Begin typing your search above and press return to search.

ਪੰਨੂ ਕਤਲ ਦੀ ਸਾਜ਼ਿਸ਼ ਦੀ ਜਾਂਚ, ਅਮਰੀਕਾ ਤੋਂ FBI ਦੀ ਟੀਮ ਆਵੇਗੀ ਭਾਰਤ

ਚੰਡੀਗੜ੍ਹ : ਖਾਲਿਸਤਾਨੀ ਅਤੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਨਾਲ ਜੁੜੇ ਮਾਮਲੇ ਦੀ ਜਾਂਚ ਲਈ ਅਮਰੀਕਾ ਤੋਂ ਇਕ ਟੀਮ ਅਗਲੇ ਹਫਤੇ ਭਾਰਤ ਆ ਸਕਦੀ ਹੈ। ਇਹ ਟੀਮ ਇੱਥੇ ਆਪਣੇ ਪੱਧਰ 'ਤੇ ਜਾਂਚ ਕਰੇਗੀ। ਪਿਛਲੇ ਮਹੀਨੇ ਹੀ ਅਮਰੀਕਾ ਨੇ ਭਾਰਤ ਸਰਕਾਰ ਦੇ ਇੱਕ ਅਧਿਕਾਰੀ 'ਤੇ ਆਪਣੇ […]

ਪੰਨੂ ਕਤਲ ਦੀ ਸਾਜ਼ਿਸ਼ ਦੀ ਜਾਂਚ, ਅਮਰੀਕਾ ਤੋਂ FBI ਦੀ ਟੀਮ ਆਵੇਗੀ ਭਾਰਤ

Editor (BS)By : Editor (BS)

  |  7 Dec 2023 9:43 AM GMT

  • whatsapp
  • Telegram

ਚੰਡੀਗੜ੍ਹ : ਖਾਲਿਸਤਾਨੀ ਅਤੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਨਾਲ ਜੁੜੇ ਮਾਮਲੇ ਦੀ ਜਾਂਚ ਲਈ ਅਮਰੀਕਾ ਤੋਂ ਇਕ ਟੀਮ ਅਗਲੇ ਹਫਤੇ ਭਾਰਤ ਆ ਸਕਦੀ ਹੈ। ਇਹ ਟੀਮ ਇੱਥੇ ਆਪਣੇ ਪੱਧਰ 'ਤੇ ਜਾਂਚ ਕਰੇਗੀ। ਪਿਛਲੇ ਮਹੀਨੇ ਹੀ ਅਮਰੀਕਾ ਨੇ ਭਾਰਤ ਸਰਕਾਰ ਦੇ ਇੱਕ ਅਧਿਕਾਰੀ 'ਤੇ ਆਪਣੇ ਨਾਗਰਿਕ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ।

ਜਾਣਕਾਰੀ ਮੁਤਾਬਕ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਕ੍ਰਿਸਟੋਫਰ ਰੇਅ ਅਗਲੇ ਹਫਤੇ ਭਾਰਤ ਆ ਸਕਦੇ ਹਨ। ਅਮਰੀਕੀ ਰਾਜਦੂਤ ਐਰਿਕ ਗਾਰਮੈਂਟ ਨੇ ਵੀ ਇਕ ਸਮਾਗਮ ਦੌਰਾਨ ਉਨ੍ਹਾਂ ਦੇ ਆਉਣ ਦਾ ਇਸ਼ਾਰਾ ਕੀਤਾ।

ਭਾਰਤ ਨੇ ਵੀ ਇਸ ਮਾਮਲੇ ਨੂੰ ਲੈ ਕੇ ਤਿਆਰੀਆਂ ਕਰ ਲਈਆਂ ਹਨ। ਸੂਤਰਾਂ ਮੁਤਾਬਕ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਇਸ ਮਾਮਲੇ ਨੂੰ ਭਾਰਤੀ ਪੱਖ ਤੋਂ ਉਠਾਉਣ ਜਾ ਰਹੀ ਹੈ। FBI ਅਤੇ NIA ਦਿੱਲੀ 'ਚ ਆਹਮੋ-ਸਾਹਮਣੇ ਹੋਣਗੇ ਅਤੇ ਅੱਤਵਾਦੀ ਪੰਨੂ ਦੀ ਹੱਤਿਆ ਦੀ ਕੋਸ਼ਿਸ਼ 'ਤੇ ਚਰਚਾ ਕਰਨਗੇ।

ਭਾਰਤ ਸਰਕਾਰ ਨੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਦੋਸ਼ਾਂ ਤਹਿਤ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਯਾਨੀ UAPA ਦੇ ਤਹਿਤ ਪੰਨੂ ਦੀ ਸੰਸਥਾ SFJ 'ਤੇ ਪਾਬੰਦੀ ਲਗਾ ਦਿੱਤੀ ਸੀ। ਗ੍ਰਹਿ ਮੰਤਰਾਲੇ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਕਿਹਾ ਸੀ ਕਿ ਸਿੱਖਾਂ ਲਈ ਰਾਏਸ਼ੁਮਾਰੀ ਦੀ ਆੜ ਵਿੱਚ SFJ ਪੰਜਾਬ ਵਿੱਚ ਵੱਖਵਾਦ ਅਤੇ ਕੱਟੜਪੰਥੀ ਵਿਚਾਰਧਾਰਾ ਦਾ ਸਮਰਥਨ ਕਰ ਰਹੀ ਹੈ।

Next Story
ਤਾਜ਼ਾ ਖਬਰਾਂ
Share it