PU ਵਿਦਿਆਰਥੀਆਂ ਤੇ ਸਟਾਫ਼ ਨੂੰ ID ਕਾਰਡ ਪਾ ਕੇ ਰੱਖਣਾ ਹੋਇਆ ਲਾਜ਼ਮੀ
ਚੰਡੀਗੜ੍ਹ, 1 ਮਈ, ਪਰਦੀਪ ਸਿੰਘ: ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਪੰਜਾਬ ਯੂਨੀਵਰਸਿਟੀ ਵਿੱਚ ਬਾਹਰੀਆਂ ਦੇ ਦਾਖ਼ਲੇ ਨੂੰ ਰੋਕਣ ਲਈ ਵਿਦਿਆਰਥੀਆਂ ਨੂੰ ਪਛਾਣ ਕਾਰਡ ਪਹਿਨਣ ਲਈ ਕਿਹਾ ਗਿਆ ਹੈ। ਪ੍ਰਬੰਧਨ ਨੇ ਸਰਕੂਲਰ ਜਾਰੀ ਕਰ ਕੇ ਵਿਭਾਗਾਂ ਦੇ ਚੇਅਰਪਰਸਨਾਂ ਤੇ ਹੋਸਟਲ ਵਾਰਡਨਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਮੁਲਾਜ਼ਮਾਂ ਅਤੇ […]
By : Editor Editor
ਚੰਡੀਗੜ੍ਹ, 1 ਮਈ, ਪਰਦੀਪ ਸਿੰਘ: ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਪੰਜਾਬ ਯੂਨੀਵਰਸਿਟੀ ਵਿੱਚ ਬਾਹਰੀਆਂ ਦੇ ਦਾਖ਼ਲੇ ਨੂੰ ਰੋਕਣ ਲਈ ਵਿਦਿਆਰਥੀਆਂ ਨੂੰ ਪਛਾਣ ਕਾਰਡ ਪਹਿਨਣ ਲਈ ਕਿਹਾ ਗਿਆ ਹੈ। ਪ੍ਰਬੰਧਨ ਨੇ ਸਰਕੂਲਰ ਜਾਰੀ ਕਰ ਕੇ ਵਿਭਾਗਾਂ ਦੇ ਚੇਅਰਪਰਸਨਾਂ ਤੇ ਹੋਸਟਲ ਵਾਰਡਨਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਪਛਾਣ ਕਾਰਡ ਪਾਉਣ ਲਈ ਕਹਿਣ। ਕੈਂਪਸ ਵਿਚ ਸ਼ਰਾਰਤੀ ਅਤੇ ਬਾਹਰੀ ਅਨਸਰ ਵੱਧਦੇ ਦੇਖ ਨੋਟਿਸ ਲਿਆ ਗਿਆ।
ਦੱਸ ਦੇਈਏ ਕਿ ਪਹਿਲਾਂ ਵੀ PU ਪ੍ਰਬੰਧਨ ਨੇ ਕਈ ਬਾਰ ਬਾਹਰੀ ਲੋਕਾਂ ਦੇ ਦਾਖ਼ਲਾ ਕਰਦੇ ਸਮੇਂ ਜਾਂਚ ਨੂੰ ਲੈ ਕੇ ਡਿਊਟੀ ਲਗਾਈ ਸੀ ਪਰ ਹਰ ਗੱਡੀ ਅਤੇ ਵਿਦਿਆਰਥੀ ਦੀ ਚੈਕਿੰਗ ਕਰਨਾ ਸੁਰੱਖਿਆ ਮੁਲਾਜ਼ਮਾਂ ਲਈ ਸੰਭਵ ਨਹੀਂ ਹੈ। ਜਾਂਚ ਸਮੇਂ ਗੇਟਾਂ ’ਤੇ ਲੰਬੀਆਂ-ਲੰਬੀਆਂ ਲਾਈਨਾਂ ਲੱਗ ਜਾਂਦੀਆਂ ਹਨ। ਇਹੀ ਨਹੀਂ ਕਈ ਵਾਰ ਵਿਅਕਤੀ ਪ੍ਰਬੰਧਨ ਦੇ ਹੀ ਅਧਿਕਾਰੀ, ਦੋਸਤਾਂ ਜਾ ਰੁਤਬਾ-ਰੋਹਬ ਦਿਖਾ ਕੇ ਦਾਖ਼ਲ ਹੋ ਜਾਂਦੇ ਹਨ। ਅਜਿਹੇ ਵਿਚ ਸੁਰੱਖਿਆ ਮੁਲਾਜ਼ਮਾਂ ਅਤੇ ਲੋਕਾਂ ਦੇ ਵਿਚ ਵਿਵਾਦ ਹੋ ਜਾਂਦਾ ਸੀ। ਪੰਜਾਬ ਯੂਨੀਵਰਸਿਟੀ ਸਟਾਫ਼ ਲਈ ਸਮਾਰਟ ਪਛਾਣ ਕਾਰਡ ਬਣਾਉਣ ਲਈ ਡਾਟਾ ਮੰਗਿਆ ਗਿਆ ਹੈ। ਸਮਾਰਟ ਪਛਾਣ ਕਾਰਡ ਵਿਚ ਸਟਾਫ ਦੀ ਸਾਰੀ ਜਾਣਕਾਰੀ ਮੌਜੂਦ ਰਹੇਗੀ।
ਇਹ ਵੀ ਪੜ੍ਹੋ:-
ਪਟਿਆਲਾ ਵਿੱਚ ਐਮਬੀਏ ਪਾਸ ਨੌਜਵਾਨ ਨੇ ਬੈਂਕ ਦੀ ਨੌਕਰੀ ਛੱਡ ਕੜ੍ਹੀ ਚੌਲ ਦਾ ਸਟਾਲ ਲਗਾ ਲਿਆ। ਨੌਜਵਾਨ ਦਾ ਕਹਿਣਾ ਹੈ ਕਿ ਉਸ ਨੇ ਬੈਂਕ ਦੀ ਨੌਕਰੀ ਛੱਡ ਕੇ ਆਪਣਾ ਕੰਮ ਕਰ ਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਐੱਮਬੀਏ ਪਾਸ ਕਰਕੇ ਬੈਂਕ ਵਿੱਚ ਨੌਕਰੀ ਲੱਗੀ ਸੀ ਪਰ ਕੰਪਨੀਆਂ ਗੁਲਾਮਾਂ ਵਾਂਗ ਕੰਮ ਲੈਂਦੀਆਂ ਹਨ।
ਨੌਜਵਾਨ ਦਾ ਕਹਿਣਾ ਹੈ ਕਿ ਸਰਕਾਰੀ ਨੌਕਰੀਆਂ ਨਹੀਂ ਹਨ ਅਤੇ ਪ੍ਰਾਈਵੇਟ ਨੌਕਰੀ ਵੀ ਛੱਡ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਵਿਦੇਸ਼ ਜਾ ਰਹੇ ਨੌਜਵਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਆਪਣਾ ਕੰਮ ਕਰਨਾ ਚਾਹੀਦਾ ਹੈ। ਉੱਥੇ ਹੀ ਨੌਜਵਾਨ ਨੇ ਪੰਜਾਬ ਵਾਸੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਬੈਕਿੰਗ ਲਾਈਨ ਵਿੱਚ 5 ਸਾਲ ਜਾਬ ਕੀਤੀ ਪਰ ਕੋਈ ਖਾਸ ਫਾਇਦਾ ਨਹੀਂ ਹੋਇਆ। ਉਨ੍ਹਾਂ ਦਾ ਕਹਿਣਾ ਹੈ ਕਿ ਕੰਪਨੀਆਂ ਗੁਲਾਮਾਂ ਵਾਂਗ ਕੰਮ ਕਰਵਾਉਂਦੀਆਂ ਹਨ ਪਰ ਹੁਣ ਆਪਣਾ ਕੰਮ ਕਰਕੇ ਮੈਨੂੰ ਸਕੂਨ ਮਿਲਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਸਵੇਰੇ 11 ਵਜੇ ਆਉਂਦਾ ਹਾਂ ਅਤੇ 4 ਵਜੇ ਤੱਕ ਕੰਮ ਕਰਕੇ ਘਰੇ ਚਲੇ ਜਾਂਦਾ ਹਾਂ।