ਅਕਾਲ ਤਖ਼ਤ ਦੇ ਜਥੇਦਾਰ ਨੂੰ ਆਯੁੱਧਿਆ ਪੁੱਜਣ ਦਾ ਸੱਦਾ
ਅੰਮ੍ਰਿਤਸਰ, 11 ਜਨਵਰੀ (ਮਮਤਾ) : ਰਾਸ਼ਟਰੀ ਸਿੱਖ ਸੰਗਤ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਉਤਰ ਭਾਰਤ ਦੇ ਆਗੂਆਂ ਦਾ ਇਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜਥੇਦਾਰ ਗਿਆਨੀ ਸ੍ਰੀ ਰਘਬੀਰ ਸਿੰਘ ਨੂੰ ਆਯੁੱਧਿਆ ਵਿਚ ਸ੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣ ਲਈ ਅਕਾਲ ਤਖ਼ਤ ਸਾਹਿਬ ’ਤੇ ਪੁੱਜਾ। ਪੰਜ ਤਖ਼ਤਾਂ […]
By : Editor Editor
ਅੰਮ੍ਰਿਤਸਰ, 11 ਜਨਵਰੀ (ਮਮਤਾ) : ਰਾਸ਼ਟਰੀ ਸਿੱਖ ਸੰਗਤ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਉਤਰ ਭਾਰਤ ਦੇ ਆਗੂਆਂ ਦਾ ਇਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜਥੇਦਾਰ ਗਿਆਨੀ ਸ੍ਰੀ ਰਘਬੀਰ ਸਿੰਘ ਨੂੰ ਆਯੁੱਧਿਆ ਵਿਚ ਸ੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣ ਲਈ ਅਕਾਲ ਤਖ਼ਤ ਸਾਹਿਬ ’ਤੇ ਪੁੱਜਾ। ਪੰਜ ਤਖ਼ਤਾਂ ਦੇ ਜਥੇਦਾਰਾਂ ਤੋਂ ਇਲਾਵਾ ਪੰਜਾਬ ਵਿਚ ਐਸਜੀਪੀਸੀ ਸਮੇਤ 92 ਇੰਸਟੀਚਿਊਟਸ ਨੂੰ ਇਹ ਸੱਦਾ ਪੱਤਰ ਦਿੱਤਾ ਗਿਆ ਏ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਸੱਦਾ ਦੇਣ ਲਈ ਹਿੰਦੂ ਜਥੇਬੰਦੀਆਂ ਦਾ ਇਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜਾ। 22 ਜਨਵਰੀ ਨੂੰ ਆਯੁੱਧਿਆ ਵਿਚ ਇਹ ਪ੍ਰੋਗਰਾਮ ਕੀਤਾ ਜਾ ਰਿਹਾ ਏ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਮੋਦ ਕੁਮਾਰ ਨੇ ਆਖਿਆ ਕਿ ਉਨ੍ਹਾਂ ਵੱਲੋਂ ਪੰਜਾਬ ਵਿਚਲੇ ਤਿੰਨ ਤਖ਼ਤਾਂ ਦੇ ਜਥੇਦਾਰਾਂ, ਐਸਜੀਪੀਸੀ ਸਮੇਤ 92 ਸੰਸਥਾਵਾਂ ਨੂੰ ਇਹ ਸੱਦਾ ਪੱਤਰ ਭੇਜੇ ਗਏ ਨੇ ਅਤੇ ਆਯੁੱਧਿਆ ਵਿਚਲੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਐ।
ਇਸੇ ਤਰ੍ਹਾਂ ਇਕ ਹੋਰ ਆਗੂ ਨੇ ਆਖਿਆ ਕਿ ਉਨ੍ਹਾਂ ਨੂੰ ਪੂਰੀ ਉਮੀਦ ਐ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਇਸ ਪ੍ਰੋਗਰਾਮ ਵਿਚ ਜ਼ਰੂਰ ਸ਼ਿਰਕਤ ਕਰਨਗੇ। ਉਨ੍ਹਾਂ ਇਹ ਵੀ ਆਖਿਆ ਕਿ ਹਿੰਦੂ ਅਤੇ ਸਿੱਖਾਂ ਵਿਚਾਲੇ ਨਹੁੰ ਮਾਸ ਰਿਸ਼ਤਾ ਹੀ ਨਹੀਂ ਬਲਕਿ ਉਹ ਨਹੁੰ ਮਾਸ ਹੀ ਨੇ ਜੋ ਕਦੇ ਵੱਖ ਨਹੀਂ ਹੋ ਸਕਦੇ। ਦੱਸ ਦਈਏ ਕਿ 22 ਜਨਵਰੀ ਨੂੰ ਆਯੁੱਧਿਆ ਵਿਖੇ ਸਥਿਤ ਸ੍ਰੀ ਰਾਮ ਮੰਦਰ ਵਿਚ ਸ੍ਰੀ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਕਰਵਾਇਆ ਜਾ ਰਿਹਾ ੲੈ, ਜਿਸ ਦੇ ਲਈ ਵੱਡੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ।