ਢਿੱਲੋਂ ਬਰਦਰਜ਼ ਖੁਦਕੁਸ਼ੀ ਮਾਮਲਾ : ਮੁਲਜ਼ਮ ਪੁਲਿਸ ਕਰਮਚਾਰੀ ਹੋਏ ਫਰਾਰ
ਜਲੰਧਰ, 26 ਸਤੰਬਰ, ਹ.ਬ. : ਜਲੰਧਰ ਦੇ ਮਸ਼ਹੂਰ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ’ਚ ਨਾਮਜ਼ਦ ਪੁਲਸ ਮੁਲਾਜ਼ਮ ਅਜੇ ਤੱਕ ਗ੍ਰਿਫਤਾਰ ਨਹੀਂ ਹੋ ਸਕੇ ਹਨ। ਇਸ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਵਿੱਚ ਭਾਰੀ ਰੋਸ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਇੰਸਪੈਕਟਰ ਨਵਦੀਪ ਸਿੰਘ, ਏਐਸਆਈ ਬਲਵਿੰਦਰ ਸਿੰਘ ਅਤੇ ਕਾਂਸਟੇਬਲ ਜਗਜੀਤ ਕੌਰ ਨੇ ਖ਼ੁਦਕੁਸ਼ੀ ਲਈ […]
By : Hamdard Tv Admin
ਜਲੰਧਰ, 26 ਸਤੰਬਰ, ਹ.ਬ. : ਜਲੰਧਰ ਦੇ ਮਸ਼ਹੂਰ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ’ਚ ਨਾਮਜ਼ਦ ਪੁਲਸ ਮੁਲਾਜ਼ਮ ਅਜੇ ਤੱਕ ਗ੍ਰਿਫਤਾਰ ਨਹੀਂ ਹੋ ਸਕੇ ਹਨ। ਇਸ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਵਿੱਚ ਭਾਰੀ ਰੋਸ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਇੰਸਪੈਕਟਰ ਨਵਦੀਪ ਸਿੰਘ, ਏਐਸਆਈ ਬਲਵਿੰਦਰ ਸਿੰਘ ਅਤੇ ਕਾਂਸਟੇਬਲ ਜਗਜੀਤ ਕੌਰ ਨੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ਗੀ ਪਟੀਸ਼ਨ ਦਾਇਰ ਕੀਤੀ ਸੀ।
ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਇਸ ਦੇ ਬਾਵਜੂਦ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਸ ਆਪਣੇ ਮੁਲਾਜ਼ਮਾਂ ਨੂੰ ਪਨਾਹ ਦੇ ਰਹੀ ਹੈ।
ਪੁਲਿਸ ਮੁਲਾਜ਼ਮਾਂ ਦੀ ਬੇਰਹਿਮੀ ਤੋਂ ਤੰਗ ਆ ਕੇ ਬਿਆਸ ਦਰਿਆ ਵਿੱਚ ਛਾਲ ਮਾਰਨ ਵਾਲੇ ਮਾਨਵਜੀਤ ਅਤੇ ਜਸ਼ਨਬੀਰ ਦੇ ਪਿਤਾ ਜਤਿੰਦਰਪਾਲ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਤੋਂ ਇੱਕ ਜਥੇ ਨਾਲ ਕਪੂਰਥਲਾ ਜਾਣਗੇ।
ਮਾਨਵਜੀਤ ਅਤੇ ਜਸ਼ਨਬੀਰ ਦੇ ਪਿਤਾ ਜਤਿੰਦਰਪਾਲ ਸਿੰਘ ਨੇ ਆਪਣੇ ਨਜ਼ਦੀਕੀਆਂ ਅਤੇ ਸਨੇਹੀਆਂ ਨੂੰ ਸਵੇਰੇ 10 ਵਜੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਇਕੱਠੇ ਹੋਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਹ ਵੱਡਾ ਜਥਾ ਗੁਰੂ ਨਾਨਕ ਮਿਸ਼ਨ ਚੌਕ ਤੋਂ ਲੈ ਕੇ ਕਪੂਰਥਲਾ ਦੇ ਐਸਐਸਪੀ ਦਫ਼ਤਰ ਤੱਕ ਜਾਣਗੇ।
ਉਥੇ ਉਹ ਐਸਐਸਪੀ ਨੂੰ ਮੰਗ ਪੱਤਰ ਦੇ ਕੇ ਐਸਐਚਓ ਨਵਦੀਪ ਸਿੰਘ, ਏਐਸਆਈ ਬਲਵਿੰਦਰ ਅਤੇ ਕਾਂਸਟੇਬਲ ਜਗਜੀਤ ਕੌਰ ਦੀ ਜ਼ਮਾਨਤ ਰੱਦ ਹੋਣ ਤੋਂ ਬਾਅਦ ਵੀ ਗ੍ਰਿਫ਼ਤਾਰ ਨਾ ਹੋਣ ’ਤੇ ਰੋਸ ਪ੍ਰਗਟ ਕਰਨਗੇ ਅਤੇ ਤਿੰਨਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਨਗੇ।