ਮਹਾਰਾਜਾ ਰਣਜੀਤ ਸਿੰਘ ਦਾ ਸਿੰਘਾਸਨ ਭਾਰਤ ਲਿਆਂਦਾ ਜਾਵੇ : ਸਾਂਸਦ ਰਾਘਵ ਚੱਢਾ
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਸੰਸਦ ਵਿਚ ਜਿੱਥੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀਆਂ ਤਾਰੀਫ਼ਾਂ ਕੀਤੀਆਂ ਗਈਆਂ, ਉਥੇ ਹੀ ਉਨ੍ਹਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਬ੍ਰਿਟੇਨ ਤੋਂ ਭਾਰਤ ਵਾਪਸ ਲਿਆਉਣ ਦਾ ਮੁੱਦਾ ਵੀ ਜ਼ੋਰ ਸ਼ੋਰ ਨਾਲ ਉਠਾਇਆ ਗਿਆ।
By : Makhan shah
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਸੰਸਦ ਵਿਚ ਜਿੱਥੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀਆਂ ਤਾਰੀਫ਼ਾਂ ਕੀਤੀਆਂ ਗਈਆਂ, ਉਥੇ ਹੀ ਉਨ੍ਹਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਬ੍ਰਿਟੇਨ ਤੋਂ ਭਾਰਤ ਵਾਪਸ ਲਿਆਉਣ ਦਾ ਮੁੱਦਾ ਵੀ ਜ਼ੋਰ ਸ਼ੋਰ ਨਾਲ ਉਠਾਇਆ ਗਿਆ।
ਰਾਜ ਸਭਾ ਵਿਚ ਬੋਲਦਿਆਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਖਿਆ ਕਿ ਉਹ ਉਸ ਰਾਜ ਨਾਲ ਸਬੰਧਤ ਨੇ, ਜਿੱਥੇ ਕਦੇ ਮਹਾਰਾਜਾ ਰਣਜੀਤ ਸਿੰਘ ਨੇ ਰਾਜ ਕੀਤਾ ਸੀ। ਉਨ੍ਹਾਂ ਮੰਗ ਕੀਤੀ ਕਿ ਜੋ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿਚ ਰੱਖਿਆ ਹੋਇਆ ਏ, ਉਸ ਨੂੰ ਭਾਰਤ ਵਿਚ ਵਾਪਸ ਲਿਆਉਣਾ ਚਾਹੀਦਾ ਏ ਤਾਂ ਜੋ ਸਾਡੇ ਦੇਸ਼ ਦਾ ਹਰ ਨਾਗਰਿਕ ਉਸ ਦੇ ਦਰਸ਼ਨ ਕਰ ਸਕੇ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਣਾ ਮਿਲ ਸਕੇ।
ਦੱਸ ਦਈਏ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਿੰਘਾਸਨ ਨੂੰ ਭਾਰਤ ਲਿਆਉਣ ਦੀ ਮੰਗ ਬੜੇ ਚਿਰਾਂ ਤੋਂ ਉਠਦੀ ਆ ਰਹੀ ਐ ਪਰ ਅਜੇ ਤੱਕ ਭਾਰਤ ਸਰਕਾਰ ਨੇ ਇਸ ਮਾਮਲੇ ਵਿਚ ਕੋਈ ਕਦਮ ਨਹੀਂ ਉਠਾਇਆ।