ਈਰਾਨ ਨੇ ਇਜ਼ਰਾਈਲ ਦੇ ਜਹਾਜ਼ ਤੋਂ ਪੰਜ ਭਾਰਤੀ ਰਿਹਾਅ ਕੀਤੇ

ਈਰਾਨ ਨੇ ਇਜ਼ਰਾਈਲ ਦੇ ਜਹਾਜ਼ ਤੋਂ ਪੰਜ ਭਾਰਤੀ ਰਿਹਾਅ ਕੀਤੇ


ਨਵੀਂ ਦਿੱਲੀ, 10 ਮਈ, ਨਿਰਮਲ : ਈਰਾਨ ਨੇ ਕੰਟੇਨਰ ਜਹਾਜ਼ ਤੋਂ ਪੰਜ ਭਾਰਤੀਆਂ ਨੂੰ ਰਿਹਾਅ ਕਰ ਦਿੱਤਾ ਹੈ। ਵੀਰਵਾਰ 9 ਅਪ੍ਰੈਲ ਨੂੰ ਈਰਾਨ ਸਥਿਤ ਭਾਰਤੀ ਦੂਤਾਵਾਸ ਨੇ ਇਹ ਜਾਣਕਾਰੀ ਦਿੱਤੀ। ਭਾਰਤੀ ਦੂਤਾਵਾਸ ਨੇ ਕਿਹਾ ਹੈ ਕਿ ਪੰਜ ਲੋਕ ਭਾਰਤ ਲਈ ਰਵਾਨਾ ਹੋ ਗਏ ਹਨ। ਅਸੀਂ ਅੱਬਾਸ ਵਿੱਚ ਦੂਤਾਵਾਸ ਅਤੇ ਭਾਰਤੀ ਵਣਜ ਦੂਤਘਰ ਦੇ ਨਾਲ ਸਹਿਯੋਗ ਲਈ ਈਰਾਨੀ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਾਂ।

ਇਸ ਤੋਂ ਪਹਿਲਾਂ, ਕੈਡੇਟ ਐਨ ਟੇਸਾ ਜੋਸੇਫ, 17 ਭਾਰਤੀ ਚਾਲਕ ਦਲ ਦੇ ਮੈਂਬਰਾਂ ਵਿਚੋਂ ਇਕਲੌਤੀ ਔਰਤ ਨੂੰ 18 ਅਪ੍ਰੈਲ ਨੂੰ ਰਿਹਾਅ ਕੀਤਾ ਗਿਆ ਸੀ। ਉਹ ਉਸੇ ਦਿਨ ਭਾਰਤ ਵਾਪਸ ਆ ਗਈ ਸੀ। ਜਿੱਥੇ ਕੇਰਲ ਦੇ ਕੋਚੀਨ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਖੇਤਰੀ ਪਾਸਪੋਰਟ ਅਧਿਕਾਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਪੰਜ ਹੋਰ ਭਾਰਤੀ ਚਾਲਕ ਦਲ ਦੇ ਮੈਂਬਰਾਂ ਦੀ ਰਿਹਾਈ ਤੋਂ ਬਾਅਦ, ਹੁਣ ਜਹਾਜ਼ ਵਿੱਚ 11 ਹੋਰ ਭਾਰਤੀ ਬਚੇ ਹਨ।
ਦੱਸਦੇ ਚਲੀਏ ਕਿ ਇਹ ਜਹਾਜ਼ ਇਜ਼ਰਾਇਲੀ ਅਰਬਪਤੀ ਦਾ ਸੀ।

ਦਰਅਸਲ, ਇਜ਼ਰਾਈਲ ਤੇ ਹਮਲੇ ਤੋਂ ਪਹਿਲਾਂ ਈਰਾਨ ਨੇ ਓਮਾਨ ਦੀ ਖਾੜੀ ਦੇ ਹੋਰਮੁਜ਼ ਦੱਰੇ ਤੋਂ ਭਾਰਤ ਆ ਰਹੇ ਪੁਰਤਗਾਲੀ ਝੰਡੇ ਵਾਲੇ ਜਹਾਜ਼ ਨੂੰ ਜ਼ਬਤ ਕਰ ਲਿਆ ਸੀ। ਇਹ ਜਾਣਕਾਰੀ 13 ਅਪ੍ਰੈਲ ਨੂੰ ਦਿੱਤੀ ਗਈ। ਇਸ ਤੇ ਚਾਲਕ ਦਲ ਦੇ 25 ਮੈਂਬਰ ਮੌਜੂਦ ਸਨ, ਜਿਨ੍ਹਾਂ ਵਿਚੋਂ 17 ਭਾਰਤੀ ਅਤੇ ਦੋ ਪਾਕਿਸਤਾਨੀ ਸਨ। ਜਹਾਜ਼ ਵਿਚ 11 ਭਾਰਤੀ ਅਜੇ ਵੀ ਸਵਾਰ ਹਨ। ਇਹ ਜਹਾਜ਼ ਇਕ ਇਜ਼ਰਾਈਲੀ ਅਰਬਪਤੀ ਦਾ ਸੀ ਅਤੇ ਭਾਰਤ ਆ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਪਿਛਲੇ ਦਿਨੀਂ ਜਿੱਥੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਦਾਖਲ ਕੀਤੀ ਸੀ, ਤਾਂ ਉੱਥੇ ਹੀ ਅੱਜ ਅਕਸ਼ੈ ਤ੍ਰਿਤਿਆ ਵਾਲੇ ਦਿਨ 18 ਉਮੀਦਵਾਰ ਨਾਮਜ਼ਦਗੀ ਦਾਖਲ ਕਰਨਗੇ। ਮੰਨਿਆ ਜਾਂਦਾ ਹੈ ਕਿ ਅਕਸ਼ੈ ਤ੍ਰਿਤਿਆ ਵਾਲੇ ਦਿਨ ਕੰਮ ਨੇਪਰੇ ਚੜ੍ਹਦਾ ਹੈ। ਦੱਸ ਦਈਏ ਕਿ ਭਾਜਪਾ ਤੋਂ ਇਲਾਵਾ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ।

ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਦੇ ਕੁੱਲ 6 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਭਾਜਪਾ ਉਮੀਦਵਾਰਾਂ ਦੇ ਨਾਲ ਕੇਂਦਰੀ ਮੰਤਰੀਆਂ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੁਸ਼ੀਲ ਕੁਮਾਰ ਰਿੰਕੂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਸਭ ਤੋਂ ਪਹਿਲਾਂ ਸਵੇਰੇ 11.30 ਵਜੇ ਜਲੰਧਰ ਪਹੁੰਚਣਗੇ।

ਇਸ ਤੋਂ ਬਾਅਦ ਸ਼ੇਖਾਵਤ ਹੁਸ਼ਿਆਰਪੁਰ ’ਚ ਅਨੀਤਾ ਸੋਮਪ੍ਰਕਾਸ਼ ਦੀ ਨਾਮਜ਼ਦਗੀ ਭਰਨਗੇ। ਅੰਤ ਵਿੱਚ ਸ਼ੇਖਾਵਤ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਤਰ੍ਹਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਆਉਣਗੇ। ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰੈਨਾ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ। ਅਖੀਰ ਭਾਜਪਾ ਦੇ ਸੀਨੀਅਰ ਆਗੂ ਜੈ ਸ਼ੰਕਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ।

ਜਲੰਧਰ ’ਚ ਅੱਜ 4 ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਪਹਿਲਾ ਨਾਮ ਸੁਸ਼ੀਲ ਰਿੰਕੂ ਦਾ ਹੈ। ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।

Related post

ਸਿਹਤ ਨੂੰ ਇਕ ਨਹੀਂ ਕਈ ਫਾਇਦੇ ਦਿੰਦਾ ਬੇਲ ਦਾ ਜੂਸ

ਸਿਹਤ ਨੂੰ ਇਕ ਨਹੀਂ ਕਈ ਫਾਇਦੇ ਦਿੰਦਾ ਬੇਲ ਦਾ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਗਰਮੀਆਂ ਦੇ ਮੌਸਮ ਵਿੱਚ ਕੜਕਦੀ ਧੁੱਪ ਸਰੀਰ ਵਿਚੋਂ ਊਰਜਾ ਨੂੰ ਖਤਮ ਕਰ ਦਿੰਦੀ ਹੈ। ਖਾਸ ਤੌਰ…
ਕੀ ਨੈਟਫਲਿਕਸ ਤੋਂ ਬੰਦ ਹੋ ਰਿਹਾ ਕਪਿਲ ਦਾ ਕਮੇਡੀ ਸ਼ੋਅ?

ਕੀ ਨੈਟਫਲਿਕਸ ਤੋਂ ਬੰਦ ਹੋ ਰਿਹਾ ਕਪਿਲ ਦਾ ਕਮੇਡੀ…

ਚੰਡੀਗੜ੍ਹ, 20 ਮਈ, (ਲੇਖਕ-ਪ੍ਰੋ. ਕੁਲਬੀਰ ਸਿੰਘ): ਟੈਲੀਵਿਜ਼ਨ ਉਦਯੋਗ ਵਿਚ ਬੜੀ ਤੇਜ਼ੀ ਨਾਲ ਬੜੇ ਵੱਡੇ ਬਦਲਾਅ ਵਾਪਰ ਰਹੇ ਹਨ।  ਅਜੇ ਕੁਝ ਮਹੀਨੇ…
ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ ਰੁਝਾਨ

ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਵਿੱਤੀ ਸਾਲ 2024 ਦੀ ਮਾਰਚ ਤਿਮਾਹੀ ਵਿੱਚ ਸ਼ਹਿਰੀ ਇਲਾਕਿਆ ਵਿੱਚ ਨਿਯਮਤ ਵੇਤਨ ਉੱਤੇ ਨੌਕਰੀ ਕਰਨ ਵਾਲੀਆਂ…