ਰੰਗ ਲਾਉਣ ਤੋਂ ਰੋਕਿਆ ਤਾਂ ਤਿੰਨ ਮੁੰਡਿਆਂ ਨੇ ਮਾਰਤਾ ਨੌਜਵਾਨ
ਰਾਜਸਥਾਨ ਦੇ ਦੇ ਪਿੰਡ ਰਾਲਵਾਸ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪ੍ਰਤੀਯੋਗੀ ਪ੍ਰੀਖਿਆ ਦੀ ਤਿਆਰੀ ਕਰ ਰਹੇ 25 ਸਾਲਾ ਵਿਦਿਆਰਥੀ ਹੰਸਰਾਜ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹੰਸਰਾਜ ਨੇ ਰੰਗ ਲਗਵਾਉਣ ਤੋਂ ਇਨਕਾਰ ਕਰ ਦਿੱਤਾ, ਤਾਂ ਤਿੰਨ ਵਿਦਿਆਰਥੀਆਂ ਨੇ ਉਸਨੂੰ ਬੈਲਟ ਨਾਲ ਕੁੱਟਿਆ, ਲੱਤਾਂ ਅਤੇ ਮੁੱਕੇ ਮਾਰੇ ਅਤੇ ਗਲਾ ਘੁੱਟ ਕੇ ਮਾਰ ਦਿੱਤਾ।

ਰਾਜਸਥਾਨ, ਕਵਿਤਾ: ਰਾਜਸਥਾਨ ਦੇ ਦੇ ਪਿੰਡ ਰਾਲਵਾਸ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪ੍ਰਤੀਯੋਗੀ ਪ੍ਰੀਖਿਆ ਦੀ ਤਿਆਰੀ ਕਰ ਰਹੇ 25 ਸਾਲਾ ਵਿਦਿਆਰਥੀ ਹੰਸਰਾਜ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹੰਸਰਾਜ ਨੇ ਰੰਗ ਲਗਵਾਉਣ ਤੋਂ ਇਨਕਾਰ ਕਰ ਦਿੱਤਾ, ਤਾਂ ਤਿੰਨ ਵਿਦਿਆਰਥੀਆਂ ਨੇ ਉਸਨੂੰ ਬੈਲਟ ਨਾਲ ਕੁੱਟਿਆ, ਲੱਤਾਂ ਅਤੇ ਮੁੱਕੇ ਮਾਰੇ ਅਤੇ ਗਲਾ ਘੁੱਟ ਕੇ ਮਾਰ ਦਿੱਤਾ।
ਇਹ ਘਟਨਾ ਬੁੱਧਵਾਰ ਦੁਪਹਿਰ ਕਰੀਬ 4 ਵਜੇ ਪਿੰਡ ਦੀ ਲਾਇਬ੍ਰੇਰੀ ਵਿੱਚ ਵਾਪਰੀ, ਜਿੱਥੇ ਹੰਸਰਾਜ ਪੜ੍ਹ ਰਿਹਾ ਸੀ। ਘਟਨਾ ਦਾ ਵੀਡੀਓ ਵੀਰਵਾਰ ਨੂੰ ਸਾਹਮਣੇ ਆਇਆ, ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਲਾਲਸੋਟ ਹਸਪਤਾਲ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ, ਲਾਸ਼ ਨੂੰ ਰਾਸ਼ਟਰੀ ਰਾਜਮਾਰਗ-148 (ਦੌਸਾ-ਕੌਥੁਨ) 'ਤੇ ਰੱਖਿਆ ਗਿਆ ਅਤੇ ਧਰਨਾ ਦਿੱਤਾ ਗਿਆ, ਜਿਸ ਕਾਰਨ ਰਾਜਮਾਰਗ ਅੱਠ ਘੰਟੇ ਤੱਕ ਜਾਮ ਰਿਹਾ।
