Begin typing your search above and press return to search.

ਪੰਜਾਬ ਦੇ ਸਕੂਲਾਂ 'ਚ ਹੁਣ ਆਨਲਾਈਨ ਧੋਖਾਧੜੀ ਤੋਂ ਬਚਣ ਲਈ ਦਿੱਤੀ ਜਾਵੇਗੀ ਸਿੱਖਿਆ

ਚੰਡੀਗੜ੍ਹ : ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਣ ਦੀ ਸਿੱਖਿਆ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਨੂੰ ਇਸ ਖਤਰੇ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾਣਗੇ। ਇਸ ਦੇ ਲਈ ਗ੍ਰਹਿ ਮੰਤਰਾਲੇ ਵੱਲੋਂ ਸਿਲੇਬਸ ਤਿਆਰ ਕੀਤਾ ਗਿਆ ਹੈ। ਜਿਸ ਨੂੰ Introduction to E-Security ਦਾ ਨਾਮ ਦਿੱਤਾ ਗਿਆ ਹੈ। ਇਹ ਸਿਲੇਬਸ ਪਹਿਲੇ […]

ਪੰਜਾਬ ਦੇ ਸਕੂਲਾਂ ਚ ਹੁਣ ਆਨਲਾਈਨ ਧੋਖਾਧੜੀ ਤੋਂ ਬਚਣ ਲਈ ਦਿੱਤੀ ਜਾਵੇਗੀ ਸਿੱਖਿਆ
X

Editor (BS)By : Editor (BS)

  |  7 Feb 2024 5:47 AM IST

  • whatsapp
  • Telegram

ਚੰਡੀਗੜ੍ਹ : ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਣ ਦੀ ਸਿੱਖਿਆ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਨੂੰ ਇਸ ਖਤਰੇ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾਣਗੇ। ਇਸ ਦੇ ਲਈ ਗ੍ਰਹਿ ਮੰਤਰਾਲੇ ਵੱਲੋਂ ਸਿਲੇਬਸ ਤਿਆਰ ਕੀਤਾ ਗਿਆ ਹੈ। ਜਿਸ ਨੂੰ Introduction to E-Security ਦਾ ਨਾਮ ਦਿੱਤਾ ਗਿਆ ਹੈ। ਇਹ ਸਿਲੇਬਸ ਪਹਿਲੇ ਪੜਾਅ ਵਿੱਚ ਉਨ੍ਹਾਂ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ ਜਿੱਥੇ ਸਟੂਡੈਂਟਸ ਪੁਲਿਸ ਕੈਡੇਟ (ਐਸਪੀਸੀ) ਸਕੀਮ ਚੱਲ ਰਹੀ ਹੈ।

ਸਿੱਖਿਆ ਵਿਭਾਗ ਅਨੁਸਾਰ 8ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਵਿਸ਼ਾ ਪੜ੍ਹਾਇਆ ਜਾਵੇਗਾ। ਵਿਭਾਗ ਵੱਲੋਂ ਇਹ ਸਿਲੇਬਸ ਉਨ੍ਹਾਂ ਮਾਸਟਰ ਟਰੇਨਰਾਂ ਨੂੰ ਵੀ ਮੁਹੱਈਆ ਕਰਵਾਇਆ ਗਿਆ ਹੈ। ਜਿਸ ਨੇ ਪੁਲਿਸ ਕੈਡੇਟ ਸਕੀਮ ਵਿੱਚ ਸ਼ਾਮਿਲ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਫਿਲੌਰ ਤੋਂ ਸਿਖਲਾਈ ਲਈ ਹੈ। ਤਾਂ ਜੋ ਉਹ ਵਿਦਿਆਰਥੀਆਂ ਨੂੰ ਇਸ ਬਾਰੇ ਸੁਚੱਜੇ ਢੰਗ ਨਾਲ ਜਾਗਰੂਕ ਕਰ ਸਕੇ। ਇਸ ਦੇ ਨਾਲ ਹੀ ਉਹ ਵਿਦਿਆਰਥੀਆਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਵੀ ਆਸਾਨੀ ਨਾਲ ਦੇ ਸਕੇ।

ਵਿਭਾਗ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਐਸਪੀਸੀ ਦੀਆਂ ਅੰਦਰੂਨੀ ਅਤੇ ਬਾਹਰੀ ਗਤੀਵਿਧੀਆਂ ਦੇ ਨਾਲ-ਨਾਲ ਇਸ ਸਿਲੇਬਸ ਬਾਰੇ ਸਿਖਲਾਈ ਦਿੱਤੀ ਜਾਵੇ। ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਐਸਪੀਸੀ ਅਧੀਨ ਹੋਣ ਵਾਲੀਆਂ ਗਤੀਵਿਧੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ। ਇਸ ਸਬੰਧੀ 28 ਪੰਨਿਆਂ ਦੀ ਕਿਤਾਬ ਤਿਆਰ ਕੀਤੀ ਗਈ ਹੈ। ਇਹ ਕਿਤਾਬ ਅੰਗਰੇਜ਼ੀ ਵਿੱਚ ਹੈ। ਯਾਦ ਰਹੇ ਕਿ ਪੰਜਾਬ ਵਿੱਚ ਸਭ ਤੋਂ ਵੱਧ ਲੋਕ ਧੋਖਾਧੜੀ ਦਾ ਸ਼ਿਕਾਰ ਹਨ। ਪਿਛਲੇ ਇੱਕ ਸਾਲ ਵਿੱਚ 400 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ।

