ਪੰਜਾਬ ਦੇ ਸਕੂਲਾਂ ’ਚ ਬੱਚਿਆਂ ਨੂੰ ਬ੍ਰੇਕਫਾਸਟ ਦੇਣ ਦੀ ਤਿਆਰੀ
ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਜਲਦ ਹੀ ਬ੍ਰੇਕਫਾਸਟ ਸਕੀਮ ਲਾਂਚ ਕੀਤੀ ਜਾਵੇਗੀ,, ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਤਾਮਿਲਨਾਡੂ ਦੌਰੇ ਦੌਰਾਨ ਕੀਤਾ ਗਿਆ। ਸੀਐਮ ਮਾਨ ਨੇ ਤਾਮਿਲਨਾਡੂ ਵਿਚ ਉਥੋਂ ਦੀ ਸਰਕਾਰ ਵੱਲੋਂ ਸ਼ਹਿਰ ਦੇ ਪ੍ਰਾਇਮਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬ੍ਰੇਕਫਾਸਟ ਸਕੀਮ ਦਾ ਜਾਇਜ਼ਾ ਲਿਆ।

By : Makhan shah
ਚੇਨੱਈ : ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਜਲਦ ਹੀ ਬ੍ਰੇਕਫਾਸਟ ਸਕੀਮ ਲਾਂਚ ਕੀਤੀ ਜਾਵੇਗੀ,, ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਤਾਮਿਲਨਾਡੂ ਦੌਰੇ ਦੌਰਾਨ ਕੀਤਾ ਗਿਆ। ਸੀਐਮ ਮਾਨ ਨੇ ਤਾਮਿਲਨਾਡੂ ਵਿਚ ਉਥੋਂ ਦੀ ਸਰਕਾਰ ਵੱਲੋਂ ਸ਼ਹਿਰ ਦੇ ਪ੍ਰਾਇਮਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬ੍ਰੇਕਫਾਸਟ ਸਕੀਮ ਦਾ ਜਾਇਜ਼ਾ ਲਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਤਾਮਿਲਨਾਡੂ ਦੌਰੇ ਦੌਰਾਨ ਐਲਾਨ ਕੀਤਾ ਕਿ ਜਲਦ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਲਈ ਬ੍ਰੇਕਫਾਸਟ ਸਕੀਮ ਲਾਂਚ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਵੱਲੋਂ ਤਾਮਿਲਨਾਡੂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਵੀ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਦੇ ਨਾਲ ਪਹਿਲਾਂ ਬੱਚਿਆਂ ਨੂੰ ਖਾਣਾ ਪਰੋਸਿਆ ਅਤੇ ਫਿਰ ਉਨ੍ਹਾਂ ਦੇ ਨਾਲ ਬੈਠ ਕੇ ਖਾਣਾ ਖਾਧਾ।
ਇਸ ਮੌਕੇ ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਤਾਮਿਲਨਾਡੂ ਸਰਕਾਰ ਵੱਲੋਂ ਸਕੂਲ ਵਿਚ ਬ੍ਰੇਕਫਾਸਟ ਦੀ ਯੋਜਨਾ ਬਹੁਤ ਵਧੀਆ ਹੈ, ਜਿਸ ਨੂੰ ਉਹ ਜਲਦ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵੀ ਲਾਗੂ ਕਰਨ ਲਈ ਕੈਬਨਿਟ ਵਿਚ ਚਰਚਾ ਕਰਨਗੇ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸਾਡੇ ਦੇਸ਼ ਵਿਚ ਅਨਾਜ ਦੀ ਕੋਈ ਕਮੀ ਨਹੀਂ, ਪੰਜਾਬ ਦੇਸ਼ ਦਾ ਫੂਡ ਬਾਊਲ ਐ। ਉਨ੍ਹਾਂ ਆਖਿਆ ਕਿ ਹੁਣ ਤਾਮਿਲਨਾਡੂ ਦਾ ਖਾਣਾ ਰਾਸ਼ਟਰੀ ਪੱਧਰ ’ਤੇ ਮਸ਼ਹੂਰ ਹੋ ਚੁੱਕਿਆ ਜੋ ਪੰਜਾਬ ਦੇ ਹਰ ਕਸਬੇ ਵਿਚ ਆਸਾਨੀ ਨਾਲ ਮਿਲ ਜਾਂਦਾ ਹੈ, ਜਦਕਿ ਪੰਜਾਬੀ ਖਾਣਾ ਥੋੜ੍ਹਾ ਭਾਰੀ ਮੰਨਿਆ ਜਾਂਦੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਪੰਜਾਬ ਵਿਚ ਚੰਗਾ ਰਿਸਪਾਂਸ ਮਿਲੇਗਾ।
ਦੱਸ ਦਈਏ ਕਿ ਤਾਮਿਲਨਾਡੂ ਸਰਕਾਰ ਨੇ ਪੰਜਾਬ ਨਾਲ ਆਪਣੇ ਰਿਸ਼ਤਿਆਂ ਨੂੰ ਮਜ਼ਬੂਤ ਦੱਸਿਆ। ਸਾਲ 1969 ਵਿਚ ਤਤਕਾਲੀਨ ਮੁੱਖ ਮੰਤਰੀ ਐਮ ਕਰੁਣਾਨਿਧੀ ਨੇ ਪੰਜਾਬ ਦਾ ਦੌਰਾ ਕੀਤਾ ਸੀ। ਉਸ ਸਮੇਂ ਉਹ ਲੁਧਿਆਣਾ ਖੇਤੀ ਯੂਨੀਵਰਸਿਟੀ ਗਏ ਸੀ, ਜਿਸ ਤੋਂ ਬਾਅਦ 1971 ਵਿਚ ਕੋਇੰਬਟੂਰ ਵਿਖੇ ਖੇਤੀਬਾੜੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਸੀ।


