ਭਾਰਤ ਵਲੋਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁੜ ਕੀਤੀਆਂ ਸ਼ੁਰੂ
ਨਵੀਂ ਦਿੱਲੀ: ਭਾਰਤ ਅਤੇ ਕੈਨੇਡਾ ਵਿਚ ਕੁੜੱਤਣ ਮਗਰੋਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਹੁਣ ਕੈਨੀਡੀਅਨ ਨਾਗਰਿਕਾਂ ਲਈ ਖ਼ੁਸ਼ਖ਼ਬਰੀ ਹੈ। ਅਸਲ ਵਿਚ ਭਾਰਤ ਨੇ ਬੁੱਧਵਾਰ ਨੂੰ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ । ਇਸ ਤੋਂ ਪਹਿਲਾਂ ਸਤੰਬਰ ਵਿੱਚ, ਭਾਰਤ ਨੇ ਕੈਨੇਡਾ ਵਿੱਚ ਆਪਣੀ ਵੀਜ਼ਾ ਸੇਵਾ ਨੂੰ ਮੁਅੱਤਲ […]
By : Editor (BS)
ਨਵੀਂ ਦਿੱਲੀ: ਭਾਰਤ ਅਤੇ ਕੈਨੇਡਾ ਵਿਚ ਕੁੜੱਤਣ ਮਗਰੋਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਹੁਣ ਕੈਨੀਡੀਅਨ ਨਾਗਰਿਕਾਂ ਲਈ ਖ਼ੁਸ਼ਖ਼ਬਰੀ ਹੈ। ਅਸਲ ਵਿਚ ਭਾਰਤ ਨੇ ਬੁੱਧਵਾਰ ਨੂੰ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ । ਇਸ ਤੋਂ ਪਹਿਲਾਂ ਸਤੰਬਰ ਵਿੱਚ, ਭਾਰਤ ਨੇ ਕੈਨੇਡਾ ਵਿੱਚ ਆਪਣੀ ਵੀਜ਼ਾ ਸੇਵਾ ਨੂੰ ਮੁਅੱਤਲ ਕਰ ਦਿੱਤਾ ਸੀ। ਦਿੱਲੀ ਵਿੱਚ ਹਾਲ ਹੀ ਵਿੱਚ ਹੋਈ ਜੀ-20 ਮੀਟਿੰਗ ਦੌਰਾਨ ਭਾਰਤ ਅਤੇ ਕੈਨੇਡੀਅਨ ਪ੍ਰਧਾਨ ਮੰਤਰੀਆਂ ਵਿਚਾਲੇ ਖਾਲਿਸਤਾਨ ਮੁੱਦੇ 'ਤੇ ਵਿਵਾਦਪੂਰਨ ਚਰਚਾ ਤੋਂ ਬਾਅਦ ਮਤਭੇਦ ਵਧ ਗਿਆ ਸੀ।