ਬੈਂਕ ਕਰਮਚਾਹੀ ਹੀ ਨਸ਼ਾ ਸਮੱਗਲਰ ਨਿਕਲਿਆ, ਗ੍ਰਿਫਤਾਰ
ਲੁਧਿਆਣਾ, 14 ਅਕਤੂਬਰ, ਨਿਰਮਲ : ਪੰਜਾਬ ਵਿਚ ਨਸ਼ਾ ਸਪਲਾਈ ਕਰਨ ਵਾਲੇ ਸਮੱਗਲਰਾਂ ਦੀ ਭਰਮਾਰ ਹੈ। ਇਸੇ ਤਰ੍ਹਾਂ ਹੁਣ ਲੁਧਿਆਣਾ ਵਿਚ ਬੈਂਕ ਕਰਮਚਾਰੀ ਹੀ ਨਸ਼ਾ ਸਮੱਗਲਰ ਨਿਕਲਿਆ। ਦੱਸਦੇ ਚਲੀਏ ਕਿ ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨਿੱਜੀ ਬੈਂਕ ਦੇ ਲੋਨ ਵਿਭਾਗ ਦਾ ਇੱਕ ਮੁਲਾਜ਼ਮ ਹੈਰੋਇਨ ਸਮੱਗਲਰ ਨਿਕਲਿਆ ਹੈ। ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਨੇ ਸਮੱਗਲਰ ਦੇ […]
By : Hamdard Tv Admin
ਲੁਧਿਆਣਾ, 14 ਅਕਤੂਬਰ, ਨਿਰਮਲ : ਪੰਜਾਬ ਵਿਚ ਨਸ਼ਾ ਸਪਲਾਈ ਕਰਨ ਵਾਲੇ ਸਮੱਗਲਰਾਂ ਦੀ ਭਰਮਾਰ ਹੈ। ਇਸੇ ਤਰ੍ਹਾਂ ਹੁਣ ਲੁਧਿਆਣਾ ਵਿਚ ਬੈਂਕ ਕਰਮਚਾਰੀ ਹੀ ਨਸ਼ਾ ਸਮੱਗਲਰ ਨਿਕਲਿਆ। ਦੱਸਦੇ ਚਲੀਏ ਕਿ ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨਿੱਜੀ ਬੈਂਕ ਦੇ ਲੋਨ ਵਿਭਾਗ ਦਾ ਇੱਕ ਮੁਲਾਜ਼ਮ ਹੈਰੋਇਨ ਸਮੱਗਲਰ ਨਿਕਲਿਆ ਹੈ। ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਨੇ ਸਮੱਗਲਰ ਦੇ ਬੈਗ ’ਚੋਂ ਕਰੀਬ 86 ਲੱਖ ਰੁਪਏ ਦੀ 1 ਕਿਲੋ 720 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਮੁਨੀਸ਼ ਸ਼ਰਮਾ ਮਨੀ ਵਾਸੀ ਲੇਬਰ ਕਲੋਨੀ, ਮੁਹੱਲਾ ਖੰਡ, ਅੰਮ੍ਰਿਤਸਰ ਵਜੋਂ ਹੋਈ ਹੈ।
ਐਸਟੀਐਫ ਲੁਧਿਆਣਾ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮੁਨੀਸ਼ ਸ਼ਰਮਾ ਨੂੰ ਮੁਖ਼ਬਰ ਦੀ ਸੂਚਨਾ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੈਗ ਵਿੱਚ ਹੈਰੋਇਨ ਦੀ ਵੱਡੀ ਖੇਪ ਛੁਪੀ ਹੋਈ ਸੀ। ਨੇ ਦੱਸਿਆ ਕਿ ਮੁਲਜ਼ਮ ਮੁਨੀਸ਼ ਸ਼ਰਮਾ ਇੰਡਸਇੰਡ ਬੈਂਕ ਪੱਖੋਵਾਲ ਰੋਡ ਲੁਧਿਆਣਾ ਦੇ ਲੋਨ ਵਿਭਾਗ ਵਿੱਚ ਕੰਮ ਕਰਦਾ ਸੀ। ਇਸ ਦੀ ਆੜ ਵਿੱਚ ਉਹ ਹੈਰੋਇਨ ਦੀ ਤਸਕਰੀ ਦਾ ਧੰਦਾ ਕਰ ਰਿਹਾ ਸੀ। ਉਹ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਤੋਂ ਸਸਤੇ ਭਾਅ ’ਤੇ ਹੈਰੋਇਨ ਲਿਆ ਕੇ ਲੁਧਿਆਣਾ ’ਚ ਮਹਿੰਗੇ ਭਾਅ ’ਤੇ ਸਪਲਾਈ ਕਰਦਾ ਸੀ।
ਮੁਲਜ਼ਮ ਮੁਨੀਸ਼ ਸ਼ਰਮਾ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਲਈ ਲੁਹਾਰਾ ਤੋਂ ਈਸ਼ਰ ਨਗਰ ਪੁਲੀ ਵੱਲ ਸਾਈਕਲ ’ਤੇ ਜਾ ਰਿਹਾ ਸੀ। ਐਸਟੀਐਫ ਦੇ ਡੀਐਸਪੀ ਅਜੇ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਉਸ ਨੂੰ ਕਾਬੂ ਕੀਤਾ। ਕਾਲੇ ਬੈਗ ਦੀ ਤਲਾਸ਼ੀ ਲੈਣ ’ਤੇ 1 ਕਿਲੋ 720 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਕਈ ਵੱਡੇ ਤਸਕਰਾਂ ਦੇ ਨਾਂ ਸਾਹਮਣੇ ਆਉਣ ਦੀ ਉਮੀਦ ਹੈ।