ਲਕਸ਼ਮਣਗੜ੍ਹ ਦੇ ਏਐਸਪੀ ਦਿਨੇਸ਼ ਅਗਰਵਾਲ ਦੇ ਅਨੁਸਾਰ, ਵਿਦਿਆਰਥੀਆਂ, ਅਸ਼ੋਕ, ਬਬਲੂ ਅਤੇ ਕਾਲੂਰਾਮ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਦੋਂ ਘਟਨਾ ਵਾਪਰੀ ਤਾਂ ਓਸਤੋਂ ਬਾਅਦ ਲਾਇਬ੍ਰੇਰੀ ਵਿੱਚ ਮੌਜੂਦ ਹੋਰ ਵਿਦਿਆਰਥੀ ਵੀ ਮੌਕੇ 'ਤੇ ਇਕੱਠੇ ਹੋ ਗਏ। ਇੱਕ ਔਰਤ ਨੇ ਹੰਸਰਾਜ ਨੂੰ ਹੋਸ਼ ਵਿੱਚ ਲਿਆਉਣ ਦੀ ਕੋਸ਼ਿਸ਼ ਵੀ ਕੀਤੀ ਅਤੇ ਦੋਸ਼ੀ ਨੂੰ ਝਿੜਕਿਆ, ਪਰ ਜਦੋਂ ਹੰਸਰਾਜ ਨੂੰ ਹੋਸ਼ ਨਹੀਂ ਆਇਆ ਤਾਂ ਦੋਸ਼ੀ ਉੱਥੋਂ ਭੱਜ ਗਏ। ਹਾਲਾਂਕਿ ਉਸਨੂੰ ਗੰਭੀਰ ਹਾਲਤ ਵਿੱਚ ਲਾਲਸੋਟ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਖ਼ਬਰ ਮਿਲਦੇ ਹੀ ਹੰਸਰਾਜ ਦੇ ਪਰਿਵਾਰ ਅਤੇ ਪਿੰਡ ਵਾਸੀ ਹਸਪਤਾਲ ਪਹੁੰਚੇ ਅਤੇ ਲਾਸ਼ ਲੈ ਕੇ ਹਾਈਵੇਅ 'ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਲੋਕਾਂ ਨੇ ਪ੍ਰਸ਼ਾਸਨ ਅੱਗੇ ਤਿੰਨ ਮੁੱਖ ਮੰਗਾਂ ਰੱਖੀਆਂ। ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਕਾਤਲਾਂ ਦੀ ਤੁਰੰਤ ਗ੍ਰਿਫ਼ਤਾਰੀ। ਲਗਭਗ ਅੱਠ ਘੰਟੇ ਤੱਕ ਚੱਲੇ ਇਸ ਪ੍ਰਦਰਸ਼ਨ ਕਾਰਨ ਹਾਈਵੇਅ 'ਤੇ ਆਵਾਜਾਈ ਪ੍ਰਭਾਵਿਤ ਰਹੀ। ਪ੍ਰਸ਼ਾਸਨ ਵੱਲੋਂ ਢੁਕਵੀਂ ਕਾਰਵਾਈ ਅਤੇ ਸਹਾਇਤਾ ਦਾ ਭਰੋਸਾ ਦੇਣ ਤੋਂ ਬਾਅਦ, ਦੇਰ ਰਾਤ 1 ਵਜੇ ਵਿਰੋਧ ਪ੍ਰਦਰਸ਼ਨ ਖਤਮ ਹੋ ਗਿਆ ਅਤੇ ਲਾਸ਼ ਨੂੰ ਹਾਈਵੇਅ ਤੋਂ ਹਟਾ ਦਿੱਤਾ ਗਿਆ।
ਤੁਹਾਨੂੰ ਦੱਸ ਦਈਏ ਕਿ ਹੰਸਰਾਜ ਚਾਰ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ ਅਤੇ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਕਰ ਰਿਹਾ ਸੀ। ਉਸਦਾ ਪਰਿਵਾਰ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ। ਉਸਦੀ ਹੱਤਿਆ ਨੇ ਪਰਿਵਾਰ 'ਤੇ ਦੁੱਖ ਦਾ ਪਹਾੜ ਲਿਆ ਦਿੱਤਾ ਹੈ।
ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਗੁੱਸਾ ਫੈਲ ਗਿਆ ਹੈ ਅਤੇ ਲੋਕਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।