ਇੰਸਟਾ-ਫੇਸਬੁੱਕ ਹੋਇਆ ਠੱਪ, ਕਈ ਘੰਟਿਆਂ ਬਾਅਦ ਮੁੜ ਚਾਲੂ

ਇੰਸਟਾ-ਫੇਸਬੁੱਕ ਹੋਇਆ ਠੱਪ, ਕਈ ਘੰਟਿਆਂ ਬਾਅਦ ਮੁੜ ਚਾਲੂ

ਸੋਸ਼ਲ ਮੀਡੀਆ ਸਾਈਟਸ ਫੇਸਬੁੱਕ ਅਤੇ ਇੰਸਟਾਗ੍ਰਾਮ ਦੀਆਂ ਸੇਵਾਵਾਂ ਮੰਗਲਵਾਰ ਨੂੰ ਦੁਨੀਆ ਭਰ ਵਿੱਚ ਬੰਦ ਹੋ ਗਈਆਂ। ਫੇਸਬੁੱਕ ਲੌਗਇਨ ਸੈਸ਼ਨ ਅਚਾਨਕ ਬੰਦ ਹੋ ਗਿਆ।

Meta’s Facebook & Instagram are down in India and many other parts of the world. More details awaited.— ANI (@ANI) March 5, 2024

ਇਸ ਤੋਂ ਬਾਅਦ ਯੂਜ਼ਰਸ ਕਾਫੀ ਪਰੇਸ਼ਾਨ ਨਜ਼ਰ ਆਏ। ਯੂਜ਼ਰਸ ਐਕਸ ‘ਤੇ ਜਾ ਕੇ ਫੇਸਬੁੱਕ ਅਤੇ ਇੰਸਟਾਗ੍ਰਾਮ ਨੂੰ ਲੈ ਕੇ ਆਪਣਾ ਗੁੱਸਾ ਕੱਢ ਰਹੇ ਹਨ। ਭਾਰਤੀ ਸਮੇਂ ਮੁਤਾਬਕ 8.52 ਮਿੰਟ ‘ਤੇ ਫੇਸਬੁੱਕ ਬੰਦ ਹੋ ਗਈ। ਕਈ ਘੰਟਿਆਂ ਬਾਅਦ ਮੁੜ ਚਾਲੂ ਹੋਇਆ ਫੇਸਬੁੱਕ ਅਤੇ ਇੰਸਟਾਗ੍ਰਾਮ।

ਇਹ ਖ਼ਬਰ ਵੀ ਪੜ੍ਹੋ

ਅਮਰੀਕਾ ਤੇ ਹੂਤੀ ਬਾਗੀਆਂ ਵਿਚਾਲੇ ਚਲ ਰਿਹਾ ਰੇੜਕਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਤਰ੍ਹਾਂ ਹੁਣ ਫਿਰ ਹੂਤੀ ਬਾਗੀਆਂ ਨੇ ਅਮਰੀਕੀ ਜੰਗੀ ਬੇੜਿਆਂ ’ਤੇ ਹਮਲਾ ਕੀਤਾ ਹੈ। ਦੱਸਦੇ ਚਲੀਏ ਕਿ ਈਰਾਨ ਸਮਰਥਿਤ ਹੂਤੀ ਬਾਗੀਆਂ ਨੇ ਲਾਲ ਸਾਗਰ ਵਿੱਚ ਅਮਰੀਕਾ ਦੇ ਦੋ ਜੰਗੀ ਬੇੜਿਆਂ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਹੈ। ਹੂਤੀ ਸੰਗਠਨ ਦੇ ਬੁਲਾਰੇ ਯਾਹਿਆ ਸਾਰਿਆ ਨੇ ਟੈਲੀਵਿਜ਼ਨ ’ਤੇ ਜਾਰੀ ਬਿਆਨ ’ਚ ਇਹ ਵੱਡਾ ਦਾਅਵਾ ਕੀਤਾ ਹੈ। ਹੂਤੀ ਬਾਗੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲਾਲ ਸਾਗਰ ’ਚ ਅਮਰੀਕਾ ਦੇ ਦੋ ਜੰਗੀ ਬੇੜਿਆਂ ’ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ। ਹਾਲਾਂਕਿ ਹੁਣ ਤੱਕ ਇਸ ਬਾਰੇ ਅਮਰੀਕਾ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।

