ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤੀ ਵਿਦਿਆਰਥੀਆਂ ਨੂੰ ਸਥਾਨਕ ਕਾਨੂੰਨ ਦੀ ਪਾਲਣਾ ਕਰਨ ਦੇ ਦਿੱਤੇ ਹੁਕਮ

ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤੀ ਵਿਦਿਆਰਥੀਆਂ ਨੂੰ ਸਥਾਨਕ ਕਾਨੂੰਨ ਦੀ ਪਾਲਣਾ ਕਰਨ ਦੇ ਦਿੱਤੇ ਹੁਕਮ

ਕੈਲੀਫੋਰਨੀਆਂ, 6 ਮਈ, ਪਰਦੀਪ ਸਿੰਘ: ਅਮਰੀਕਾ ਭਰ ਦੀਆਂ ਉੱਚ ਸਿੱਖਿਆ ਸੰਸਥਾਵਾਂ ਵਿੱਚ ਗਾਜ਼ਾ ਵਿੱਚ ਇਸਰਾਈਲ ਵੱਲੋਂ ਵਿੱਢੀ ਜੰਗ ਵਿਰੁੱਧ ਹੋ ਰਹੇ ਪ੍ਰਦਰਸ਼ਨਾਂ ਦਰਮਿਆਨ ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤੀ ਵਿਦਿਆਰਥੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਸਥਾਨਕ ਕਾਨੂੰਨਾਂ ਤੇ ਨਿਯਮਾਂ ਦੀ ਪਾਲਣਾ ਕਰਨ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰੰਧੀਰ ਜੈਸਵਾਲ ਨੇ ਜਾਰੀ ਇਕ ਬਿਆਨ ਵਿੱਚ ਕਿਹਾ ਹੈ ਕਿ ਅਜੇ ਤੱਕ ਭਾਰਤੀ ਵਿਦਿਆਰਥੀਆਂ ਦੇ ਇਸਰਾਈਲ ਵਿਰੁੱਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਦੀ ਕੋਈ ਰਿਪੋਰਟ ਨਹੀ ਹੈ ਤੇ ਨਾ ਹੀ ਕਿਸੇ ਵਿਦਿਆਰਥੀ ਜਾਂ ਪਰਿਵਾਰ ਨੇ ਮਦਦ ਲਈ ਭਾਰਤੀ ਮਿਸ਼ਨ ਨਾਲ ਸੰਪਰਕ ਕੀਤਾ ਹੈ।

ਅਮਰੀਕਾ ਦੀ ਕੋਲੰਬੀਆਂ ਯੂਨੀਵਰਸਿਟੀ ਵਿੱਚ ਹੋਏ ਪ੍ਰਦਰਸ਼ਨ ਦੇ ਮੁੱਦੇ ਉੱਤੇ ਬੁਲਾਰੇ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਕਾਰਨ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੀ ਅਨੁਸ਼ਾਸਨੀ ਕਾਰਵਾਈ ਨੂੰ ਲੈ ਕੇ ਕਿਸੇ ਵੀ ਭਾਰਤੀ ਵਿਦਿਆਰਥੀ ਜਾਂ ਉਨ੍ਹਾਂ ਦੇ ਪਰਿਵਾਰਾਂ ਨੇ ਸਹਾਇਤਾ ਲਈ ਸਾਡੇ ਤੱਕ ਪਹੁੰਚ ਨਹੀਂ ਕੀਤੀ। ਇੱਥੇ ਜ਼ਿਕਰਯੋਗ ਹੈ ਕਿ ਕੋਲੰਬੀਆਂ ਯੂਨੀਵਰਸਿਟੀ ਵੱਲੋਂ ਕੀਤੀ ਅਨੁਸ਼ਾਸਨੀ ਕਾਰਵਾਈ ਤਹਿਤ ਕੁਝ ਵਿਦਿਆਰਥੀਆਂ ਨੂੰ ਮੁਅੱਤਲ ਕਰ ਦੇਣਦੀ ਰਿਪੋਰਟ ਹੈ। ਬੀਤੇ ਦਿਨ ਹੋਏ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ ਤੇ ਇਸ ਉਪਰੰਤ ਪੁਲਿਸ ਨੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।

