇਸ ਦੌਰਾਨ ਗੱਡੀ ਨੂੰ ਚੁੱਕਣ ਲਈ ਆਈ ਕਰੇਨ ‘ਤੇ ਪਥਰਾਅ ਕੀਤਾ ਗਿਆ। ਲੋਕਾਂ ਨੇ ਦੋਸ਼ ਲਾਇਆ ਕਿ ਪਹਿਲਾਂ ਕਾਰ ਚਾਲਕ ਨੂੰ ਫੜਿਆ ਜਾਵੇ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਤਾ ਲੱਗਾ ਹੈ ਕਿ ਇਹ ਹਾਦਸਾ ਰਾਤ ਕਰੀਬ 2:15 ਵਜੇ ਵਾਪਰਿਆ। ਚਾਹ ਅਤੇ ਪਰਾਂਠੇ ਦੀ ਦੁਕਾਨ ਚਲਾਉਣ ਵਾਲਾ ਪ੍ਰਕਾਸ਼ ਸਿੰਘ ਉਥੇ ਹੀ ਸੁੱਤਾ ਪਿਆ ਸੀ। ਇਸ ਦੌਰਾਨ ਇਕ ਬੇਕਾਬੂ ਕਾਰ ਉਨ੍ਹਾਂ ਦੀ ਦੁਕਾਨ ‘ਚ ਦਾਖਲ ਹੋ ਗਈ। ਕਾਰ ਨੇ ਹਾਸਰਸ ਕਲਾਕਾਰ ਜਸਪਾਲ ਭੱਟੀ ਦੇ ਨਾਲ ਲੱਗਦੇ ਸਕੂਲ ਦੀ ਕੰਧ ਨੂੰ ਨੁਕਸਾਨ ਪਹੁੰਚਾਇਆ ਹੈ।

Related post

ਅਮਰੀਕਾ : ਕਾਰ ਹਾਦਸੇ ’ਚ ਹੈਦਰਾਬਾਦ ਦੇ ਵਿਅਕਤੀ ਦੀ ਮੌਤ

ਅਮਰੀਕਾ : ਕਾਰ ਹਾਦਸੇ ’ਚ ਹੈਦਰਾਬਾਦ ਦੇ ਵਿਅਕਤੀ ਦੀ…

ਨਿਰਮਲ ਨਿਊਯਾਰਕ ,18 ਮਈ (ਰਾਜ ਗੋਗਨਾ )- ਪਿਛਲੇ ਕੁਝ ਸਮੇਂ ਤੋਂ ਅਮਰੀਕਾ ਵਿੱਚ ਘਾਤਕ ਹਾਦਸਿਆਂ ਦਾ ਸਾਹਮਣਾ ਕਰ ਰਹੇ ਤੇਲਗੂ ਭਾਈਚਾਰੇ…
ਲਾਅ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਲਾਅ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪਟਿਆਲਾ, 18 ਮਈ, ਨਿਰਮਲ : ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਬਹੁਤ ਹੀ ਵੱਡਾ ਸੜਕ…
ਅਮਰੀਕਾ ਦੇ ਜਾਰਜੀਆ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ

ਅਮਰੀਕਾ ਦੇ ਜਾਰਜੀਆ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਤਿੰਨ…

ਨਿਰਮਲ ਨਿਊਯਾਰਕ, 16 ਮਈ (ਰਾਜ ਗੋਗਨਾ)- ਬੀਤੇਂ ਦਿਨ ਜਾਰਜੀਆ ਸੂਬੇ ਦੇ ਅਲਫਾਰੇਟਾ ਵਿੱਚ ਇੱਕ ਕਾਰ ਸੜਕ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ…