ਭਾਰਤ ਸੀਰੀਜ਼ ਜਿੱਤਣ ਤੋਂ 152 ਦੌੜਾਂ ਦੂਰ
ਰਾਂਚੀ : ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਰਾਂਚੀ 'ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਐਤਵਾਰ ਨੂੰ ਤੀਜੇ ਦਿਨ ਸਟੰਪ ਖਤਮ ਹੋਣ ਤੱਕ ਬਿਨਾਂ ਕਿਸੇ ਨੁਕਸਾਨ ਦੇ 40 ਦੌੜਾਂ ਬਣਾ ਲਈਆਂ ਹਨ। ਟੀਮ ਮੈਚ ਅਤੇ ਸੀਰੀਜ਼ ਜਿੱਤਣ ਤੋਂ 152 ਦੌੜਾਂ ਦੂਰ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਯਸ਼ਸਵੀ […]
By : Editor (BS)
ਰਾਂਚੀ : ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਰਾਂਚੀ 'ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਐਤਵਾਰ ਨੂੰ ਤੀਜੇ ਦਿਨ ਸਟੰਪ ਖਤਮ ਹੋਣ ਤੱਕ ਬਿਨਾਂ ਕਿਸੇ ਨੁਕਸਾਨ ਦੇ 40 ਦੌੜਾਂ ਬਣਾ ਲਈਆਂ ਹਨ। ਟੀਮ ਮੈਚ ਅਤੇ ਸੀਰੀਜ਼ ਜਿੱਤਣ ਤੋਂ 152 ਦੌੜਾਂ ਦੂਰ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਯਸ਼ਸਵੀ ਜੈਸਵਾਲ ਨਾਟ ਆਊਟ ਹਨ।
ਇੰਗਲੈਂਡ ਦੀ ਟੀਮ ਤੀਜੇ ਦਿਨ ਦੇ ਤੀਜੇ ਸੈਸ਼ਨ 'ਚ ਦੂਜੀ ਪਾਰੀ 'ਚ 145 ਦੌੜਾਂ 'ਤੇ ਆਲ ਆਊਟ ਹੋ ਗਈ। ਭਾਰਤ ਨੂੰ ਪਹਿਲੀ ਪਾਰੀ 'ਚ ਇੰਗਲੈਂਡ ਦੀ 46 ਦੌੜਾਂ ਦੀ ਬੜ੍ਹਤ ਦੇ ਆਧਾਰ 'ਤੇ 192 ਦੌੜਾਂ ਦਾ ਟੀਚਾ ਮਿਲਿਆ। ਇਸ ਤੋਂ ਪਹਿਲਾਂ ਇੰਗਲੈਂਡ ਦੀ ਟੀਮ ਪਹਿਲੀ ਪਾਰੀ ਵਿੱਚ 353 ਦੌੜਾਂ ਤੇ ਭਾਰਤੀ ਟੀਮ 307 ਦੌੜਾਂ ’ਤੇ ਆਲ ਆਊਟ ਹੋ ਗਈ ਸੀ।