ਇਜ਼ਰਾਈਲ-ਹਮਾਸ ਯੁੱਧ ਦੀ ਸ਼ੁਰੂਆਤ ਤੋਂ ਬਾਅਦ, ਹੂਤੀ ਬਾਗੀ ਫਲਸਤੀਨ ਦੇ ਸਮਰਥਨ ਵਿੱਚ ਲਾਲ ਸਾਗਰ ਅਤੇ ਅਦਨ ਦੀ ਖਾੜੀ ਵਿੱਚ ਅੰਤਰਰਾਸ਼ਟਰੀ ਸ਼ਿਪਿੰਗ ਮਾਰਗਾਂ ’ਤੇ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਨ੍ਹਾਂ ਹਮਲਿਆਂ ਕਾਰਨ ਕਈ ਵਪਾਰਕ ਫਰਮਾਂ ਨੇ ਅੰਤਰਰਾਸ਼ਟਰੀ ਸ਼ਿਪਿੰਗ ਰੂਟਾਂ ਦੀ ਬਜਾਏ ਲੰਬੇ ਰੂਟ ਰਾਹੀਂ ਆਪਣੇ ਜਹਾਜ਼ ਦੱਖਣੀ ਅਫਰੀਕਾ ਭੇਜਣੇ ਸ਼ੁਰੂ ਕਰ ਦਿੱਤੇ ਹਨ। ਇਸ ਕਾਰਨ ਵਿਸ਼ਵ ਵਿੱਚ ਮਹਿੰਗਾਈ ਵਧਣ ਦੀ ਸੰਭਾਵਨਾ ਹੈ। ਨਾਲ ਹੀ, ਹਾਉਤੀ ਬਾਗੀਆਂ ਦੇ ਹਮਲੇ ਨੇ ਪੂਰੇ ਅਰਬ ਖੇਤਰ ਵਿੱਚ ਇਜ਼ਰਾਈਲ-ਹਮਾਸ ਯੁੱਧ ਦੇ ਫੈਲਣ ਦਾ ਖਤਰਾ ਵਧਾ ਦਿੱਤਾ ਹੈ। ਅਮਰੀਕਾ ਨੇ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਅੰਤਰਰਾਸ਼ਟਰੀ ਸ਼ਿਪਿੰਗ ਰੂਟਾਂ ਦੀ ਸੁਰੱਖਿਆ ਲਈ ਨਿਗਰਾਨੀ ਵਧਾ ਦਿੱਤੀ ਹੈ। ਹਾਲਾਂਕਿ ਹੂਤੀ ਬਾਗੀ ਅਮਰੀਕੀ ਜੰਗੀ ਜਹਾਜ਼ਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਅਮਰੀਕਾ ਦੇ ਜੰਗੀ ਜਹਾਜ਼ਾਂ ਨੇ ਪੂਰਬ ’ਚ ਹੂਤੀ ਬਾਗੀਆਂ ਦੇ ਕਈ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਹੈ।

ਹਾਲ ਹੀ ’ਚ ਅਮਰੀਕਾ ਨੇ ਬ੍ਰਿਟੇਨ ਦੇ ਨਾਲ ਮਿਲ ਕੇ ਯਮਨ ’ਚ ਹੂਤੀ ਬਾਗੀਆਂ ਦੇ ਟਿਕਾਣਿਆਂ ’ਤੇ ਭਾਰੀ ਬੰਬਾਰੀ ਕੀਤੀ ਸੀ। ਹਾਲਾਂਕਿ ਇਸ ਦੇ ਬਾਵਜੂਦ ਹੂਤੀ ਬਾਗੀ ਪਿੱਛੇ ਹਟਣ ਲਈ ਤਿਆਰ ਨਹੀਂ ਹਨ ਅਤੇ ਲਾਲ ਸਾਗਰ ਵਿੱਚ ਲਗਾਤਾਰ ਹਮਲੇ ਕਰ ਰਹੇ ਹਨ। ਭਾਰਤੀ ਜਲ ਸੈਨਾ ਨੇ ਅਰਬ ਸਾਗਰ ਅਤੇ ਅਦਨ ਦੀ ਖਾੜੀ ਵਿੱਚ ਵੀ ਆਪਣੇ ਜੰਗੀ ਬੇੜੇ ਤਾਇਨਾਤ ਕੀਤੇ ਹਨ ਅਤੇ ਕਈ ਵਪਾਰੀ ਜਹਾਜ਼ਾਂ ਨੂੰ ਹਮਲਿਆਂ ਤੋਂ ਬਚਾਇਆ ਹੈ ਪਰ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਅੰਤਰਰਾਸ਼ਟਰੀ ਸਮੁੰਦਰੀ ਜਹਾਜ਼ ਮਾਰਗਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਰਹੀ ਹੈ।

Related post

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ ਰਾਹੀਂ ਹੋਣਗੀਆਂ ਦਰਜ

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ…

ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ…
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ…

ਚੰਡੀਗੜ੍ਹ, 8 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ…
ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ, ਸ਼ਹਿਜਾਦੇ ਨੇ ਅਡਾਨੀ-ਅੰਬਾਨੀ ਨੂੰ ਗਾਲਾਂ ਕੱਢਣੀਆਂ ਕੀਤੀਆਂ ਬੰਦ, ਰਾਤੋਂ-ਰਾਤ ਅਜਿਹੀ ਕਿਹੜੀ ਹੋਈ ਡੀਲ

ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ…

ਨਵੀਂ ਦਿੱਲੀ, 8 ਮਈ, ਪਰਦੀਪ ਸਿੰਘ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਤੇਲੰਗਾਨਾ ਦੇ ਕਰੀਮਨਗਰ ‘ਚ ਪਹਿਲੀ ਵਾਰ ਅਡਾਨੀ-ਅੰਬਾਨੀ…