Lok Sabha Election : ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ, ਸੀਟ ਵੀ ਫਾਈਨਲ
ਚੰਡੀਗੜ੍ਹ (24 ਅਪ੍ਰੈਲ), ਰਜਨੀਸ਼ ਕੌਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ। ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਇੱਕ ਆਡੀਓ ਨੋਟ ਭੇਜਿਆ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲੇ ਹਨ ਅਤੇ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ […]
By : Editor Editor
ਚੰਡੀਗੜ੍ਹ (24 ਅਪ੍ਰੈਲ), ਰਜਨੀਸ਼ ਕੌਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ। ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਇੱਕ ਆਡੀਓ ਨੋਟ ਭੇਜਿਆ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲੇ ਹਨ ਅਤੇ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਉਨ੍ਹਾਂ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ।
ਰਾਜਦੇਵ ਸਿੰਘ ਨੇ ਦੱਸਿਆ ਕਿ ਉਹ ਅੱਜ ਭਾਵ ਬੁੱਧਵਾਰ ਨੂੰ ਜੇਲ੍ਹ ਵਿੱਚ ਹੀ ਅੰਮ੍ਰਿਤਪਾਲ ਨੂੰ ਮਿਲੇ ਸਨ। ਹਾਲਾਂਕਿ ਅਜੇ ਤੱਕ ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਇਸ 'ਤੇ ਕੁਝ ਨਹੀਂ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ ਤੇ 4 ਜੂਨ ਨੂੰ ਨਤੀਜੇ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ
ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM)-ਵੋਟਰ ਵੈਰੀਫਾਈਡ ਪੇਪਰ ਆਡਿਟ ਟ੍ਰੇਲ (VVPAT) ਨਾਲ ਸਬੰਧਤ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਬੁੱਧਵਾਰ (24 ਅਪ੍ਰੈਲ, 2024) ਨੂੰ ਵੱਡੀ ਟਿੱਪਣੀ ਕੀਤੀ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਉਹ ਚੋਣਾਂ ਨੂੰ ਕੰਟਰੋਲ ਨਹੀਂ ਕਰ ਸਕਦੀ ਜੋ ਕਿਸੇ ਹੋਰ ਸੰਵਿਧਾਨਕ ਸੰਸਥਾ ਦੁਆਰਾ ਕਰਵਾਈਆਂ ਜਾਂਦੀਆਂ ਹਨ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ- ਅਸੀਂ ਈਵੀਐਮ ਨਾਲ ਸਬੰਧਤ ਅਕਸਰ ਪੁੱਛੇ ਜਾਣ ਵਾਲੇ ਸਵਾਲਾਂ ਨੂੰ ਵੇਖਿਆ ਅਤੇ ਸਮਝਿਆ ਹੈ। ਅਸੀਂ ਸਿਰਫ਼ ਤਿੰਨ-ਚਾਰ ਗੱਲਾਂ ਬਾਰੇ ਸਪਸ਼ਟੀਕਰਨ ਚਾਹੁੰਦੇ ਹਾਂ। ਅਜਿਹਾ ਇਸ ਲਈ ਕਿਉਂਕਿ ਚੋਣ ਕਮਿਸ਼ਨ ਵੱਲੋਂ ਈਵੀਐਮ ‘ਤੇ ਪੁੱਛੇ ਜਾਣ ਵਾਲੇ ਸਵਾਲਾਂ ਦੇ ਜਵਾਬਾਂ ‘ਚ ਕੁੱਝ ਭੁਲੇਖੇ ਹਨ।
SC ਨੇ EVM ਨੂੰ ਲੈ ਕੇ ECI ਤੋਂ ਮੰਗਿਆ ਸਪੱਸ਼ਟੀਕਰਨ
ਇਸ ਦੌਰਾਨ ਸੁਪਰੀਮ ਕੋਰਟ ਨੇ ਈਵੀਐਮ ਦੇ ਕੰਮਕਾਜ ਦੇ ਕੁੱਝ ਪਹਿਲੂਆਂ ‘ਤੇ ਚੋਣ ਕਮਿਸ਼ਨ ਤੋਂ ਸਪੱਸ਼ਟੀਕਰਨ ਵੀ ਮੰਗਿਆ ਅਤੇ ਚੋਣ ਕਮਿਸ਼ਨ ਦੇ ਉੱਚ ਅਧਿਕਾਰੀ ਨੂੰ ਦੁਪਹਿਰ 2 ਵਜੇ ਤਲਬ ਕੀਤਾ। ਹਾਲਾਂਕਿ, ਬੈਂਚ ਨੇ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਨਾਲ ਈਵੀਐਮ ਦੁਆਰਾ ਪਾਈਆਂ ਗਈਆਂ ਵੋਟਾਂ ਦੀ ਪੂਰੀ ਤਸਦੀਕ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੂੰ ਕਿਹਾ, “ਅਸੀਂ ਗਲਤ ਸਾਬਤ ਨਹੀਂ ਹੋਣਾ ਚਾਹੁੰਦੇ ਪਰ ਨਤੀਜਿਆਂ ਬਾਰੇ ਪੂਰੀ ਤਰ੍ਹਾਂ ਯਕੀਨੀ ਹੋਣਾ ਚਾਹੁੰਦੇ ਹਾਂ ਅਤੇ ਇਸ ਲਈ ਅਸੀਂ ਸਪੱਸ਼ਟੀਕਰਨ ਮੰਗਣ ਬਾਰੇ ਸੋਚਿਆ।”
ਬੈਂਚ ਨੇ ਭਾਟੀ ਨੂੰ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਨਿਤੀਸ਼ ਕੁਮਾਰ ਵਿਆਸ ਨੂੰ ਦੁਪਹਿਰ 2 ਵਜੇ ਬੁਲਾਉਣ ਲਈ ਕਿਹਾ। ਨਿਤੀਸ਼ ਕੁਮਾਰ ਵਿਆਸ ਨੇ ਇਸ ਤੋਂ ਪਹਿਲਾਂ ਈਵੀਐਮ ਦੇ ਕੰਮਕਾਜ ਨੂੰ ਲੈ ਕੇ ਅਦਾਲਤ ਵਿੱਚ ਪੇਸ਼ਕਾਰੀ ਦਿੱਤੀ ਸੀ, ਜਿਸ ਵਿੱਚ ਈਵੀਐਮ ਦੀ ਸਟੋਰੇਜ, ਈਵੀਐਮ ਦੇ ਕੰਟਰੋਲ ਯੂਨਿਟ ਵਿੱਚ ਮਾਈਕ੍ਰੋਚਿੱਪ ਅਤੇ ਹੋਰ ਪਹਿਲੂਆਂ ਨਾਲ ਸਬੰਧਤ ਕੁਝ ਨੁਕਤੇ ਵਿਚਾਰੇ ਗਏ ਸਨ, ਜਿਨ੍ਹਾਂ ਬਾਰੇ ਅਦਾਲਤ ਨੇ ਸਪਸ਼ਟੀਕਰਨ ਮੰਗਿਆ ਸੀ।