ਚੰਡੀਗੜ੍ਹ ’ਚ ਕੱਲ੍ਹ ਨੂੰ ਪੈ ਸਕਦੈ ਮੀਂਹ
ਚੰਡੀਗੜ੍ਹ, 3 ਮਈ, ਨਿਰਮਲ : ਜਦੋਂ ਤੋਂ ਗਰਮੀ ਦਾ ਮੌਸਮ ਸ਼ੁਰੂ ਹੋਇਆ ਹੈ। ਪੱਛਮੀ ਗੜਬੜੀ ਕਾਰਨ ਵਿਚ ਵਿਚਾਲੇ ਬਰਸਾਤ ਹੋ ਜਾਂਦੀ ਹੈ। ਇਹ ਮੀਂਹ ਪੈਣ ਕਾਰਨ ਮੌਸਮ ਠੰਡਾ ਹੋ ਜਾਂਦਾ ਹੈ। ਇਸੇ ਤਰ੍ਹਾਂ ਕੱਲ੍ਹ ਯਾਨੀ ਕਿ ਸ਼ਨਿੱਚਰਵਾਰ ਨੂੰ ਮੁੜ ਤੋਂ ਮੌਸਮ ਬਦਲੇਗਾ।ਦੱਸਦੇ ਚਲੀਏ ਕਿ ਚੰਡੀਗੜ੍ਹ ਵਿਚ ਸ਼ਨਿੱਚਰਵਾਰ ਤੋਂ ਮੌਸਮ ਬਦਲੇਗਾ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ […]
By : Editor Editor
ਚੰਡੀਗੜ੍ਹ, 3 ਮਈ, ਨਿਰਮਲ : ਜਦੋਂ ਤੋਂ ਗਰਮੀ ਦਾ ਮੌਸਮ ਸ਼ੁਰੂ ਹੋਇਆ ਹੈ। ਪੱਛਮੀ ਗੜਬੜੀ ਕਾਰਨ ਵਿਚ ਵਿਚਾਲੇ ਬਰਸਾਤ ਹੋ ਜਾਂਦੀ ਹੈ। ਇਹ ਮੀਂਹ ਪੈਣ ਕਾਰਨ ਮੌਸਮ ਠੰਡਾ ਹੋ ਜਾਂਦਾ ਹੈ। ਇਸੇ ਤਰ੍ਹਾਂ ਕੱਲ੍ਹ ਯਾਨੀ ਕਿ ਸ਼ਨਿੱਚਰਵਾਰ ਨੂੰ ਮੁੜ ਤੋਂ ਮੌਸਮ ਬਦਲੇਗਾ।
ਦੱਸਦੇ ਚਲੀਏ ਕਿ ਚੰਡੀਗੜ੍ਹ ਵਿਚ ਸ਼ਨਿੱਚਰਵਾਰ ਤੋਂ ਮੌਸਮ ਬਦਲੇਗਾ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਕੱਲ੍ਹ ਬੱਦਲਵਾਈ ਰਹੇਗੀ। ਇਸ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਖੇਤਰਾਂ ਵਿੱਚ ਬੱਦਲਾਂ ਵਿੱਚ ਹਲਕੀ ਗਰਜ ਵੀ ਦੇਖੀ ਜਾ ਸਕਦੀ ਹੈ। ਜਿਸ ਕਾਰਨ ਤਾਪਮਾਨ ਤੇ ਜ਼ਿਆਦਾ ਅਸਰ ਨਹੀਂ ਪਵੇਗਾ। ਕਿਉਂਕਿ ਤਾਪਮਾਨ ਅਜੇ ਵੀ ਆਮ ਨਾਲੋਂ ਘੱਟ ਹੈ।
ਮੌਸਮ ਵਿਭਾਗ ਅਨੁਸਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜੋ ਕਿ ਆਮ ਨਾਲੋਂ 3 ਡਿਗਰੀ ਘੱਟ ਹੈ। ਘੱਟੋ-ਘੱਟ ਤਾਪਮਾਨ 17.4 ਡਿਗਰੀ ਸੈਲਸੀਅਸ ਹੈ, ਜੋ ਕਿ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਹੈ। ਇਸ ਕਾਰਨ ਰਾਤ ਸਮੇਂ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਕੱਲ੍ਹ ਸ਼ਨੀਵਾਰ ਨੂੰ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹੇਗਾ।
