ਭਾਰਤੀ ਵਿਦੇਸ਼ ਮੰਤਰੀ ਨੇ ਕੈਨੇਡਾ ਤੇ ਚੀਨ ’ਤੇ ਸਾਧੇ ਨਿਸ਼ਾਨੇ
ਲੰਡਨ, (ਹਮਦਰਦ ਨਿਊਜ਼ ਸਰਵਿਸ) : ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਲੰਡਨ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਨ ਅਤੇ ਕੈਨੇਡਾ ’ਤੇ ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਜੇਕਰ ਦੁਨੀਆ ਵਿੱਚ ਚੀਨ ਦੀ ਤਾਕਤ ਵਧ ਰਹੀ ਹੈ ਤਾਂ ਇਹ ਓਨਾ ਹੀ ਵੱਡਾ ਸੱਚ ਹੈ ਕਿ ਵਿਸ਼ਵ ਵਿੱਚ ਭਾਰਤ ਦਾ ਰੁਤਬਾ ਵੀ ਵਧ […]
By : Editor Editor
ਲੰਡਨ, (ਹਮਦਰਦ ਨਿਊਜ਼ ਸਰਵਿਸ) : ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਲੰਡਨ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਨ ਅਤੇ ਕੈਨੇਡਾ ’ਤੇ ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਜੇਕਰ ਦੁਨੀਆ ਵਿੱਚ ਚੀਨ ਦੀ ਤਾਕਤ ਵਧ ਰਹੀ ਹੈ ਤਾਂ ਇਹ ਓਨਾ ਹੀ ਵੱਡਾ ਸੱਚ ਹੈ ਕਿ ਵਿਸ਼ਵ ਵਿੱਚ ਭਾਰਤ ਦਾ ਰੁਤਬਾ ਵੀ ਵਧ ਗਿਆ ਏ। ਉੱਧਰ ਕੈਨੇਡਾ ’ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਭਾਰਤੀ ਏਜੰਟਾਂ ’ਤੇ ਦੋਸ਼ ਲਾਉਣ ਵਾਲੀ ਟਰੂਡੋ ਸਰਕਾਰ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਵੀ ਨਹੀਂ ਕਰ ਸਕੀ। ਉਸ ’ਤੇ ਹੋਏ ਹਮਲਾ ਮਾਮਲੇ ਵਿੱਚ ਕੈਨੇਡਾ ਨੇ ਕੋਈ ਕਾਰਵਾਈ ਨਹੀਂ ਕੀਤੀ।
ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਵੱਲੋਂ ਆਯੋਜਤ ਇੱਕ ਚਰਚਾ ਵਿੱਚ ਜੈਸ਼ੰਕਰ ਨੇ ਵਿਸ਼ਵ ਮਾਮਲਿਆਂ ਵਿੱਚ ਭਾਰਤ ਦੀ ਸਥਿਤੀ ’ਤੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਦੁਨੀਆ ਵਿੱਚ ਚੀਨ ਦੀ ਤਾਕਤ ਵਧ ਰਹੀ ਹੈ ਤਾਂ ਇਹ ਵੀ ਸੱਚ ਹੈ ਕਿ ਇਸ ਦੌਰਾਨ ਭਾਰਤ ਦਾ ਰੁਤਬਾ ਵੀ ਲਗਾਤਾਰ ਵਧਦਾ ਜਾ ਰਿਹਾ ਹੈ।
ਉੱਧਰ ਭਾਰਤੀ ਵਿਦੇਸ਼ ਮੰਤਰੀ ਨੇ ਕੈਨੇਡਾ ਸਰਕਾਰ ’ਤੇ ਵੀ ਜਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਰਤੀ ਏਜੰਟਾਂ ’ਤੇ ਦੋਸ਼ ਲਾਉਣ ਵਾਲੀ ਟਰੂਡੋ ਸਰਕਾਰ ਨੇ ਭਾਰਤੀ ਹਾਈ ਕਮਿਸ਼ਨ ’ਤੇ ਹੋਏ ਹਮਲੇ ਅਤੇ ਡਿਪਲੋਮੈਟਸ ਨੂੰ ਧਮਕਾਉਣ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ।
