‘ਕੈਨੇਡਾ ’ਚ ਰਿਹਾਇਸ਼ ਸੰਕਟ ਲਈ ਵਿਆਜ ਦਰਾਂ ਜ਼ਿੰਮੇਵਾਰ ਨਹੀਂ’
ਔਟਵਾ, 2 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) : ਬੈਂਕ ਆਫ ਕੈਨੇਡਾ ਦੇ ਗਵਰਨਰ ਟਿਫ ਮੈਕਲਮ ਨੇ ਕਿਹਾ ਕਿ ਮੁਲਕ ਵਿਚ ਰਿਹਾਇਸ਼ ਦੇ ਸੰਕਟ ਵਾਸਤੇ ਵਿਆਜ ਦਰਾਂ ਨੂੰ ਦੋਸ਼ ਨਾ ਦਿਤਾ ਜਾਵੇ। ਵਿੱਤ ਮਾਮਲਿਆਂ ਬਾਰੇ ਪਾਰਲੀਮਾਨੀ ਕਮੇਟੀ ਅੱਗੇ ਪੇਸ਼ ਹੋਏ ਕੇਂਦਰੀ ਬੈਂਕ ਦੇ ਮੁਖੀ ਨੇ ਕਿਹਾ ਕਿ ਸਮੱਸਿਆ ਦੀ ਜੜ ਵਿਆਜ ਦਰਾਂ ਨਹੀਂ ਸਗੋਂ ਨਵੇਂ ਮਕਾਨਾਂ ਦੀ ਉਸਾਰੀ […]
By : Editor Editor
ਔਟਵਾ, 2 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) : ਬੈਂਕ ਆਫ ਕੈਨੇਡਾ ਦੇ ਗਵਰਨਰ ਟਿਫ ਮੈਕਲਮ ਨੇ ਕਿਹਾ ਕਿ ਮੁਲਕ ਵਿਚ ਰਿਹਾਇਸ਼ ਦੇ ਸੰਕਟ ਵਾਸਤੇ ਵਿਆਜ ਦਰਾਂ ਨੂੰ ਦੋਸ਼ ਨਾ ਦਿਤਾ ਜਾਵੇ। ਵਿੱਤ ਮਾਮਲਿਆਂ ਬਾਰੇ ਪਾਰਲੀਮਾਨੀ ਕਮੇਟੀ ਅੱਗੇ ਪੇਸ਼ ਹੋਏ ਕੇਂਦਰੀ ਬੈਂਕ ਦੇ ਮੁਖੀ ਨੇ ਕਿਹਾ ਕਿ ਸਮੱਸਿਆ ਦੀ ਜੜ ਵਿਆਜ ਦਰਾਂ ਨਹੀਂ ਸਗੋਂ ਨਵੇਂ ਮਕਾਨਾਂ ਦੀ ਉਸਾਰੀ ਵਿਚ ਕਮੀ ਹੈ।
ਬੈਂਕ ਆਫ ਕੈਨੇਡਾ ਦੇ ਗਵਰਨਰ ਨੇ ਪਾਰਲੀਮਾਨੀ ਕਮੇਟੀ ਅੱਗੇ ਰੱਖਿਆ ਪੱਖ
ਉਨ੍ਹਾਂ ਸੁਝਾਅ ਦਿਤਾ ਕਿ ਸਰਕਾਰ ਨੂੰ ਮਕਾਨਾਂ ਦੀ ਉਸਾਰੀ ਤੇਜ਼ ਕਰਨੀ ਚਾਹੀਦੀ ਹੈ ਜਿਸ ਨਾਲ ਘਰਾਂ ਦੀ ਕੀਮਤ ਅਤੇ ਮਕਾਨ ਕਿਰਾਏ ਦੋਹਾਂ ਨੂੰ ਹੇਠਾਂ ਲਿਆਉਣ ਵਿਚ ਮਦਦ ਮਿਲੇਗੀ। ਟਿਫ ਮੈਕਲਮ ਨੇ ਫੈਡਰਲ ਸਰਕਾਰ ਨੂੰ ਸੁਚੇਤ ਵੀ ਕੀਤਾ ਕਿ ਅਜਿਹੀਆਂ ਨੀਤੀਆਂ ਤੋਂ ਪਰਹੇਜ਼ ਕੀਤਾ ਜਾਵੇ ਜੋ ਮਕਾਨਾਂ ਦੀ ਮੰਗ ਵਿਚ ਵਾਧਾ ਕਰਦੀਆਂ ਹੋਣ। ਇਥੇ ਦਸਣਾ ਬਣਦਾ ਹੈ ਕਿ ਪਿਛਲੇ ਮਹੀਨੇ ਬੈਂਕ ਆਫ ਕੈਨੇਡਾ ਨੇ ਵਿਆਜ ਦਰਾਂ ਵਿਚ ਕੋਈ ਵਾਧਾ ਨਾ ਕਰਦਿਆਂ ਇਨ੍ਹਾਂ ਨੂੰ ਪੰਜ ਫੀ ਸਦੀ ਦੇ ਪੱਧਰ ’ਤੇ ਸਥਿਰ ਰੱਖਿਆ।
ਕਿਹਾ, ਮਕਾਨਾਂ ਦੀ ਉਸਾਰੀ ਵਿਚ ਕਮੀ ਨੇ ਸਮੱਸਿਆ ਗੰਭੀਰ ਬਣਾਈ
