BJP Leader Death: ਜਨਮਦਿਨ ਤੋਂ ਅਗਲੇ ਹੀ ਦਿਨ ਭਾਜਪਾ ਆਗੂ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ
ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਵਿਧਾਇਕ ਸੀ ਡਾ. ਸ਼ਾਮ ਬਿਹਾਰੀ ਲਾਲ

By : Annie Khokhar
BJP Leader Death Next Day Of His Birthday: ਉੱਤਰ ਪ੍ਰਦੇਸ਼ ਦੇ ਬਰੇਲੀ ਦੇ ਫਰੀਦਪੁਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਡਾ. ਸ਼ਿਆਮ ਬਿਹਾਰੀ ਲਾਲ ਦਾ ਸ਼ੁੱਕਰਵਾਰ ਨੂੰ ਅਚਾਨਕ ਦੇਹਾਂਤ ਹੋ ਗਿਆ। ਰਿਪੋਰਟਾਂ ਅਨੁਸਾਰ, ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਬਰੇਲੀ ਸਰਕਟ ਹਾਊਸ ਵਿਖੇ ਪਸ਼ੂਧਨ ਮੰਤਰੀ ਧਰਮਪਾਲ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਵਿੱਚ ਸ਼ਾਮਲ ਹੋ ਰਹੇ ਸਨ। ਮੀਟਿੰਗ ਦੌਰਾਨ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ, ਜਿਸ ਨਾਲ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਡਾ. ਸ਼ਿਆਮ ਬਿਹਾਰੀ ਲਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਆਪਣੇ ਟਵੀਟ ਵਿੱਚ, ਉਨ੍ਹਾਂ ਨੇ ਲਿਖਿਆ, "ਬਰੇਲੀ ਜ਼ਿਲ੍ਹੇ ਦੇ ਫਰੀਦਪੁਰ ਵਿਧਾਨ ਸਭਾ ਹਲਕੇ ਤੋਂ ਮਾਣਯੋਗ ਵਿਧਾਇਕ ਡਾ. ਸ਼ਿਆਮ ਬਿਹਾਰੀ ਲਾਲ ਦਾ ਅਚਾਨਕ ਦੇਹਾਂਤ ਬਹੁਤ ਦੁਖਦਾਈ ਹੈ। ਮੇਰੀ ਦਿਲੀ ਸੰਵੇਦਨਾ। ਮੇਰੀ ਸੰਵੇਦਨਾ ਦੁਖੀ ਪਰਿਵਾਰ ਨਾਲ ਹੈ।"
जनपद बरेली के फरीदपुर विधान सभा क्षेत्र से माननीय विधायक डॉ. श्याम बिहारी लाल जी का आकस्मिक निधन अत्यंत दुःखद है। विनम्र श्रद्धांजलि।
— Yogi Adityanath (@myogiadityanath) January 2, 2026
मेरी संवेदनाएं शोक संतप्त परिजनों के साथ हैं।
प्रभु श्री राम से प्रार्थना है कि दिवंगत पुण्यात्मा को अपने श्री चरणों में स्थान एवं शोकाकुल…
ਇੱਕ ਪਾਰਟੀ ਵਰਕਰ ਨੇ ਦੱਸਿਆ ਕਿ ਪਸ਼ੂਧਨ ਮੰਤਰੀ ਸਰਕਟ ਹਾਊਸ ਵਿਖੇ ਇੱਕ ਮੀਟਿੰਗ ਕਰ ਰਹੇ ਸਨ, ਜਿਸ ਵਿੱਚ ਵਿਧਾਇਕ ਸ਼ਿਆਮ ਬਿਹਾਰੀ ਲਾਲ ਵੀ ਸ਼ਾਮਲ ਹੋਏ। ਉਨ੍ਹਾਂ ਨੇ ਵੀਰਵਾਰ ਨੂੰ ਆਪਣਾ 60ਵਾਂ ਜਨਮਦਿਨ ਮਨਾਇਆ ਸੀ। ਵਰਕਰ ਦੇ ਅਨੁਸਾਰ, ਸ਼ਿਆਮ ਬਿਹਾਰੀ ਲਾਲ ਦੀ ਸਿਹਤ ਅਚਾਨਕ ਦੁਪਹਿਰ 2:15 ਵਜੇ ਦੇ ਕਰੀਬ ਵਿਗੜ ਗਈ। ਉਨ੍ਹਾਂ ਦੇ ਸਾਥੀਆਂ ਨੇ ਤੁਰੰਤ ਉਨ੍ਹਾਂ ਨੂੰ ਮੈਡੀਸਿਟੀ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ। ਉਹਨਾਂ ਦੀ ਹਾਲਤ ਵਿਗੜ ਗਈ ਅਤੇ ਦੁਪਹਿਰ 3 ਵਜੇ ਦੇ ਕਰੀਬ ਉਹਨਾਂ ਦੀ ਮੌਤ ਹੋ ਗਈ।


