ਭਾਜਪਾ ਦੇ ਵਰਕਰਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਮੁਲਾਕਾਤ, ਕਿਹਾ "ਤੁਸੀਂ ਬਹੁਤ ਵਧੀਆ ਕੰਮ ਕੀਤਾ ਹੈ "
ਪਾਰਟੀ ਦੇ ਵਰਕਾਰਾਂ ਨੂੰ ਮਿਲਣ ਲਈ ਭਾਜਪਾ ਹੈੱਡਕੁਆਰਟਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ,ਕਈ ਦਹਾਕਿਆਂ ਤੋਂ ਭਾਜਪਾ ਲਈ ਕੰਮ ਕਰ ਰਹੇ ਵਰਕਰਾਂ ਦਾ ਵਧਾਇਆ ਹੌਂਸਲਾ
By : lokeshbhardwaj
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੁੱਖ ਦਫਤਰ ਵਿਖੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਵਰਕਰਾਂ ਦੇ ਯਤਨਾਂ ਅਤੇ ਕੰਮ ਦੀ ਸ਼ਲਾਘਾ ਵੀ ਕੀਤੀ ਗਈ । ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਤੀਜੀ ਵਾਰ ਸੱਤਾ 'ਚ ਆਉਣ ਤੋਂ ਬਾਅਦ ਪਾਰਟੀ ਵਰਕਰਾਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਵੀ ਪ੍ਰੇਰਿਤ ਕੀਤਾ । ਭਾਜਪਾ ਦੇ ਸੂਚਨਾ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਅਮਿਤ ਮਾਲਵੀਆ ਨੇ 'ਐਕਸ' 'ਤੇ ਪੋਸਟ ਸਾਂਝੀ ਕੀਤੀ ਜਿਸ ਉਨ੍ਹਾਂ ਕਿਹਾ ਕਿ, ''ਅੱਜ ਪ੍ਰਧਾਨ ਮੰਤਰੀ ਮੋਦੀ ਸਾਡੇ ਕਰਮਚਾਰੀਆਂ ਨੂੰ ਮਿਲਣ ਲਈ ਭਾਜਪਾ ਹੈੱਡਕੁਆਰਟਰ ਆਏ, ਜਿਨ੍ਹਾਂ 'ਚੋਂ ਕਈ ਵਰਕਰ ਕਈ ਦਹਾਕਿਆਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ । ਪਾਰਟੀ ਬਾਰੇ ਗੱਲ ਕਰਦੇ ਉਨ੍ਹਾਂ ਕਿਹਾ ਕਿ ਪਾਰਟੀ ਨੂੰ ਅਸੀਂ ਵਧਦਾ ਦੇਖਿਆ ਹੈ ਜਿਸ ਚ ਵਰਕਰਾਂ ਦੀ ਮਿਹਨਤ ਕਰਕੇ ਅਸੀਂ 2 ਸੀਟਾਂ ਤੋਂ ਲੈ ਕੇ 303 ਤੱਕ ਵੀ ਪਹੁੰਚੇ । ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਾਰਟੀ ਵਰਕਰਾਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਪਿਛਲੇ ਦਹਾਕਿਆਂ ਦੌਰਾਨ ਪਾਰਟੀ ਦੇ ਸਫਲ ਸਫ਼ਰ ਬਾਰੇ ਹੋਰ ਵੀ ਕਈ ਗੱਲਾਂ ਕੀਤੀਆਂ । ਸੰਬੋਧਨ ਤੋਂ ਬਾਅਦ ਪੀਐਮ ਮੋਦੀ ਨੇ ਪਾਰਟੀ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ ਜੋ ਦਿਨ ਰਾਤ ਚੋਣ ਦੇ ਕੰਮ ਵਿੱਚ ਲੱਗੇ ਹੋਏ ਸਨ । ਜ਼ਿਕਰਯੋਗ ਹੈ ਕਿ ਇਹ ਮੀਟਿੰਗ ਉੱਤਰ ਪ੍ਰਦੇਸ਼ 'ਚ ਪਾਰਟੀ ਵਰਕਰਾਂ 'ਚ ਅਸੰਤੁਸ਼ਟੀ ਦੀਆਂ ਖਬਰਾਂ ਵਿਚਾਲੇ ਹੋ ਹੋਈ । ਸੂਬੇ ਵਿੱਚ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦਾ ਪ੍ਰਦਰਸ਼ਨ ਜ਼ਿਆਦਾ ਵਧਿਆ ਨਾ ਹੋਣ ਕਾਰਨ ਇਹ ਚਰਚਾਵਾਂ ਬਣਿਆ ਸਨ ਕਿ ਪਾਰਟੀ ਦੇ ਵਰਕਰਾਂ ਚ ਇਸ ਨੂੰ ਲੈ ਕੇ ਕਾਫੀ ਨਰਾਜ਼ਗੀ ਹੈ । ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪ੍ਰਧਾਨ ਮੰਤਰੀ ਨੇ ਵਰਕਰਾਂ ਨਾਲ ਗੱਲ ਕੀਤੀ ਹੈ । ਇਸ ਸਾਲ ਉਹ ਅਪ੍ਰੈਲ ਵਿੱਚ ਉੱਤਰ ਪ੍ਰਦੇਸ਼ ਅਤੇ ਮਾਰਚ ਵਿੱਚ ਕੇਰਲਾ ਰਾਜ ਵਿੱਚ ਪਾਰਟੀ ਵਰਕਰਾਂ ਨਾਲ ਮਿਲੇ ਸਨ ।