ਕਿਸਾਨ ਪ੍ਰਿਤਪਾਲ ਮਾਮਲੇ ਵਿਚ ਹਾਈ ਕੋਰਟ ਨੇ ਹਰਿਆਣਾ ਦੀ ਪਟੀਸ਼ਨ ਰੱਦ ਕੀਤੀ
ਚੰਡੀਗੜ੍ਹ : ਹਾਈ ਕੋਰਟ ਨੇ ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਪ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ ਨੂੰ ਰੱਦ ਕਰਨ ਲਈ ਹਰਿਆਣਾ ਦੀ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੂਬੇ ਦਾ ਪੱਖ ਸਮਝਣ ਤੋਂ ਅਸਮਰੱਥਾ ਪ੍ਰਗਟਾਈ ਹੈ। ਜਿਸ ਵਿੱਚ ਹਰਿਆਣਾ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ […]
By : Editor (BS)
ਚੰਡੀਗੜ੍ਹ : ਹਾਈ ਕੋਰਟ ਨੇ ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਪ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ ਨੂੰ ਰੱਦ ਕਰਨ ਲਈ ਹਰਿਆਣਾ ਦੀ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੂਬੇ ਦਾ ਪੱਖ ਸਮਝਣ ਤੋਂ ਅਸਮਰੱਥਾ ਪ੍ਰਗਟਾਈ ਹੈ। ਜਿਸ ਵਿੱਚ ਹਰਿਆਣਾ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ 15 ਪੁਲੀਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਤੋਂ ਬਾਅਦ ਦਰਜ ਹੋਏ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਪ੍ਰਿਤਪਾਲ ਸਿੰਘ ਮੁੱਖ ਸਰਗਨਾ ਸੀ।
ਜਸਟਿਸ ਹਰਕੇਸ਼ ਮਨੂਜਾ ਬੈਂਚ ਨੇ ਪਟੀਸ਼ਨ ਖਾਰਜ ਕਰਨ ਤੋਂ ਪਹਿਲਾਂ ਪ੍ਰਿਤਪਾਲ ਸਿੰਘ ਦੇ ਬਿਆਨ ਦਾ ਵੀ ਨੋਟਿਸ ਲਿਆ। ਜਿਸ ਵਿੱਚ ਪ੍ਰਿਤਪਾਲ ਨੇ ਦੋਸ਼ ਲਾਇਆ ਸੀ ਕਿ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਪਹਿਲਾਂ ਹਰਿਆਣਾ ਪੁਲੀਸ ਉਸ ਨੂੰ ਪੰਜਾਬ ਖੇਤਰ ਦੇ ਸੰਗਰੂਰ ਜ਼ਿਲ੍ਹੇ ਤੋਂ ਜ਼ਬਰਦਸਤੀ ਚੁੱਕ ਕੇ ਲੈ ਗਈ ਸੀ। ਬੈਂਚ ਨੇ ਪ੍ਰਿਤਪਾਲ ਅਤੇ ਉਸ ਦੇ ਪਿਤਾ ਦੀ ਉਸ ਪਟੀਸ਼ਨ ਨੂੰ ਵੀ ਨੋਟ ਕੀਤਾ ਕਿ ਪੰਜਾਬ ਦੇ ਡੀਜੀਪੀ ਨੂੰ ਅਗਵਾ ਅਤੇ ਕੁੱਟਮਾਰ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪਰ ਹੁਣ ਤੱਕ ਇਸ 'ਤੇ ਕੋਈ ਕਾਰਵਾਈ ਨਹੀਂ ਹੋਈ।
ਇਹ ਖ਼ਬਰ ਵੀ ਪੜ੍ਹੋ
ਪੰਜਾਬੀਆਂ ਲਈ ਇੱਕ ਖੁਸ਼ੀ ਵਾਲੀ ਖ਼ਬਰ ਹੈ। ਦੱਸਦੇ ਚਲੀਏ ਕਿ ਆਦਮਪੁਰ ਏਅਰਪੋਰਟ 31 ਮਾਰਚ ਤੋਂ ਸ਼ੁਰੂ ਹੋ ਜਾਵੇਗਾ।
ਇੱਥੋਂ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਆਦਮਪੁਰ ਏਅਰਪੋਰਟ ’ਤੇ ਕੇਂਦਰ ਸਰਕਾਰ ਦੁਆਰਾ ਭੇਜਿਆ ਗਿਆ ਸਟਾਫ ਪਹੁੰਚ ਗਿਆ ਹੈ। 31 ਮਾਰਚ ਤੋਂ ਸ਼ੁਰੂ ਹੋਣ ਵਾਲੀ ਉਡਾਣਾਂ ਦੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਕਤ ਏਅਰਪੋਰਟ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੰਗਲੌਰ, ਕੋਲਕਾਤਾ ਅਤੇ ਗੋਆ ਲਈ ਉਡਣ ਵਾਲੀ ਫਲਾਈਟਾਂ ਲਈ ਰੂਟ ਅਲਾਟ ਕਰ ਦਿੱਤੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਕਤ ਏਅਰਪੋਰਟ 2 ਮਾਰਚ ਨੂੰ ਪੀਐਮ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਸ਼ੁਰੂ ਹੋਣਾ ਸੀ। ਪ੍ਰੰਤੂ ਪੀਐਮ ਦੇ ਪ੍ਰੋਗਰਾਮ ਵਿਚ ਦੇਰੀ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ।
ਕਰੀਬ ਹਫਤਾ ਪਹਿਲਾਂ ਪੀਐਮ ਮੋਦੀ ਨੇ ਭਾਰਤ ਦੇ ਕਈ ਏਅਰਪੋਰਟ ਦਾ ਵਰਚੂਅਲ ਉਦਘਾਟਨ ਕੀਤਾ ਸੀ। ਜਿਸ ਵਿਚ ਆਦਮਪੁਰ ਏਅਰਪੋਰਟ ਵੀ ਸ਼ਾਮਲ ਸੀ।
ਹੁਣ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਬਿਆਨ ਦਿੱਤਾ ਕਿ ਉਕਤ ਏਅਰਪੋਰਟ 31 ਤੋਂ ਸ਼ੁਰੂ ਹੋ ਜਾਵੇਗਾ। ਦੱਸ ਦੇਈਏ ਕਿ ਇਸ ਨੂੰ ਲੈ ਕੇ ਜਲੰਧਰ ਤੋਂ ਆਪ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਸਿੰਧੀਆ ਦੇ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਜਲੰਧਰ ਦੇ ਲੋਕਾਂ ਦੀ ਸਹੂਲਤ ਲਈ ਇੱਕ ਪੱਤਰ ਵੀ ਸੌਂਪਿਆ ਸੀ।