ਕਾਲਜ ਪ੍ਰਸ਼ਾਸਨ ਤੇ ਲਾਅ ਇਨਫੋਰਸਮੈਂਟ ਏਜੰਸੀਆਂ ਨੇ ਦੋਸ਼ ਲਗਾਇਆ ਹੈ ਕਿ ਬਾਹਰੇ ਲੋਕ ਵਿਦਿਆਰਥੀਆਂ ਦੇ ਪ੍ਰਦਰਸ਼ਨ ਵਿੱਚ ਹਿੱਸਾ ਲੈ ਰਹੇ ਹਨ ਜਿਸਕਾਰਨ ਹਿੰਸਾ ਹੋਈ ਹੈ। ਨਿਊਯਾਰਕ ਪੁਲਿਸ ਅਨੁਸਾਰ ਕੋਲੰਬੀਆਂ ਯੂਨੀਵਰਸਿਟੀ ਵਿੱਚ ਹੋ ਰਹੇ ਪ੍ਰਦਰਸ਼ਨਾਂ ਵਿੱਚ ਕੁਝ ਪੇਸ਼ਾਵਰ ਪ੍ਰਦਰਸ਼ਨਕਾਰੀ ਸ਼ਾਮਿਲ ਹੋ ਗਏ ਹਨ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਵਾਈਟ ਹਾਊਸ ਤੋਂ ਦਿੱਤੇ ਇਕ ਬਿਆਨ ਵਿੱਚ ਇਕ ਕਿਹਾ ਹੈ ਕਿ ਪ੍ਰਦਰਸ਼ਨ ਦੀ ਆਜ਼ਾਦੀ ਦੇ ਨਾਲ ਕਾਨੂੰਨ ਦੀ ਪਾਲਣਾ ਕਰਨੀ ਜ਼ਰੂਰੀ ਹੈ। ਰਾਸ਼ਟਰਪਤੀ ਨੇ ਕਿਹਾ ਹੈ ਕਿ ਜੇਕਰ ਹਿੰਸਾ ਹੁੰਦੀ ਹੈ ਤਾਂ ਇਹ ਕਾਨੂੰਨ ਦੇ ਵਿਰੁੱਧ ਹੈ। ਅਜਿਹਾ ਕਿਸੇ ਵੀ ਹਾਲਤ ਵਿੱਚ ਨਹੀ ਹੋਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਹੈ ਕਿ ਨਸਲਵਾਦ ਲਈ ਅਮਰੀਕਾ ਵਿੱਚ ਕੋਈ ਥਾਂ ਨਹੀਂ ਹੈ।

Related post

ਚੋਣਾਂ ਤੋਂ ਪਹਿਲਾਂ ਇਹ ਕੰਮ ਕਰਨਾ ਚਾਹੁੰਦੈ ਰਾਮ ਰਹੀਮ

ਚੋਣਾਂ ਤੋਂ ਪਹਿਲਾਂ ਇਹ ਕੰਮ ਕਰਨਾ ਚਾਹੁੰਦੈ ਰਾਮ ਰਹੀਮ

ਚੰਡੀਗੜ੍ਹ, 19 ਮਈ, ਪਰਦੀਪ ਸਿੰਘ: ਸਾਧਵੀ ਯੌਨ ਸੋਸ਼ਣ ਅਤੇ ਕਤਲ ਕੇਸ ਵਿਚ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ…
BSF ‘ਚ ਗੁਰੱਪ B ਤੇ C ਅਸਾਮੀਆਂ ਲਈ ਮੰਗੀਆਂ ਅਰਜ਼ੀਆਂ, ਇਸ ਡਾਇਰੈਕਟ ਲਿੰਕ ਰਾਹੀਂ ਕਰੋ ਅਪਲਾਈ

BSF ‘ਚ ਗੁਰੱਪ B ਤੇ C ਅਸਾਮੀਆਂ ਲਈ ਮੰਗੀਆਂ…

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ : ਸੀਮਾ ਸੁਰੱਖਿਆ ਬਲ ਨੇ ਗਰੁੱਪ ਬੀ ਤੇ ਗਰੁੱਪ ਸੀ ਅਧੀਨ ਵੱਖ-ਵੱਖ ਅਹੁਦਿਆਂ ‘ਤੇ ਭਰਤੀ…
85 ਲੋਕਾਂ ਦੀ ਬਚੀ ਜਾਨ, ਜਹਾਜ਼ ਦੇ ਉਡਾਣ ਭਰਦੇ ਹੀ ਇੰਜਣ ਨੂੰ ਲੱਗੀ ਅੱਗ, ਜਾਣੋ ਕਾਰਨ

85 ਲੋਕਾਂ ਦੀ ਬਚੀ ਜਾਨ, ਜਹਾਜ਼ ਦੇ ਉਡਾਣ ਭਰਦੇ…

ਬੈਂਗਲੁਰੂ, 19 ਮਈ, ਪਰਦੀਪ ਸਿੰਘ: ਬੈਂਗਲੁਰੂ ਦੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ (ਕੇਆਈਏ) ‘ਤੇ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ। ਦਰਅਸਲ,…