ਅਮਰੀਕਾ ’ਚ ਭਾਰਤੀ ਵਿਦੇਸ਼ ਮੰਤਰੀ ਨੇ ਸਿੱਖਾਂ ਦੀ ਕੀਤੀ ਸ਼ਲਾਘਾ
ਵਾਸ਼ਿੰਗਟਨ, 30 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਫਿਲਹਾਲ ਅਮਰੀਕਾ ਦੌਰੇ ’ਤੇ ਗਏ ਹੋਏ ਨੇ। ਉੱਥੇ ਉਨ੍ਹਾਂ ਨੇ ਇੱਕ ਪ੍ਰੋਗਰਾਮ ਦੌਰਾਨ ਸਿੱਖਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਠੀ ਭਰ ਲੋਕ ਇਸ ਪੂਰੇ ਭਾਈਚਾਰੇ ਦਾ ਨਾਮ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਜਾਣਦੇ ਨੇ ਕਿ […]
By : Hamdard Tv Admin
ਵਾਸ਼ਿੰਗਟਨ, 30 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਫਿਲਹਾਲ ਅਮਰੀਕਾ ਦੌਰੇ ’ਤੇ ਗਏ ਹੋਏ ਨੇ। ਉੱਥੇ ਉਨ੍ਹਾਂ ਨੇ ਇੱਕ ਪ੍ਰੋਗਰਾਮ ਦੌਰਾਨ ਸਿੱਖਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਠੀ ਭਰ ਲੋਕ ਇਸ ਪੂਰੇ ਭਾਈਚਾਰੇ ਦਾ ਨਾਮ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਜਾਣਦੇ ਨੇ ਕਿ ਮੋਦੀ ਸਰਕਾਰ ਸਿੱਖਾਂ ਦਾ ਕਿੰਨਾ ਧਿਆਨ ਰੱਖਦੀ ਹੈ। ਇਸ ਦੇ ਚਲਦਿਆਂ ਹੀ ਸਰਕਾਰ ਨੇ 10 ਸਾਲਾਂ ਦੌਰਾਨ ਇਸ ਭਾਈਚਾਰੇ ਦੀ ਭਲਾਈ ਲਈ ਕਈ ਵੱਡੇ ਕਦਮ ਚੁੱਕੇ ਹਨ।
ਵਾਸ਼ਿੰਗਟਨ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਅੱਜ-ਕੱਲ੍ਹ ਜੋ ਚਰਚਾ ਚੱਲ ਰਹੀ ਹੈ, ਉਹ ਪੂਰੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਕਰਦੀ ਹੈ। ਜੋ ਵੱਖਵਾਦ ਦੀ ਗੱਲ ਕਰ ਰਹੇ ਹਨ, ਉਹ ਬਹੁਤ ਹੀ ਘੱਟ ਲੋਕ ਹਨ, ਜਿਨ੍ਹਾਂ ’ਤੇ ਸਬੰਧਕ ਸਰਕਾਰਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ।
ਜੈਸ਼ੰਕਰ ਨੇ ਇਸ ਦੌਰਾਨ ਕੈਨੇਡਾ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਮੌਜੂਦਾ ਸਮੱਸਿਆ ਕੈਨੇਡਾ ਸਰਕਾਰ ਵੱਲੋਂ ਕੱਟੜਪੰਥ ਅਤੇ ਹਿੰਸਾ ਨੂੰ ਖੁੱਲ੍ਹੀ ਛੋਟ ਦੇਣ ਕਰਕੇ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਨੂੰ ਦਿੱਤੀ ਜਾ ਰਹੀ ਖੁੱਲ੍ਹ ਦਾ ਇਸ ਗੱਲ ਤੋਂ ਵੀ ਪਤਾ ਲੱਗਦਾ ਹੈ ਕਿ ਜਦੋਂ ਭਾਰਤ ਨੇ ਕੁਝ ਲੋਕਾਂ ਦੀ ਹਵਾਲਗੀ ਮੰਗੀ ਸੀ ਤਾਂ ਉਸ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।
ਬੀਤੇ ਦਿਨ ਸ਼ੁੱਕਰਵਾਰ ਨੂੰ ਜੈਸ਼ੰਕਰ ਨੇ ਕਿਹਾ ਸੀ ਕਿ ਉਨ੍ਹਾਂ ਨੇ ਇੱਕ ਦਿਨ ਪਹਿਲਾਂ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬÇਲੰਕਨ ਨਾਲ ਮੁਲਾਕਾਤ ਦੌਰਾਨ ਨਿੱਜਰ ਦੀ ਮੌਤ ਬਾਰੇ ਕੈਨੇਡਾ ਦੇ ਦੋਸ਼ਾਂ ’ਤੇ ਚਰਚਾ ਕੀਤੀ ਸੀ। ਇਸ ਮੀਟਿੰਗ ਮਗਰੋਂ ਦੋਵਾਂ ਵਫ਼ਦਾਂ ਨੇ ਬਿਹਤਰ ਜਾਣਕਾਰੀ ਸਾਂਝੀ ਕੀਤੀ ਸੀ।
ਦੱਸ ਦੇਈਏ ਕਿ ਹਰਦੀਪ ਸਿੰਘ ਨਿੱਜਰ ਦੇ ਕਤਲ ਦੇ ਮੁੱਦੇ ’ਤੇ ਭਾਰਤ ਅਤੇ ਕੈਨੇਡਾ ਵਿਚਾਲੇ ਮੌਜੂਦਾ ਸਮੇਂ ਤਣਾਅ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਜਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦਾ ਹੱਥ ਦੱਸਦੇ ਹੋਏ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਸੀ।
ਉੱਧਰ ਭਾਰਤ ਨੇ ਆਪਣੇ ’ਤੇ ਲਾਏ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਿਆਂ ਕੈਨੇਡਾ ਦੇ ਡਿਪਲੋਮੈਟ ਨੂੰ 5 ਦਿਨ ’ਚ ਦੇਸ਼ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ। ਇਸ ਮਗਰੋਂ ਦੋਵਾਂ ਮੁਲਕਾਂ ਨੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ ਕਰ ਦਿੱਤੀ। ਭਾਰਤ ਸਰਕਾਰ ਨੇ ਇਸ ਤੋਂ ਵੀ ਅੱਗੇ ਜਾਂਦੇ ਹੋਏ ਕੈਨੇਡੀਅਨ ਨਾਗਰਿਕਾਂ ਦੇ ਵੀਜ਼ੇ ਹੀ ਬੰਦ ਕਰ ਦਿੱਤੇ। ਅਣਮਿੱਥੇ ਸਮੇਂ ਲਈ ਇਨ੍ਹਾਂ ਸੇਵਾਵਾਂ ’ਤੇ ਰੋਕ ਲਾ ਦਿੱਤੀ।
ਸੋ ਇਸ ਤਰ੍ਹਾਂ ਭਾਰਤ ਅਤੇ ਕੈਨੇਡਾ ਵਿਚਾਲੇ ਮੌਜੂਦਾ ਸਮੇਂ ਹਾਲਾਤ ਖਟਾਸ ਭਰੇ ਹੀ ਚੱਲ ਰਹੇ ਹਨ। ਉਮੀਦ ਕਰਦੇ ਹਾਂ ਕਿ ਜਲਦ ਹੀ ਦੋਵੇਂ ਮੁਲਕ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢ ਕੇ ਸੁਖਾਵਾਂ ਤੇ ਖੁਸ਼ਹਾਲ ਮਾਹੌਲ ਬਣਾਉਣ ਵੱਲ ਅੱਗੇ ਵਧਣਗੇ।