ਭਾਰਤ Vs ਪਾਕਿਸਤਾਨ ਮੈਚ, ਪਲੇਇੰਗ ਇਲੈਵਨ ਵਿੱਚ ਬਦਲਾਅ
ਨਵੀਂ ਦਿੱਲੀ : ਸ਼ਨੀਵਾਰ ਨੂੰ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਵਿੱਚ ਭਾਰਤ ਬਨਾਮ ਪਾਕਿਸਤਾਨ ਮੇਗਾ ਮੈਚ ਖੇਡਿਆ ਜਾ ਰਿਹਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਭਾਰਤ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਭਾਰਤ ਨੇ ਆਪਣੇ ਪਲੇਇੰਗ ਇਲੈਵਨ ਵਿੱਚ ਸਿਰਫ਼ ਇੱਕ ਬਦਲਾਅ ਕੀਤਾ ਹੈ। ਸਟਾਰ […]

By : Editor (BS)
ਨਵੀਂ ਦਿੱਲੀ : ਸ਼ਨੀਵਾਰ ਨੂੰ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਵਿੱਚ ਭਾਰਤ ਬਨਾਮ ਪਾਕਿਸਤਾਨ ਮੇਗਾ ਮੈਚ ਖੇਡਿਆ ਜਾ ਰਿਹਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਭਾਰਤ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਭਾਰਤ ਨੇ ਆਪਣੇ ਪਲੇਇੰਗ ਇਲੈਵਨ ਵਿੱਚ ਸਿਰਫ਼ ਇੱਕ ਬਦਲਾਅ ਕੀਤਾ ਹੈ। ਸਟਾਰ ਓਪਨਰ ਸ਼ੁਭਮਨ ਗਿੱਲ ਦੀ ਵਾਪਸੀ ਹੋਈ ਹੈ। ਡੇਂਗੂ ਤੋਂ ਪੀੜਤ ਹੋਣ ਕਾਰਨ ਉਹ ਆਸਟ੍ਰੇਲੀਆ ਅਤੇ ਅਫਗਾਨਿਸਤਾਨ ਖਿਲਾਫ ਨਹੀਂ ਖੇਡਿਆ ਸੀ। ਇਹ ਗਿੱਲ ਦਾ ਵਨਡੇ ਵਿਸ਼ਵ ਕੱਪ ਦਾ ਪਹਿਲਾ ਮੈਚ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਆਪਣੇ ਪਲੇਇੰਗ ਇਲੈਵਨ 'ਚ ਕੋਈ ਬਦਲਾਅ ਨਹੀਂ ਕੀਤਾ ਹੈ।
ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚੰਗੀ ਸ਼ੁਰੂਆਤ ਕੀਤੀ। ਇਮਾਮ ਉਲ ਹੱਕ ਅਤੇ ਅਬਦੁੱਲਾ ਸ਼ਫੀਕ ਵਿਚਾਲੇ ਪਹਿਲੀ ਵਿਕਟ ਲਈ, 41 ਦੌੜਾਂ ਦੀ ਸਾਂਝੇਦਾਰੀ ਹੋਈ। ਮੁਹੰਮਦ ਸਿਰਾਜ ਨੇ 8ਵੇਂ ਓਵਰ ਵਿੱਚ ਸ਼ਫੀਕ ਨੂੰ ਆਊਟ ਕਰਕੇ ਇਸ ਸਾਂਝੇਦਾਰੀ ਨੂੰ ਤੋੜਿਆ। ਅਬਦੁੱਲਾ 24 ਗੇਂਦਾਂ ਵਿੱਚ 20 ਦੌੜਾਂ ਬਣਾ ਕੇ ਆਊਟ ਹੋ ਗਏ। ਪਾਕਿਸਤਾਨ ਦੀ ਦੂਜੀ ਵਿਕਟ 13ਵੇਂ ਓਵਰ ਵਿੱਚ ਡਿੱਗੀ। ਹਾਰਦਿਕ ਪੰਡਯਾ ਨੇ ਇਮਾਮ ਉਲ ਹੱਕ ਨੂੰ ਕੈਚ ਆਊਟ ਕਰਵਾਇਆ। ਇਮਾਮ 38 ਗੇਂਦਾਂ 'ਚ 36 ਦੌੜਾਂ ਬਣਾ ਕੇ ਆਊਟ ਹੋ ਗਏ। ਬਾਬਰ ਆਜ਼ਮ ਅਤੇ ਮੁਹੰਮਦ ਰਿਜ਼ਵਾਨ ਕਰੀਜ਼ 'ਤੇ ਹਨ। ਮੁਹੰਮਦ ਸਿਰਾਜ ਨੇ ਕਪਤਾਨ ਬਾਬਰ ਆਜ਼ਮ ਨੂੰ ਕਲੀਨ ਬੋਲਡ ਕੀਤਾ ਹੈ। ਬਾਬਰ ਨੇ 58 ਗੇਂਦਾਂ ਵਿੱਚ 50 ਦੌੜਾਂ ਬਣਾਈਆਂ।