‘ਆਪ’ ਨੇ ਚੰਡੀਗੜ੍ਹ ਮੇਅਰ ਚੋਣਾਂ ਦੀ ਨਵੀਂ ਵੀਡੀਓ ਜਾਰੀ, ਹੋਏ ਨਵੇਂ ਖੁਲਾਸੇ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਮੇਅਰ ਚੋਣਾਂ ਨਾਲ ਸਬੰਧਤ ਤਿੰਨ ਨਵੀਆਂ ਵੀਡੀਓਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਵੀਡੀਓਜ਼ ਬਾਰੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਇਹ ਸਾਫ ਦੇਖਿਆ ਜਾ ਸਕਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਚੋਣਾਂ ‘ਚ ਕਿਸ ਤਰ੍ਹਾਂ ਧਾਂਦਲੀ ਕੀਤੀ ਹੈ। ਇਸ ਵਿੱਚ ਚੋਣ ਅਧਿਕਾਰੀ ਅਨਿਲ ਮਸੀਹ ਵੋਟਾਂ ਨਾਲ ਛੇੜਛਾੜ ਕਰਦੇ ਸਾਫ਼ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ ਨੇ ਅਨਿਲ ਮਸੀਹ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਕੇਸ ਦਰਜ ਹੋਣ ਤੱਕ ਭੁੱਖ ਹੜਤਾਲ ’ਤੇ ਰਹਿਣਗੇ।

ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਐਸਐਸ ਆਹਲੂਵਾਲੀਆ ਨੇ ਦੋਸ਼ ਲਾਇਆ ਹੈ ਕਿ ਚੋਣਾਂ ਦੌਰਾਨ ਚੋਣ ਅਧਿਕਾਰੀ ਨੇ ਵਿਰੋਧੀ ਕੌਂਸਲਰਾਂ ਨੂੰ ਪਹਿਲਾਂ ਹੀ ਸਿਆਹੀ ਨਾਲ ਨਿਸ਼ਾਨ ਵਾਲੇ ਬੈਲਟ ਪੇਪਰ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਕਾਰਨ ਕਰੀਬ 11 ਵਿਰੋਧੀ ਕੌਂਸਲਰਾਂ ਨੇ ਆਪਣੇ ਬੈਲਟ ਪੇਪਰ ਬਦਲ ਲਏ ਸਨ। ਜਦੋਂ ਭਾਰਤੀ ਜਨਤਾ ਪਾਰਟੀ ਦੀ ਇਹ ਯੋਜਨਾ ਕੰਮ ਨਾ ਕਰ ਸਕੀ ਤਾਂ ਉਨ੍ਹਾਂ ਨੇ ਪਲਾਨ ਬੀ ਤਹਿਤ ਵੋਟਾਂ ਪਾ ਲਈਆਂ।

ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਨੇ ਚੋਣਾਂ ਵਿੱਚ ਬੇਨਿਯਮੀਆਂ ਕਰਨ ਲਈ ਆਪਣੇ ਨਾਮਜ਼ਦ ਕੌਂਸਲਰਾਂ ਨੂੰ ਸਦਨ ਵਿੱਚ ਬੁਲਾਇਆ ਸੀ ਜਦੋਂਕਿ ਨਾਮਜ਼ਦ ਕੌਂਸਲਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਅਜਿਹੇ ‘ਚ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਸਦਨ ‘ਚ ਨਹੀਂ ਆਉਣਾ ਚਾਹੀਦਾ ਸੀ। ਚੋਣਾਂ ਦਾ ਪ੍ਰਬੰਧ ਕਰਨ ਲਈ ਭਾਜਪਾ ਨੇ ਜਾਣਬੁੱਝ ਕੇ ਉਨ੍ਹਾਂ ਨੂੰ ਸਦਨ ਵਿੱਚ ਬੁਲਾਇਆ ਅਤੇ ਸਾਰਿਆਂ ਨੂੰ ਆਪਣੀ-ਆਪਣੀ ਭੂਮਿਕਾ ਦਿੱਤੀ ਗਈ। ਇਸੇ ਤਹਿਤ ਉਨ੍ਹਾਂ ਸਦਨ ਅੰਦਰ ਹੰਗਾਮਾ ਕਰਕੇ ਆਪਣੀ ਭੂਮਿਕਾ ਨਿਭਾਈ।

Next Story
ਤਾਜ਼ਾ ਖਬਰਾਂ
Share it