ਹਰਦੀਪ ਸਿੰਘ ਨਿੱਜਰ ਦੇ ਕਤਲ ਮਾਮਲੇ ਬਾਰੇ ਬੋਲਦਿਆਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਕਿਸੇ ਵੀ ਜਾਂਚ ਤੋਂ ਇਨਕਾਰ ਨਹੀਂ ਕਰ ਰਿਹਾ ਹੈ, ਪਰ ਜਿਹੜੇ ਦੋਸ਼ ਭਾਰਤੀ ਏਜੰਟਾਂ ’ਤੇ ਲਾਏ ਜਾ ਰਹੇ ਨੇ, ਉਨ੍ਹਾਂ ਦੇ ਸਬੂਤ ਤਾਂ ਦੇ ਦਿਓ।
ਇਕ ਸਵਾਲ ਦੇ ਜਵਾਬ ਵਿਚ ਜੈਸ਼ੰਕਰ ਨੇ ਟਰੂਡੋ ਸਰਕਾਰ ਵੱਲ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਤੁਹਾਡੇ ਕੋਲ ਅਜਿਹਾ ਦੋਸ਼ ਲਗਾਉਣ ਦਾ ਕੋਈ ਕਾਰਨ ਹੈ ਤਾਂ ਕਿਰਪਾ ਕਰਕੇ ਸਬੂਤ ਸਾਂਝੇ ਕਰੋ ਕਿਉਂਕਿ ਅਸੀਂ ਜਾਂਚ ਤੋਂ ਇਨਕਾਰ ਨਹੀਂ ਕਰ ਰਹੇ ਹਾਂ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੈਨੇਡਾ ਨੇ ਆਪਣੇ ਦੋਸ਼ ਦੇ ਸਮਰਥਨ ਲਈ ਭਾਰਤ ਨਾਲ ਕੋਈ ਸਬੂਤ ਸਾਂਝਾ ਨਹੀਂ ਕੀਤਾ ਹੈ।
ਦੱਸ ਦੇਈਏ ਕਿ ਕੈਨੇਡਾ ਦੇ ਸਰੀ ਸ਼ਹਿਰ ’ਚ ਬੀਤੀ 18 ਜੂਨ ਨੂੰ ਹਰਦੀਪ ਸਿੰਘ ਨਿੱਝਰ ਦਾ ਕਤਲ ਹੋ ਗਿਆ ਸੀ। ਬੀਤੇ ਸਤੰਬਰ ਮਹੀਨੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਸੰਸਦ ਵਿੱਚ ਬੋਲਦਿਆਂ ਨਿੱਜਰ ਦੀ ਹੱਤਿਆ ’ਚ ਭਾਰਤੀ ਏਜੰਟਾਂ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਇਸ ਕਾਰਨ ਉਦੋਂ ਤੋਂ ਹੀ ਭਾਰਤ ਤੇ ਕੈਨੇਡਾ ਦੇ ਸਬੰਧਾਂ ਵਿਚਾਲੇ ਤਲਖੀ ਚੱਲ ਰਹੀ ਹੈ।
ਉੱਧਰ ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਰੱਦ ਕਰ ਦਿੱਤਾ ਸੀ। ਕੈਨੇਡਾ ਵਿਚ ਗਰਮਖਿਆਲੀ ਪੱਖੀ ਗਤੀਵਿਧੀਆਂ ਦਾ ਜ਼ਿਕਰ ਕਰਦਿਆਂ ਜੈਸ਼ੰਕਰ ਨੇ ਕਿਹਾ ਕਿ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਇਕ ਖਾਸ ਜ਼ਿੰਮੇਵਾਰੀ ਨਾਲ ਆਉਂਦੀ ਹੈ ਅਤੇ ਉਨ੍ਹਾਂ ਆਜ਼ਾਦੀਆਂ ਦੀ ਦੁਰਵਰਤੋਂ ਕਰਨਾ ਅਤੇ ਸਿਆਸੀ ਉਦੇਸ਼ਾਂ ਲਈ ਇਸ ਦੁਰਵਰਤੋਂ ਨੂੰ ਬਰਦਾਸ਼ਤ ਕਰਨਾ ਬਹੁਤ ਗਲਤ ਹੋਵੇਗਾ।
ਉਨ੍ਹਾਂ ਨੇ ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ’ਤੇ ਹਮਲੇ ਜਾਂ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ’ਤੇ ਹੋਏ ਹਮਲਿਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਭਾਰਤੀ ਡਿਪਲੋਮੈਟਸ ਨੂੰ ਜਨਤਕ ਤੌਰ ’ਤੇ ਡਰਾਇਆ-ਧਮਕਾਇਆ ਗਿਆ, ਜਦਕਿ ਕੈਨੇਡੀਅਨ ਅਧਿਕਾਰੀਆਂ ਨੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।