ਜੱਗੂ ਭਗਵਾਨਪੁਰੀਆ ਦੀ ਜਾਨ ਨੁੂੰ ਖ਼ਤਰਾ
ਚੰਡੀਗੜ੍ਹ, 6 ਅਕਤੂਬਰ, ਨਿਰਮਲ : ਪੰਜਾਬ ਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਉਸ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲ ਰੁਖ ਕੀਤਾ ਹੈ। ਪਟੀਸ਼ਨ ’ਤੇ ਹਾਈ ਕੋਰਟ ਨੇ ਏਡੀਜੀ (ਜੇਲ੍ਹ) ਨੂੰ ਪਟੀਸ਼ਨਕਰਤਾ ਦੀ ਮੰਗ ’ਤੇ 10 ਦਿਨਾਂ ਦੇ ਅੰਦਰ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏਜਗਦੀਪ ਸਿੰਘ ਉਰਫ ਜੱਗੂ […]
By : Hamdard Tv Admin
ਚੰਡੀਗੜ੍ਹ, 6 ਅਕਤੂਬਰ, ਨਿਰਮਲ : ਪੰਜਾਬ ਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਉਸ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲ ਰੁਖ ਕੀਤਾ ਹੈ। ਪਟੀਸ਼ਨ ’ਤੇ ਹਾਈ ਕੋਰਟ ਨੇ ਏਡੀਜੀ (ਜੇਲ੍ਹ) ਨੂੰ ਪਟੀਸ਼ਨਕਰਤਾ ਦੀ ਮੰਗ ’ਤੇ 10 ਦਿਨਾਂ ਦੇ ਅੰਦਰ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੇ ਲਾਰੈਂਸ ਬਿਸ਼ਨੋਈ, ਦਿਲਪ੍ਰੀਤ ਬਾਵਾ, ਨੀਟਾ ਦਿਓਲ, ਗੁਰਪ੍ਰੀਤ ਸੇਖੋਂ ਅਤੇ ਹੋਰ ਗੈਂਗਸਟਰਾਂ ਤੋਂ ਆਪਣੀ ਜਾਨ ਨੂੰ ਖਤਰਾ ਹੋਣ ਦਾ ਦਾਅਵਾ ਕੀਤਾ ਹੈ।
ਪਟੀਸ਼ਨਰ ਨੇ ਕਿਹਾ ਕਿ ਖ਼ਤਰਾ ਸਿਰਫ਼ ਗਰੋਹ ਦੇ ਆਗੂਆਂ ਤੋਂ ਹੀ ਨਹੀਂ, ਸਗੋਂ ਉਨ੍ਹਾਂ ਦੇ ਸਮਰਥਕਾਂ ਅਤੇ ਹਮਦਰਦਾਂ ਤੋਂ ਵੀ ਹੈ ਕਿਉਂਕਿ ਉਹ ਪਟੀਸ਼ਨਰ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਜੇਕਰ ਉਸ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਜਾਂਦਾ ਹੈ ਤਾਂ ਉੱਥੇ ਮੌਜੂਦ ਗੈਂਗਸਟਰ ਉਸ ਦੀ ਜਾਨ ਲਈ ਵੱਡਾ ਖ਼ਤਰਾ ਸਾਬਤ ਹੋ ਸਕਦੇ ਹਨ।
ਪਟੀਸ਼ਨਰ ਨੇ ਇਸ ਸਬੰਧੀ 21 ਸਤੰਬਰ ਨੂੰ ਜੇਲ੍ਹ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਭਗਵਾਨਪੁਰੀਆ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਨ੍ਹਾਂ ਨੇ ਅਜਿਹੀ ਧਮਕੀ ਦਿੱਤੀ ਹੈ। ਅਜਿਹੀਆਂ ਕਈ ਉਦਾਹਰਣਾਂ ਹਨ ਜਿਨ੍ਹਾਂ ਨੇ ਪਟੀਸ਼ਨਕਰਤਾ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਪੈਦਾ ਕੀਤੀਆਂ ਹਨ।
ਉਹ ਪਹਿਲਾਂ ਪਟਿਆਲਾ ਜੇਲ੍ਹ ਵਿੱਚ ਬੰਦ ਸੀ ਅਤੇ ਦਿਲਪ੍ਰੀਤ ਬਾਵਾ ਗਰੁੱਪ ਨਾਲ ਜੁੜੇ ਕੁਝ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਸੀ। ਇਸ ਤੋਂ ਪਹਿਲਾਂ ਉਹ ਕਈ ਹੋਰ ਗੈਂਗਸਟਰਾਂ ਸਮੇਤ ਬਠਿੰਡਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਬੰਦ ਸੀ। ਇਸ ਦੌਰਾਨ, ਫਰਵਰੀ 2023 ਦੇ ਆਖਰੀ ਹਫ਼ਤੇ, ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਕੁਝ ਕੈਦੀਆਂ ਨੇ ਜੇਲ੍ਹ ਦੇ ਕੁਝ ਕੈਦੀਆਂ ’ਤੇ ਇਹ ਦੋਸ਼ ਲਗਾ ਕੇ ਹਮਲਾ ਕੀਤਾ ਕਿ ਉਹ ਪਟੀਸ਼ਨਰ ਗਿਰੋਹ ਦੇ ਮੈਂਬਰ ਸੀ।
ਉਸ ਨੇ ਆਪਣੀ ਪਟੀਸ਼ਨ ਵਿੱਚ ਇਹ ਵੀ ਦੱਸਿਆ ਕਿ ਇੱਕ ਹੋਰ ਗੈਂਗਸਟਰ ਗੋਲਡੀ ਬਰਾੜ, ਜੋ ਕਿ ਵਿਦੇਸ਼ ਵਿੱਚ ਸਰਗਰਮ ਹੈ, ਨੇ ਦਾਅਵਾ ਕੀਤਾ ਸੀ ਕਿ ਇਹ ਹਮਲੇ ਉਸ ਦੇ ਇਸ਼ਾਰੇ ’ਤੇ ਕੀਤੇ ਗਏ ਸਨ। ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈ ਕੋਰਟ ਨੇ ਏਡੀਜੀ (ਜੇਲ੍ਹਾਂ) ਨੂੰ ਕਿਹਾ ਹੈ ਕਿ ਜੱਗੂ ਭਗਵਾਨਪੁਰੀਆ ਨੂੰ ਬਠਿੰਡਾ ਜੇਲ੍ਹ ਤੋਂ ਇਲਾਵਾ ਪੰਜਾਬ ਦੀ ਕਿਸੇ ਹੋਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ’ਤੇ 10 ਦਿਨਾਂ ਵਿੱਚ ਫ਼ੈਸਲਾ ਲਿਆ ਜਾਵੇ।