ਭਾਰਤ-ਆਸਟ੍ਰੇਲੀਆ ਪਹਿਲਾ ਵਨਡੇ: 184 ਦੌੜਾਂ 'ਤੇ ਭਾਰਤ ਨੂੰ ਚੌਥਾ ਝਟਕਾ
ਮੋਹਾਲੀ : ਵਨਡੇ ਸੀਰੀਜ਼ ਦੇ ਪਹਿਲੇ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 277 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ 'ਚ ਟੀਮ ਇੰਡੀਆ ਨੇ 33 ਓਵਰਾਂ 'ਚ ਚਾਰ ਵਿਕਟਾਂ 'ਤੇ 185 ਦੌੜਾਂ ਬਣਾ ਲਈਆਂ ਹਨ। ਕਪਤਾਨ ਕੇਐੱਲ ਰਾਹੁਲ ਅਤੇ ਸੂਰਿਆਕੁਮਾਰ ਕਰੀਜ਼ 'ਤੇ ਹਨ। ਈਸ਼ਾਨ ਕਿਸ਼ਨ 18 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਕਪਤਾਨ ਪੈਟ […]
By : Editor (BS)
ਮੋਹਾਲੀ : ਵਨਡੇ ਸੀਰੀਜ਼ ਦੇ ਪਹਿਲੇ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 277 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ 'ਚ ਟੀਮ ਇੰਡੀਆ ਨੇ 33 ਓਵਰਾਂ 'ਚ ਚਾਰ ਵਿਕਟਾਂ 'ਤੇ 185 ਦੌੜਾਂ ਬਣਾ ਲਈਆਂ ਹਨ। ਕਪਤਾਨ ਕੇਐੱਲ ਰਾਹੁਲ ਅਤੇ ਸੂਰਿਆਕੁਮਾਰ ਕਰੀਜ਼ 'ਤੇ ਹਨ।
ਈਸ਼ਾਨ ਕਿਸ਼ਨ 18 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਕਪਤਾਨ ਪੈਟ ਕਮਿੰਸ ਨੇ ਜੋਸ ਇੰਗਲਿਸ਼ ਦੇ ਹੱਥੋਂ ਕੈਚ ਕਰਵਾਇਆ। ਸ਼ੁਭਮਨ ਗਿੱਲ 74 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਐਡਮ ਜ਼ੈਂਪਾ ਨੇ ਬੋਲਡ ਕੀਤਾ। ਜ਼ਾਂਪਾ ਦੀ ਇਹ ਦੂਜੀ ਵਿਕਟ ਹੈ। ਉਸ ਨੇ ਰੁਤੁਰਾਜ ਗਾਇਕਵਾੜ (71 ਦੌੜਾਂ) ਨੂੰ ਵੀ ਆਊਟ ਕੀਤਾ। ਸ਼੍ਰੇਅਸ ਅਈਅਰ 3 ਦੌੜਾਂ ਬਣਾ ਕੇ ਰਨ ਆਊਟ ਹੋ ਗਏ। ਉਸ ਨੂੰ ਕੈਮਰਨ ਗ੍ਰੀਨ ਅਤੇ ਜੋਸ ਇੰਗਲਿਸ ਨੇ ਰਨ ਆਊਟ ਕੀਤਾ।
ਭਾਰਤੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਆਪਣੇ ਵਨਡੇ ਕਰੀਅਰ ਦਾ 9ਵਾਂ ਅਰਧ ਸੈਂਕੜਾ ਲਗਾਇਆ। ਉਸ ਨੇ ਸਿਰਫ਼ 37 ਗੇਂਦਾਂ ਵਿੱਚ ਅਰਧ ਸੈਂਕੜਾ ਪੂਰਾ ਕੀਤਾ। ਗਿੱਲ ਨੇ 63 ਗੇਂਦਾਂ 'ਤੇ 74 ਦੌੜਾਂ ਦੀ ਪਾਰੀ ਖੇਡੀ। ਉਸ ਨੇ 117.46 ਦੀ ਸਟ੍ਰਾਈਕ ਰੇਟ ਨਾਲ ਦੌੜਾਂ ਬਣਾਈਆਂ। ਗਿੱਲ ਦੀ ਪਾਰੀ ਵਿੱਚ 6 ਚੌਕੇ ਅਤੇ 2 ਛੱਕੇ ਸ਼ਾਮਲ ਸਨ।