ਸੀਐਮ ਯੋਗੀ ਦੀ ਰਿਹਾਇਸ਼ ’ਤੇ ਗੂੰਜੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ
ਲਖਨਊ ਵਿਖੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀ ਰਿਹਾਇਸ਼ ’ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ‘ਵੀਰ ਬਾਲ ਦਿਵਸ’ ਸਬੰਧੀ ਧਾਰਮਿਕ ਸਮਾਰੋਹ ਕਰਵਾਇਆ ਗਿਆ।
By : Makhan shah
ਲਖਨਊ : ਲਖਨਊ ਵਿਖੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀ ਰਿਹਾਇਸ਼ ’ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ‘ਵੀਰ ਬਾਲ ਦਿਵਸ’ ਸਬੰਧੀ ਧਾਰਮਿਕ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਬੈਂਡ ਵਾਜਿਆਂ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਮੁੱਖ ਮੰਤਰੀ ਰਿਹਾਇਸ਼ ’ਤੇ ਲਿਆਂਦਾ ਗਿਆ, ਜਿੱਥੇ ਕਈ ਸਿੱਖ ਆਗੂਆਂ, ਮੰਤਰੀਆਂ ਸਮੇਤ ਮੁੱਖ ਮੰਤਰੀ ਯੋਗੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਆਪਣੀ ਸਰਕਾਰੀ ਰਿਹਾਇਸ਼ ’ਤੇ ‘ਵੀਰ ਬਾਲ ਦਿਵਸ’ ਸਬੰਧੀ ਇਕ ਧਾਰਮਿਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਮੰਤਰੀ, ਵਿਧਾਇਕ ਅਤੇ ਬਹੁਤ ਸਾਰੀਆਂ ਸਿੱਖ ਸਖ਼ਸ਼ੀਅਤਾਂ ਪੁੱਜੀਆਂ। ਇਸ ਮੌਕੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਖ਼ੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਆਪਣੀ ਰਿਹਾਇਸ਼ ’ਤੇ ਲੈ ਕੇ ਆਏ। ਨਾਲ ਹੀ ਸੰਗਤਾਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਗਜਾਏ ਜਾ ਰਹੇ ਸੀ।
ਇਸ ਮੌਕੇ ‘ਵੀਰ ਬਾਲ ਦਿਵਸ’ ਮੌਕੇ ਕਰਵਾਏ ਧਾਰਮਿਕ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਆਖਿਆ ਕਿ ਦਸਮ ਪਿਤਾ ਦੇ ਸਾਹਿਬਜ਼ਾਦਿਆਂ ਨੂੰ ਮੁਗ਼ਲ ਸਰਕਾਰ ਵੱਲੋਂ ਅਨੇਕਾਂ ਤਸੀਹੇ ਦਿੱਤੇ ਗਏ ਪਰ ਉਨ੍ਹਾਂ ਦੇ ਹੌਂਸਲੇ ਇੰਨੇ ਬੁਲੰਦ ਸੀ ਕਿ ਉਨ੍ਹਾਂ ਨੇ ਧਰਮ ਅਤੇ ਦੇਸ਼ ’ਤੇ ਆਂਚ ਨਹੀਂ ਆਉਣ ਦਿੱਤੀ, ਜਿਸ ’ਤੇ ਪੂਰ ਦੇਸ਼ ਵਾਸੀਆਂ ਨੂੰ ਮਾਣ ਐ।
ਇਸ ਦੇ ਨਾਲ ਹੀ ਮੁੱਖ ਮੰਤਰੀ ਯੋਗੀ ਨੇ ਆਖਿਆ ਕਿ ਕਾਬੁਲ ਵਿਚ ਮਹਿਜ਼ ਦੋ ਚਾਰ ਪਰਿਵਾਰ ਹੀ ਸਿੱਖਾਂ ਦੇ ਬਚੇ ਨੇ,, ਇਸੇ ਤਰ੍ਹਾਂ ਪਾਕਿਸਤਾਨ ਅਤੇ ਬੰਗਲਾਦੇਸ਼ ਵਿਚ ਵੀ ਅੱਤਿਆਚਾਰ ਹੋ ਰਹੇ ਨੇ ਤਾਂ ਅਜਿਹੇ ਵਿਚ ਸਾਨੂੰ ਸਿੱਖ ਗੁਰੂਆਂ ਦਾ ਤਿਆਗ਼ ਅਤੇ ਬਲੀਦਾਨ ਯਾਦ ਆਉਂਦਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਸਿੱਖ ਗੁਰੂਆਂ ਦਾ ਇਤਿਹਾਸ ਵਿਚੋਂ ਜੋ ਸਾਨੂੰ ਪ੍ਰੇਰਣਾ ਮਿਲਦੀ ਐ, ਜੋ ਸਾਨੂੰ ਅੱਗੇ ਵਧਣ ਲਈ ਨਵੀਂ ਊਰਜਾ ਪ੍ਰਦਾਨ ਕਰੇਗੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੀਐਮ ਯੋਗੀ ਦੀ ਰਿਹਾਇਸ਼ ’ਤੇ ਇਕ ਵਿਸ਼ਾਲ ਧਾਰਮਿਕ ਸਮਾਰੋਹ ਆਯੋਜਿਤ ਕੀਤਾ ਗਿਆ ਸੀ।