ਚੰਡੀਗੜ੍ਹ ਵਿਚ ਅਪ੍ਰੈਲ ਮਹੀਨੇ ਵਿਚ ਹੁਣ ਤੱਕ 24.6 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਅਪ੍ਰੈਲ ਵਿਚ ਕਈ ਵਾਰ ਮੌਸਮ ’ਚ ਬਦਲਾਅ ਦੇਖਿਆ ਗਿਆ ਹੈ। ਜਿੱਥੇ 26 ਅਪ੍ਰੈਲ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ, ਉਥੇ ਹੁਣ ਤਾਪਮਾਨ 29.8 ਡਿਗਰੀ ਸੈਲਸੀਅਸ ਤੇ ਆ ਗਿਆ ਹੈ। ਜੇਕਰ 1 ਮਾਰਚ ਤੋਂ ਹੁਣ ਤੱਕ ਦੇ ਸਮੇਂ ਦੀ ਗੱਲ ਕਰੀਏ ਤਾਂ ਇੱਥੇ 54.7 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਜੋ ਇਸ ਸੀਜ਼ਨ ਦੀ ਔਸਤ ਵਰਖਾ ਤੋਂ 70% ਵੱਧ ਹੈ। ਜੇਕਰ ਵੈਸਟਰਨ ਡਿਸਟਰਬੈਂਸ ਕਾਰਨ ਕੱਲ੍ਹ ਮੀਂਹ ਪੈਂਦਾ ਹੈ ਤਾਂ ਇਹ ਅੰਕੜਾ ਹੋਰ ਵਧ ਜਾਵੇਗਾ।
ਇਹ ਵੀ ਪੜ੍ਹੋ
ਚੰਡੀਗੜ੍ਹ ਦੇ ਸੈਕਟਰ 2 ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਬੰਦ ਕੀਤੀ ਸੜਕ ਨੂੰ ਖੋਲ੍ਹਣ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ। ਹਾਈਕੋਰਟ ਦੇ ਫੈਸਲੇ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਇਹ ਦਲੀਲ ਦਿੱਤੀ ਗਈ ਕਿ ਪੰਜਾਬ ਦਾ ਮਾਹੌਲ ਠੀਕ ਨਹੀਂ ਹੈ। ਇਸ ਲਈ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਸ ਸੜਕ ਨੂੰ ਖੋਲ੍ਹਣਾ ਠੀਕ ਨਹੀਂ ਹੈ। ਜੇਕਰ ਇਹ ਸੜਕ ਖੁੱਲ੍ਹ ਜਾਂਦੀ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਖਤਰਾ ਹੋ ਸਕਦਾ ਹੈ। ਹਾਈ ਕੋਰਟ ਨੇ ਇਸ ਸੜਕ ਨੂੰ 1 ਮਈ ਤੋਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੋਲ੍ਹਣ ਦੇ ਹੁਕਮ ਦਿੱਤੇ ਸਨ।
ਹਾਈਕੋਰਟ ਦਾ ਮੰਨਣਾ ਸੀ ਕਿ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਤੇ ਟ੍ਰੈਫਿਕ ਜਾ ਸਕਦਾ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰੋਂ ਆਵਾਜਾਈ ਕਿਉਂ ਰੋਕੀ ਗਈ ਹੈ। ਅਦਾਲਤ ਨੇ ਖੁਦ ਇਸ ਦਾ ਨੋਟਿਸ ਲਿਆ ਹੈ।
ਮੁੱਖ ਮੰਤਰੀ ਦੀ ਸੁਰੱਖਿਆ ਕਾਰਨ ਇਸ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਇਹ ਸੜਕ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਤੋਂ ਬਾਅਦ ਬੰਦ ਕਰ ਦਿੱਤੀ ਗਈ ਸੀ। ਉਸ ਸਮੇਂ ਇਹ ਦਲੀਲ ਦਿੱਤੀ ਗਈ ਸੀ ਕਿ ਜਿਸ ਤਰ੍ਹਾਂ ਬੇਅੰਤ ਸਿੰਘ ਦਾ ਕਤਲ ਹੋਇਆ ਸੀ, ਭਵਿੱਖ ਵਿੱਚ ਕਿਸੇ ਵੀ ਮੁੱਖ ਮੰਤਰੀ ਦਾ ਵੀ ਇਸੇ ਤਰ੍ਹਾਂ ਕਤਲ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਅੰਦਰ ਬੰਬ ਧਮਾਕੇ ਰਾਹੀਂ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ।