ਭਾਰਤੀ ਕਬੱਡੀ ਟੀਮ ਨੇ ਪਾਕਿਸਤਾਨ ਤੇ ਨੇਪਾਲ ਨੂੰ ਹਰਾਇਆ
ਹਾਂਗਜ਼ੂ: ਏਸ਼ੀਆਈ ਖੇਡਾਂ 2023 ਵਿਚ ਭਾਰਤੀ ਕਬੱਡੀ ਟੀਮ ਨੇ ਸੈਮੀਫਾਈਨਲ 'ਚ ਪਾਕਿਸਤਾਨ ਨੂੰ ਇਕਤਰਫਾ ਅੰਦਾਜ਼ 'ਚ 61-14 ਦੇ ਫਰਕ ਨਾਲ ਹਰਾ ਦਿੱਤਾ। ਇਸ ਨਾਲ ਭਾਰਤ ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ ਅਤੇ ਘੱਟੋ-ਘੱਟ ਇੱਕ ਚਾਂਦੀ ਦਾ ਤਗ਼ਮਾ ਯਕੀਨੀ ਹੈ। ਇਸ ਦੇ ਨਾਲ ਹੀ ਕਬੱਡੀ ਵਿੱਚ ਮਹਿਲਾ ਟੀਮ ਨੇ ਸੈਮੀਫਾਈਨਲ ਵਿੱਚ ਨੇਪਾਲ ਨੂੰ 61-17 ਨਾਲ […]
By : Editor (BS)
ਹਾਂਗਜ਼ੂ: ਏਸ਼ੀਆਈ ਖੇਡਾਂ 2023 ਵਿਚ ਭਾਰਤੀ ਕਬੱਡੀ ਟੀਮ ਨੇ ਸੈਮੀਫਾਈਨਲ 'ਚ ਪਾਕਿਸਤਾਨ ਨੂੰ ਇਕਤਰਫਾ ਅੰਦਾਜ਼ 'ਚ 61-14 ਦੇ ਫਰਕ ਨਾਲ ਹਰਾ ਦਿੱਤਾ। ਇਸ ਨਾਲ ਭਾਰਤ ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ ਅਤੇ ਘੱਟੋ-ਘੱਟ ਇੱਕ ਚਾਂਦੀ ਦਾ ਤਗ਼ਮਾ ਯਕੀਨੀ ਹੈ। ਇਸ ਦੇ ਨਾਲ ਹੀ ਕਬੱਡੀ ਵਿੱਚ ਮਹਿਲਾ ਟੀਮ ਨੇ ਸੈਮੀਫਾਈਨਲ ਵਿੱਚ ਨੇਪਾਲ ਨੂੰ 61-17 ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਫਾਈਨਲ ਮੈਚ ਸ਼ਨੀਵਾਰ ਨੂੰ ਖੇਡਿਆ ਜਾਵੇਗਾ।
ਇਸ ਤੋਂ ਇਲਾਵਾ ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ 13ਵੇਂ ਦਿਨ ਭਾਰਤ ਨੂੰ ਚੌਥਾ ਤਗ਼ਮਾ ਮਿਲਿਆ। ਭਾਰਤੀ ਪੁਰਸ਼ ਟੀਮ ਨੂੰ ਤੀਰਅੰਦਾਜ਼ੀ ਦੇ ਰਿਕਰਵ ਟੀਮ ਮੁਕਾਬਲੇ ਦੇ ਫਾਈਨਲ ਵਿੱਚ ਦੱਖਣੀ ਕੋਰੀਆ ਤੋਂ ਹਾਰ ਕੇ ਚਾਂਦੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ।
ਇਸ ਤੋਂ ਪਹਿਲਾਂ ਭਾਰਤੀ ਮਹਿਲਾ ਟੀਮ ਨੂੰ ਸੈਮੀਫਾਈਨਲ 'ਚ ਥਾਈਲੈਂਡ ਤੋਂ ਹਾਰ ਕੇ ਕਾਂਸੀ ਦਾ ਤਗਮਾ ਮਿਲਿਆ ਸੀ। ਤੀਰਅੰਦਾਜ਼ੀ ਰਿਕਰਵ ਮਹਿਲਾ ਟੀਮ ਤੋਂ ਬਾਅਦ ਐਚਐਸ ਪ੍ਰਣਯ ਨੇ ਬੈਡਮਿੰਟਨ ਪੁਰਸ਼ ਸਿੰਗਲਜ਼ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕੀਤਾ। ਇਸ ਨਾਲ ਭਾਰਤ ਦੇ ਹੁਣ 90 ਮੈਡਲ ਹੋ ਗਏ ਹਨ। ਇਨ੍ਹਾਂ ਵਿੱਚ 21 Gold ਸ਼ਾਮਲ ਹੈ।
ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ 12ਵੇਂ ਦਿਨ ਭਾਰਤ ਨੇ 12ਵੇਂ ਦਿਨ ਜਿੱਤੇ 5 ਤਗ਼ਮੇ । 12ਵੇਂ ਦਿਨ ਭਾਰਤ ਨੇ ਕੁੱਲ 5 ਤਗਮੇ ਜਿੱਤੇ। ਇਸ ਵਿੱਚ 3 ਸੋਨਾ, 1 ਚਾਂਦੀ ਅਤੇ ਇੱਕ ਕਾਂਸੀ ਦਾ ਤਗਮਾ ਸ਼ਾਮਲ ਹੈ। ਭਾਰਤ ਦੇ ਹੁਣ ਕੁੱਲ 86 ਤਗਮੇ ਹੋ ਗਏ ਹਨ। ਜਿਸ ਵਿੱਚ 21 ਸੋਨਾ ਸ਼ਾਮਲ ਹੈ। ਭਾਰਤ ਪਹਿਲਾਂ ਹੀ ਆਪਣੇ ਆਲ ਟਾਈਮ ਸਰਵੋਤਮ ਪ੍ਰਦਰਸ਼ਨ ਨੂੰ ਪਿੱਛੇ ਛੱਡ ਚੁੱਕਾ ਹੈ। 2018 ਏਸ਼ੀਆਈ ਖੇਡਾਂ ਵਿੱਚ, ਭਾਰਤ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਅਤੇ 70 ਤਗਮੇ ਜਿੱਤੇ, ਜਿਸ ਵਿੱਚ 16 ਸੋਨ ਤਗਮੇ ਸ਼ਾਮਲ ਸਨ।