Begin typing your search above and press return to search.
ਜਪਾਨ ਭੂਚਾਲ : ਮਰਨ ਵਾਲੇ ਲੋਕਾਂ ਦੀ ਗਿਣਤੀ 50 ਟੱਪੀ
ਇਸ਼ੀਕਾਵਾ, 2 ਜਨਵਰੀ, ਨਿਰਮਲ : ਜਾਪਾਨ ਦੇ ਇਸ਼ਿਕਾਵਾ ’ਚ ਨਵੇਂ ਸਾਲ ਦੇ ਦਿਨ ਆਏ 7.2 ਤੀਬਰਤਾ ਦੇ ਭੂਚਾਲ ’ਚ ਹੁਣ ਤੱਕ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਪਾਨ ਟੂਡੇ ਮੁਤਾਬਕ ਪ੍ਰਧਾਨ ਮੰਤਰੀ ਫੂਮੀਆ ਕਿਸ਼ਿਦਾ ਨੇ ਕਿਹਾ ਹੈ ਕਿ ਭੂਚਾਲ ’ਚ ਮਰਨ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਕਿਸ਼ਿਦਾ ਨੇ ਕਿਹਾ ਕਿ ਹਰ ਪਾਸੇ ਅੱਗ […]
By : Editor Editor
ਇਸ਼ੀਕਾਵਾ, 2 ਜਨਵਰੀ, ਨਿਰਮਲ : ਜਾਪਾਨ ਦੇ ਇਸ਼ਿਕਾਵਾ ’ਚ ਨਵੇਂ ਸਾਲ ਦੇ ਦਿਨ ਆਏ 7.2 ਤੀਬਰਤਾ ਦੇ ਭੂਚਾਲ ’ਚ ਹੁਣ ਤੱਕ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਪਾਨ ਟੂਡੇ ਮੁਤਾਬਕ ਪ੍ਰਧਾਨ ਮੰਤਰੀ ਫੂਮੀਆ ਕਿਸ਼ਿਦਾ ਨੇ ਕਿਹਾ ਹੈ ਕਿ ਭੂਚਾਲ ’ਚ ਮਰਨ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਕਿਸ਼ਿਦਾ ਨੇ ਕਿਹਾ ਕਿ ਹਰ ਪਾਸੇ ਅੱਗ ਲੱਗੀ ਹੋਈ ਹੈ,200 ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਹਨ। ਜਾਪਾਨ ’ਚ ਇਕ ਹਜ਼ਾਰ ਸੁਰੱਖਿਆ ਕਰਮਚਾਰੀ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਚਾਉਣ ’ਚ ਲੱਗੇ ਹੋਏ ਹਨ। ਸਮਾਂ ਘੱਟ ਹੈ ਅਤੇ ਹੋਰ ਜਾਨਾਂ ਬਚਾਉਣੀਆਂ ਪੈਣਗੀਆਂ। ਇਸ਼ੀਕਾਵਾ ਦੇ 32,500 ਘਰ ਬਿਜਲੀ ਤੋਂ ਬਿਨਾਂ ਹਨ।
ਬੀਬੀਸੀ ਮੁਤਾਬਕ 19 ਹਸਪਤਾਲਾਂ ਵਿੱਚ ਬਿਜਲੀ ਨਾ ਹੋਣ ਕਾਰਨ ਲੋਕਾਂ ਨੂੰ ਇਲਾਜ ਵਿੱਚ ਦਿੱਕਤ ਆ ਰਹੀ ਹੈ। ਇਸ ਦੇ ਨਾਲ ਹੀ ਜਾਪਾਨ ਦੇ ਇਸ਼ਿਕਾਵਾ ਇਲਾਕੇ ’ਚ ਇਕ ਹੋਰ ਭੂਚਾਲ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜਾਪਾਨ ’ਚ ਸੋਮਵਾਰ ਨੂੰ ਪਹਿਲੀ ਵਾਰ ਆਏ 7.6 ਤੀਬਰਤਾ ਦੇ ਭੂਚਾਲ ਤੋਂ ਬਾਅਦ ਹੁਣ ਤੱਕ 50 ਝਟਕੇ ਮਹਿਸੂਸ ਕੀਤੇ ਗਏ ਹਨ। ਸਾਰਿਆਂ ਦੀ ਤੀਬਰਤਾ 3.4 ਤੋਂ 4.6 ਦੇ ਵਿਚਕਾਰ ਸੀ। ਨਵੇਂ ਸਾਲ ’ਤੇ ਜਾਪਾਨ ਦੇ ਰਾਜਾ ਨਰੂਹਿਤੋ ਨੇ ਆਪਣੇ ਪਰਿਵਾਰ ਨਾਲ ਟੋਕੀਓ ’ਚ ਨਵੇਂ ਸਾਲ ਦੇ ਪ੍ਰੋਗਰਾਮ ’ਚ ਸ਼ਿਰਕਤ ਕਰਨੀ ਸੀ। ਹਾਲਾਂਕਿ, ਇ੍ਰਸ਼ੀਕਾਵਾ ਭੂਚਾਲ ਪੀੜਤਾਂ ਲਈ ਹਮਦਰਦੀ ਦੇ ਕਾਰਨ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਸੀ। ਦਰਅਸਲ, ਹਰ ਸਾਲ ਜਾਪਾਨ ਦਾ ਸ਼ਾਹੀ ਪਰਿਵਾਰ ਮਹਿਲ ਦੀ ਬਾਲਕੋਨੀ ਵਿੱਚ ਆਉਂਦਾ ਹੈ ਅਤੇ ਲੋਕਾਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਾ ਹੈ।
ਇਹ ਰਿਵਾਜ ਸਾਲਾਂ ਤੋਂ ਚੱਲਿਆ ਆ ਰਿਹਾ ਹੈ। ਭਾਰਤੀ ਦੂਤਾਵਾਸ ਨੇ ਭੂਚਾਲ ਪੀੜਤਾਂ ਦੀ ਮਦਦ ਲਈ ਐਮਰਜੈਂਸੀ ਕੰਟਰੋਲ ਰੂਮ ਸਥਾਪਤ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਕੋਈ ਵੀ ਵਿਅਕਤੀ ਇੱਥੇ ਆ ਕੇ ਮਦਦ ਮੰਗ ਸਕਦਾ ਹੈ। ਇਸ ਤੋਂ ਪਹਿਲਾਂ ਦੂਤਾਵਾਸ ਨੇ ਈ-ਮੇਲ ਆਈਡੀ ਅਤੇ ਨੰਬਰ ਵੀ ਜਾਰੀ ਕੀਤੇ ਸਨ। ਇਹ ਹਨ: +81-80-3930-1715, +81-70-1492-0049, +81-80-3214-4734, +81-80-6229-5382, +81-80-3214-4722। ਭੂਚਾਲ ’ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਕਰਵਾਉਣ ’ਚ ਮੁਸ਼ਕਿਲ ਆ ਰਹੀ ਹੈ। ਇਸ ਦਾ ਕਾਰਨ ਇਹ ਹੈ ਕਿ ਭੂਚਾਲ ਕਾਰਨ ਜ਼ਿਆਦਾਤਰ ਸੜਕਾਂ ਟੁੱਟ ਗਈਆਂ ਹਨ ਅਤੇ ਡਾਕਟਰ ਪ੍ਰਭਾਵਿਤ ਥਾਵਾਂ ’ਤੇ ਨਹੀਂ ਪਹੁੰਚ ਪਾ ਰਹੇ ਹਨ। ਇਕ ਰਿਪੋਰਟ ਮੁਤਾਬਕ ਜਾਪਾਨੀ ਹਵਾਈ ਸੈਨਾ ਦੇ ਹੈਲੀਕਾਪਟਰ ਹੁਣ ਡਾਕਟਰਾਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚਾ ਰਹੇ ਹਨ। ਇਸ ਕਾਰਨ ਜ਼ਰੂਰੀ ਵਸਤਾਂ ਦੀ ਡਿਲਿਵਰੀ ਵਿੱਚ ਦਿੱਕਤ ਆ ਰਹੀ ਹੈ।
Next Story