ਭਾਰਤੀ ਹਾਕੀ ਟੀਮ ਨੇ ਏਸ਼ੀਆਡ 'ਚ ਜਿੱਤਿਆ ਸੋਨ ਤਗਮਾ
ਹਾਂਗਜ਼ੂ : ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ 13ਵੇਂ ਦਿਨ ਭਾਰਤ ਨੇ ਹਾਕੀ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਸੋਨ ਤਗਮੇ ਦੇ ਮੁਕਾਬਲੇ ਵਿੱਚ ਜਾਪਾਨ ਨੂੰ 5-1 ਨਾਲ ਹਰਾ ਦਿੱਤਾ। ਭਾਰਤ ਨੇ 2018 ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਭਾਰਤ ਲਈ ਮਨਪ੍ਰੀਤ ਸਿੰਘ ਨੇ 25ਵੇਂ ਮਿੰਟ, ਹਰਮਨਪ੍ਰੀਤ […]
By : Editor (BS)
ਹਾਂਗਜ਼ੂ : ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ 13ਵੇਂ ਦਿਨ ਭਾਰਤ ਨੇ ਹਾਕੀ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਸੋਨ ਤਗਮੇ ਦੇ ਮੁਕਾਬਲੇ ਵਿੱਚ ਜਾਪਾਨ ਨੂੰ 5-1 ਨਾਲ ਹਰਾ ਦਿੱਤਾ। ਭਾਰਤ ਨੇ 2018 ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਭਾਰਤ ਲਈ ਮਨਪ੍ਰੀਤ ਸਿੰਘ ਨੇ 25ਵੇਂ ਮਿੰਟ, ਹਰਮਨਪ੍ਰੀਤ ਸਿੰਘ ਨੇ 32ਵੇਂ ਅਤੇ 59ਵੇਂ ਮਿੰਟ ਵਿੱਚ, ਅਮਿਤ ਰੋਹੀਦਾਸ ਨੇ 36ਵੇਂ ਮਿੰਟ ਵਿੱਚ ਅਤੇ ਅਭਿਸ਼ੇਕ ਨੇ 48ਵੇਂ ਮਿੰਟ ਵਿੱਚ ਗੋਲ ਕੀਤੇ। ਜਾਪਾਨ ਵੱਲੋਂ ਤਨਾਕਾ ਨੇ ਟੀਮ ਲਈ ਇੱਕੋ ਇੱਕ ਗੋਲ 51ਵੇਂ ਮਿੰਟ ਵਿੱਚ ਕੀਤਾ।
ਇਸ ਨਾਲ ਭਾਰਤ ਨੇ ਅੱਜ 1 ਸੋਨ, 2 ਚਾਂਦੀ ਅਤੇ 6 ਕਾਂਸੀ ਦੇ ਤਗਮੇ ਸਮੇਤ ਕੁੱਲ 8 ਤਗਮੇ ਜਿੱਤੇ ਹਨ। ਕੁੱਲ ਮੈਡਲਾਂ ਦੀ ਗਿਣਤੀ 95 ਹੋ ਗਈ ਹੈ।
ਅਸਲ ਵਿਚ ਏਸ਼ਿਆਈ ਖੇਡਾਂ ਵਿੱਚ ਪੰਜਾਬੀਆਂ ਨੇ 9 ਸਾਲਾਂ ਬਾਅਦ ਮੁੜ ਇਤਿਹਾਸ ਦੁਹਰਾਇਆ ਹੈ। ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਸੋਨ ਤਮਗਾ ਜਿੱਤ ਕੇ ਓਲੰਪਿਕ ਖੇਡਾਂ ਵਿੱਚ ਆਪਣੀ ਥਾਂ ਪੱਕੀ ਕਰਨ ਵਾਲੀ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਸ਼ਾਮਲ ਹਨ। ਇਨ੍ਹਾਂ ਵਿੱਚੋਂ 5 ਖਿਡਾਰੀ ਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ, ਸੁਖਜੀਤ, ਹਾਰਦਿਕ ਸਿੰਘ ਜਲੰਧਰ ਨਾਲ ਸਬੰਧਤ ਹਨ ਜਿਸ ਨੂੰ ਹਾਕੀ ਦੀ ਨਰਸਰੀ ਕਿਹਾ ਜਾਂਦਾ ਹੈ।
ਭਾਰਤੀ ਟੀਮ ਵਿੱਚ ਸ਼ਾਮਲ 10 ਪੰਜਾਬੀਆਂ ਵਿੱਚ ਬਾਲ ਗੁਰੂ ਨਗਰੀ ਅੰਮ੍ਰਿਤਸਰ ਦੇ ਕਪਤਾਨ ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸੇਰ ਸਿੰਘ, ਜਰਮਨਜੀਤ ਸਿੰਘ ਸ਼ਾਮਲ ਹਨ। ਇਹ ਦੂਜੀ ਵਾਰ ਹੈ ਕਿ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ ਵਿੱਚ ਸਿਰਫ਼ ਪੰਜਾਬ ਦੇ 10 ਖਿਡਾਰੀ ਹਨ। ਪੁਰਸ਼ ਹਾਕੀ ਟੀਮ ਨੇ 1966 ਵਿੱਚ ਬੈਂਕਾਕ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਵੀ ਪਹਿਲੀ ਵਾਰ ਸੋਨ ਤਗ਼ਮਾ ਜਿੱਤਿਆ ਸੀ। ਉਸ ਜੇਤੂ ਹਾਕੀ ਟੀਮ ਵਿੱਚ ਵੀ 10 ਖਿਡਾਰੀ ਪੰਜਾਬ ਦੇ ਸਨ।