Begin typing your search above and press return to search.

KYC ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ : ਸਿਬਿਨ ਸੀ

ਚੰਡੀਗੜ੍ਹ, 15 ਮਈ, ਪਰਦੀਪ ਸਿੰਘ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ […]

KYC ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ : ਸਿਬਿਨ ਸੀ
X

Editor EditorBy : Editor Editor

  |  15 May 2024 7:23 AM IST

  • whatsapp
  • Telegram

ਚੰਡੀਗੜ੍ਹ, 15 ਮਈ, ਪਰਦੀਪ ਸਿੰਘ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ - ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ।

ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।

ਇਹ ਵੀ ਪੜ੍ਹੋ:

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਨਵਜੰਮੇ ਪੁੱਤਰ ਨਾਲ ਆਪਣਾ 59ਵਾਂ ਜਨਮ ਦਿਨ ਮਨਾਇਆ ਹੈ। ਇਸ ਮੌਕੇ ਪਰਿਵਾਰ ਨੇ ਕੇਕ ਕੱਟ ਕੇ ਜਨਮ ਦਿਨ ਦੀ ਖੁਸ਼ੀ ਸਾਂਝੀ ਕੀਤੀ ਹੈ। ਜਨਮ ਦਿਨ ਦੀ ਫੋਟੋ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਜਨਮ ਦਿਨ ਮਨਾਉਣ ਵਾਲੇ ਛੋਟਾ ਸਿੱਧੂ ਵੀ ਨਾਲ ਹੈ ਜਿਸ ਦੀ ਤਸਵੀਰ ਨੂੰ ਫੈਨਜ਼ ਵੱਲੋਂ ਸ਼ੇਅਰ ਕੀਤੀ ਜਾ ਰਹੀ ਹੈ।

ਜਨਮ ਦਿਨ ਦੀ ਤਸਵੀਰ ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਜਿਸ ਨੂੰ ਸ਼ੇਅਰ ਕਰਦਿਆਂ ਬਲਕੌਰ ਸਿੰਘ ਨੇ ਲਿਖਿਆ ਕਿ ਜ਼ਿੰਦਗੀ ਦੇ ਹਰੇਕ ਉਤਾਰ ਚੜਾ ਵਿੱਚ ਮੇਰੇ ਤੋ ਪਹਿਲਾਂ ਉਹਨਾਂ ਦਾ ਸਾਹਮਣਾ ਕਰਨ ਲਈ ਤੇ ਹਰ ਡਗਮਗਾਉਂਦੇ ਰਸਤੇ ਤੇ ਮੇਰਾ ਦੋਸਤ ਮੇਰੀ ਮਾਂ ਤੇ ਇੱਕ ਨੇਕ ਸਾਥੀ ਬਣ ਮੇਰੇ ਨਾਲ ਰਹਿਣ ਲਈ ਆਪ ਜੀ ਦਾ ਧੰਨਵਾਦ ਮੈ ਆਪ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਇਹੀ ਅਰਦਾਸ ਕਰਦਾ ਹਾਂ ਕਿ ਤੁਹਾਡੀ ਤੰਦਰੁਸਤੀ ਹਮੇਸ਼ਾ ਬਰਕਰਾਰ ਰਹੇ ਤੇ ਤੁਹਾਡੀ ਮੁਸਕਾਨ ਹਮੇਸ਼ਾ ਤੁਹਾਡੇ ਚਿਹਰੇ ਤੇ ਬਣੀ ਰਹੇ ਵਾਹਿੁਗੁਰੂ ਅੰਗ ਸੰਗ ਸਹਾਈ ਰਹਿਣ ।

ਦੂਜੇ ਪਾਸੇ ਮੂਸੇਵਾਲੇ ਦੇ ਫੈਨਜ਼ ਵੱਲੋਂ ਮਾਤਾ ਚਰਨ ਕੌਰ ਨੂੰ ਵਧਾਈ ਦਿੱਤੀ ਜਾ ਰਹੀ ਹੈ। ਇਸ ਮੌਕੇ ਮਾਤਾ ਚਰਨ ਕੌਰ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਅਤੇ ਛੋਟੇ ਸਿੱਧੂ ਦੀ ਤੰਦਰੁਸਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

Next Story
ਤਾਜ਼ਾ ਖਬਰਾਂ
Share it