ਅਮਰੀਕਾ ਦੇ ਸ਼ਿਕਾਗੋ ਵਿਚ ਭਾਰਤੀ ਵਿਦਿਆਰਥੀ ਲਾਪਤਾ
ਸ਼ਿਕਾਗੋ, 9 ਮਈ, ਨਿਰਮਲ : ਭਾਰਤੀ ਵਿਦਿਆਰਥੀਆਂ ਲਈ ਅਮਰੀਕਾ ਵਿਚ ਪੜ੍ਹਨਾ ਇੱਕ ਸਪਨਾ ਰਿਹਾ ਹੈ, ਲੇਕਿਨ ਬੀਤੇ ਕੁਝ ਸਮੇਂ ਤੋਂ ਇਹ ਸਪਨਾ ਬੁਰੇ ਸਪਨੇ ਵਿਚ ਬਦਲਦਾ ਜਾ ਰਿਹਾ। ਦਰਅਸਲ, ਅਮਰੀਕਾ ਵਿਚ ਲਗਾਤਾਰ ਭਾਰਤੀ ਵਿਦਿਆਥੀਆਂ ਦੇ ਗਾਇਬ ਹੋਣ ਜਾਂ ਹੱਤਿਆ ਹੋਣ ਦੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਵਾਰ ਫਿਰ ਅਮਰੀਕਾ ਦੇ ਸ਼ਿਕਾਗੋ ਤੋਂ ਇੱਕ […]
By : Editor Editor
ਸ਼ਿਕਾਗੋ, 9 ਮਈ, ਨਿਰਮਲ : ਭਾਰਤੀ ਵਿਦਿਆਰਥੀਆਂ ਲਈ ਅਮਰੀਕਾ ਵਿਚ ਪੜ੍ਹਨਾ ਇੱਕ ਸਪਨਾ ਰਿਹਾ ਹੈ, ਲੇਕਿਨ ਬੀਤੇ ਕੁਝ ਸਮੇਂ ਤੋਂ ਇਹ ਸਪਨਾ ਬੁਰੇ ਸਪਨੇ ਵਿਚ ਬਦਲਦਾ ਜਾ ਰਿਹਾ। ਦਰਅਸਲ, ਅਮਰੀਕਾ ਵਿਚ ਲਗਾਤਾਰ ਭਾਰਤੀ ਵਿਦਿਆਥੀਆਂ ਦੇ ਗਾਇਬ ਹੋਣ ਜਾਂ ਹੱਤਿਆ ਹੋਣ ਦੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਵਾਰ ਫਿਰ ਅਮਰੀਕਾ ਦੇ ਸ਼ਿਕਾਗੋ ਤੋਂ ਇੱਕ ਭਾਰਤੀ ਵਿਦਿਆਰਥੀ ਲਾਪਤਾ ਹੋਇਆ। ਵਿਦਿਆਰਥੀ ਦੀ ਪਛਾਣ ਰੁਪੇਸ਼ ਚੰਦਰਾ ਦੇ ਰੂਪ ਵਿਚ ਹੋਈ ਹੈ, ਜੋ ਕਿ ਬੀਤੀ 2 ਮਈ ਤੋਂ ਲਾਪਤਾ ਹੈ।
ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਕਿਹਾ ਹੈ ਕਿ ਉਹ ਪੁਲਿਸ ਅਤੇ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਸੰਪਰਕ ਵਿੱਚ ਹੈ। ਕੌਂਸਲੇਟ ਜਨਰਲ ਨੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਇਕ ਪੋਸਟ ’ਚ ਲਿਖਿਆ ਕਿ ਭਾਰਤੀ ਵਿਦਿਆਰਥੀ ਰੂਪੇਸ਼ ਚੰਦਰ ਦੇ ਲਾਪਤਾ ਹੋਣ ਦੀ ਖਬਰ ਸੁਣ ਕੇ ਕੌਂਸਲੇਟ ਜਨਰਲ ਬੇਹੱਦ ਚਿੰਤਤ ਹੈ। ਦੂਤਾਵਾਸ ਭਾਰਤੀ ਭਾਈਚਾਰੇ ਅਤੇ ਪੁਲਿਸ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਮੀਦ ਹੈ ਕਿ ਰੁਪੇਸ਼ ਨੂੰ ਜਲਦੀ ਹੀ ਲੱਭ ਲਿਆ ਜਾਵੇਗਾ। ਸ਼ਿਕਾਗੋ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਰੁਪੇਸ਼ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਸ਼ਿਕਾਗੋ ਦੇ ਐਨ ਸ਼ੈਰੀਡਨ ਰੋਡ ਦੇ 4300 ਬਲਾਕ ਤੋਂ ਰੁਪੇਸ਼ 2 ਮਈ ਤੋਂ ਲਾਪਤਾ ਹੈ। ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਮਾਰਚ ਵਿਚ ਵੀ ਇਕ ਭਾਰਤੀ ਵਿਦਿਆਰਥੀ ਲਾਪਤਾ ਹੋ ਗਿਆ ਸੀ, ਜਿਸ ਦੀ ਲਾਸ਼ ਅਪ੍ਰੈਲ ਵਿਚ ਬਰਾਮਦ ਹੋਈ ਸੀ। ਹੈਦਰਾਬਾਦ ਦੇ ਰਹਿਣ ਵਾਲੇ ਮੁਹੰਮਦ ਅਬਦੁਲ ਅਰਾਫਾਤ ਦੀ ਲਾਸ਼ ਕਲੀਵਲੈਂਡ, ਉਹਾਇਓ ਤੋਂ ਬਰਾਮਦ ਹੋਈ ਹੈ। ਅਰਾਫਾਤ ਕਲੀਵਲੈਂਡ ਯੂਨੀਵਰਸਿਟੀ ਤੋਂ ਆਈਟੀ ਵਿੱਚ ਮਾਸਟਰ ਡਿਗਰੀ ਕਰਨ ਲਈ ਅਮਰੀਕਾ ਗਿਆ ਸੀ।
ਹਾਲ ਹੀ ਦੇ ਸਮੇਂ ਵਿੱਚ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਅਪ੍ਰੈਲ ਵਿੱਚ ਇੱਕ ਭਾਰਤੀ ਵਿਦਿਆਰਥੀ ਉਮਾ ਸੱਤਿਆ ਸਾਈਂ ਦੀ ਵੀ ਮੌਤ ਹੋ ਗਈ ਸੀ, ਜਿਸ ਦੀ ਜਾਂਚ ਚੱਲ ਰਹੀ ਹੈ। ਇਸ ਤੋਂ ਪਹਿਲਾਂ ਫਰਵਰੀ ’ਚ ਇਕ ਭਾਰਤੀ ਵਿਦਿਆਰਥੀ ’ਤੇ ਹਮਲਾ ਹੋਇਆ ਸੀ। ਇਸ ਸਾਲ ਅਮਰੀਕਾ ਵਿੱਚ ਵੱਖ-ਵੱਖ ਕਾਰਨਾਂ ਕਰਕੇ 11 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਅਜਿਹੇ ’ਚ ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ’ਤੇ ਸਵਾਲ ਉਠ ਰਹੇ ਹਨ।
ਇਹ ਵੀ ਪੜ੍ਹੋ
ਪਰਮਪਾਲ ਕੌਰ ਮਲੂਕਾ ਨੇ ਸਵੈ-ਇੱਛੁਕ ਸੇਵਾਮੁਕਤੀ ਲਈ ਵੀਆਰਐਸ ਦੀ ਪ੍ਰਕਿਰਿਆ ਨੂੰ ਅਪਣਾਇਆ ਸੀ ਤਾਂ ਜੋ ਨੌਕਰੀ ਛੱਡਣ ਤੋਂ ਬਾਅਦ ਉਹ ਸਾਰੇ ਲਾਭ ਪ੍ਰਾਪਤ ਕਰ ਸਕੇ ਜੋ ਕਿਸੇ ਵੀ ਆਈਏਐਸ ਅਧਿਕਾਰੀ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੇਵਾਮੁਕਤ ਹੋਣ ’ਤੇ ਮਿਲਦਾ ਹੈ।
ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਨੋਟਿਸ ਦਾ ਜਵਾਬ ਦਿੱਤਾ। ਪਰਮਪਾਲ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੈਨੂੰ ਸੇਵਾ ਮੁਕਤ ਕਰ ਦਿੱਤਾ ਹੈ।
ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਕਾਰਵਾਈ ਕਰਨੀ ਹੈ, ਉਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ। ਉਸ ਨੇ ਕਿਹਾ ਕਿ ਜਦੋਂ ਉਹ ਪਹਿਲਾਂ ਹੀ ਸੇਵਾਮੁਕਤ ਹੋ ਚੁੱਕੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਸ ਨੂੰ ਨੋਟਿਸ ਭੇਜਣ ਦੀ ਕੋਈ ਤੁਕ ਨਹੀਂ ਬਣਦੀ।
ਉਸ ਨੇ ਦੱਸਿਆ ਕਿ ਜਦੋਂ ਉਸ ਨੇ ਸੇਵਾਮੁਕਤੀ ਲਈ ਅਰਜ਼ੀ ਭੇਜੀ ਸੀ ਤਾਂ ਉਸ ਨੇ ਲਿਖਿਆ ਸੀ ਕਿ ਉਹ ਬਠਿੰਡਾ ਜਾ ਕੇ ਆਪਣੇ ਬਜ਼ੁਰਗ ਮਾਪਿਆਂ ਨਾਲ ਰਹਿਣਾ ਚਾਹੁੰਦੀ ਹੈ। ਉਸ ਦੀ ਜ਼ਿੰਦਗੀ ਵਿਚ ਹੋਰ ਵੀ ਯੋਜਨਾਵਾਂ ਹਨ ਜਿਸ ਤਹਿਤ ਉਹ ਹੁਣ ਚੋਣ ਲੜ ਰਹੀ ਹੈ।
ਪਰਮਪਾਲ ਕੌਰ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਸਰਕਾਰ ਹੀ ਵਿਵਾਦਾਂ ਵਿੱਚ ਘਿਰੀ ਹੋਵੇ ਤਾਂ ਮੈਂ ਇਸ ਬਾਰੇ ਕੁਝ ਨਹੀਂ ਕਰ ਸਕਦੀ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਤਾਇਨਾਤ ਇਕ ਆਈ.ਪੀ.ਐਸ.ਅਧਿਕਾਰੀ ਨੇ ਨੌਕਰੀ ਤੋਂ ਮੁਕਤ ਹੋਣ ’ਤੇ ਲਿਖਿਆ ਕਿ ਉਹ ਪਿੰਜਰੇ ’ਚੋਂ ਮੁਕਤ ਹੋ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਗਲੇ ਦਿਨਾਂ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਕੇ ਚੋਣ ਲੜਨਗੇ।
ਭਾਜਪਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਮਲੂਕਾ ਨੇ ਆਪਣੇ ਅਹੁਦੇ ਤੋਂ ਵੀ.ਆਰ.ਐਸ. ਲਈ ਸੀ। ਇਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਈ ਅਤੇ ਬਠਿੰਡਾ ਤੋਂ ਪਾਰਟੀ ਦੀ ਉਮੀਦਵਾਰ ਬਣੀ।
ਦੱਸਦੇ ਚਲੀਏ ਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਉਸ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਸੀ, ਕਿਉਂਕਿ ਉਸ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਛੋਟ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਡਿਊਟੀ ਤੋਂ ਮੁਕਤ ਜਾਂ ਸੇਵਾਮੁਕਤ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਨੂੰ ਡਿਊਟੀ ਜੁਆਇਨ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।