ਆਰਥਿਕ ਮਾਹਰਾਂ ਦਾ ਮੰਨਣਾ ਹੈ ਕਿ ਮੌਜੂਦਾ ਵਰ੍ਹੇ ਦੇ ਅੱਧ ਤੱਕ ਵਿਆਜ ਦਰਾਂ ਵਿਚ ਕਮੀ ਆਉਣੀ ਸ਼ੁਰੂ ਹੋ ਸਕਦੀ ਹੈ ਪਰ ਮਹਿੰਗਾਈ ਵਿਚ ਦਰ ਵਿਚ ਵਾਧਾ ਹੋਣ ’ਤੇ ਸਾਰੇ ਕਿਆਸੇ ਧਰੇ ਧਰਾਏ ਰਹਿ ਜਾਣਗੇ। ਦਸੰਬਰ ਵਿਚ ਕੈਨੇਡਾ ਦੀ ਮਹਿੰਗਾਈ ਦਰ 3.4 ਫੀ ਸਦੀ ਦਰਜ ਕੀਤੀ ਗਈ ਅਤੇ ਖਾਣ ਪੀਣ ਵਾਲੀਆਂ ਵਸਤਾਂ ਦੇ ਮਾਮਲੇ ਵਿਚ ਲੋਕਾਂ ਨੂੰ ਬਹੁਤੀ ਰਾਹਤ ਨਾ ਮਿਲ ਸਕੀ। ਦੱਸ ਦੇਈਏ ਕਿ 2023 ਦੌਰਾਨ ਕੈਨੇਡਾ ਵਿਚ ਮਕਾਨ ਕਿਰਾਏ ਤੇਜ਼ੀ ਨਾਲ ਵਧੇ। ਹਾਲਾਂਕਿ ਮਕਾਨਾਂ ਦੀਆਂ ਕੀਮਤਾਂ ਵਿਚ ਜੂਨ ਮਹੀਨੇ ਮਗਰੋਂ ਕਮੀ ਆਈ ਹੈ ਜਿਸ ਦਾ ਮੁੱਖ ਕਾਰਨ ਵਿਆਜ ਦਰਾਂ ਦਾ ਉਚਾ ਹੋਣਾ ਦੱਸਿਆ ਜਾ ਰਿਹਾ ਹੈ।
SGPC ਨੇ CM Mann ਤੋਂ ਅਸਤੀਫੇ ਦੀ ਕੀਤੀ ਮੰਗ
ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ‘ਚ ਪੁਲਿਸ ਵੱਲੋਂ ਗੋਲੀ ਚਲਾਉਣ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਐਸਜੀਪੀਸੀ ਵੱਲੋਂ ਵੀਰਵਾਰ ਨੂੰ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਚਾਰ ਪ੍ਰਸਤਾਵਾਂ ‘ਤੇ ਸਹਿਮਤੀ ਬਣੀ। ਇਸ ਦੇ ਨਾਲ ਹੀ ਸੀਐਮ ਮਾਨ ਖਿਲਾਫ ਐਫਆਈਆਰ ਦਰਜ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ ਹੈ।
ਮੀਟਿੰਗ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੁਲਾਇਆ ਸੀ। ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਕੁੱਲ 4 ਮਤੇ ਪਾਸ ਕੀਤੇ ਗਏ। ਜਿਸ ‘ਚ ਪਹਿਲੀ ਵੋਟ ਨੇ ਸੀ.ਐਮ ਭਗਵੰਤ ਮਾਨ ‘ਤੇ ਗੁਰੂਘਰ ‘ਚ ਗੋਲੀਬਾਰੀ ਦਾ ਦੋਸ਼ ਲਗਾਇਆ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਪੰਜਾਬ ਦੇ ਗ੍ਰਹਿ ਮੰਤਰੀ ਹਨ ਅਤੇ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਅਜਿਹਾ ਹੋਣਾ ਸੰਭਵ ਨਹੀਂ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੂੰ ਵੀ ਮਿਲੇਗਾ। ਰਾਜਪਾਲ ਨਾਲ ਮੁਲਾਕਾਤ ਕਰਕੇ ਇਸ ਘਟਨਾ ਵਿੱਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ। ਧਾਮੀ ਨੇ ਕਿਹਾ ਕਿ ਪਹਿਲਾਂ ਹੀ ਕਈ ਮਾਮਲਿਆਂ ਵਿੱਚ ਜਾਂਚ ਦੇ ਨਾਂ ’ਤੇ ਸਾਲਾਂਬੱਧੀ ਉਡੀਕ ਕੀਤੀ ਜਾ ਚੁੱਕੀ ਹੈ।