ਗੱਡੀ ’ਤੇ ਕੈਨੇਡਾ ਤੋਂ ਭਾਰਤ ਪੁੱਜੇ ਜਸਮੀਤ ਸਿੰਘ ਸਾਹਨੀ
ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਗੱਡੀ ’ਤੇ ਕੈਨੇਡਾ ਤੋਂ ਭਾਰਤ ਯਾਤਰਾ ’ਤੇ ਨਿਕਲੇ ਜਸਮੀਤ ਸਿੰਘ ਸਾਹਨੀ 40 ਦਿਨ ’ਚ 19 ਹਜ਼ਾਰ ਕਿਲੋਮੀਟਰ ਦਾ ਪੈਂਡਾ ਤੈਅ ਕਰਨ ਮਗਰੋਂ ਅੱਜ ਭਾਰਤ ਪੁੱਜ ਗਏ, ਜਿੱਥੇ ਅਟਾਰੀ ਵਾਹਗਾ ਸਰਹੱਦ ’ਤੇ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ ਗਿਆ। ਕੈਨੇਡਾ ਦੇ ਵਾਸੀ ਜਸਮੀਤ ਸਾਹਨੀ ਨੇ ਬਰੈਂਪਟਨ ਸਥਿਤ ਆਪਣੇ […]
By : Editor Editor
ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਗੱਡੀ ’ਤੇ ਕੈਨੇਡਾ ਤੋਂ ਭਾਰਤ ਯਾਤਰਾ ’ਤੇ ਨਿਕਲੇ ਜਸਮੀਤ ਸਿੰਘ ਸਾਹਨੀ 40 ਦਿਨ ’ਚ 19 ਹਜ਼ਾਰ ਕਿਲੋਮੀਟਰ ਦਾ ਪੈਂਡਾ ਤੈਅ ਕਰਨ ਮਗਰੋਂ ਅੱਜ ਭਾਰਤ ਪੁੱਜ ਗਏ, ਜਿੱਥੇ ਅਟਾਰੀ ਵਾਹਗਾ ਸਰਹੱਦ ’ਤੇ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ ਗਿਆ। ਕੈਨੇਡਾ ਦੇ ਵਾਸੀ ਜਸਮੀਤ ਸਾਹਨੀ ਨੇ ਬਰੈਂਪਟਨ ਸਥਿਤ ਆਪਣੇ ਘਰ ਤੋਂ ਇਸ ਸਫ਼ਰ ਦੀ ਸ਼ੁਰੂਆਤ ਕੀਤੀ ਸੀ ਤੇ ਅੱਜ ਉਹ ਭਾਰਤੀ ਸਰਹੱਦ ਵਿੱਚ ਦਾਖਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਅਮਨਸ਼ਾਂਤੀ ਤੇ ਏਕਤਾ ਦਾ ਸੁਨੇਹਾ ਦਿੱਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਸਮੀਤ ਸਿੰਘ ਸਾਹਨੀ ਨੇ ਦੱਸਿਆ ਕਿ ਉਹ ਕੈਨੇਡਾ ਦੇ ਬਰੈਂਪਟਨ ਸ਼ਹਿਰ ਦੇ ਵਸਨੀਕ ਹਨ। ਉਨ੍ਹਾਂ ਨੇ ਬਰੈਂਪਟਨ ਸਥਿਤ ਆਪਣੇ ਘਰ ਤੋਂ ਇਹ ਸਫ਼ਰ ਸ਼ੁਰੂ ਕੀਤਾ ਸੀ। 40 ਦਿਨ ’ਚ 19 ਹਜ਼ਾਰ ਕਿਲੋਮੀਟਰ ਦਾ ਪੈਂਡਾ ਤੈਅ ਕਰਨ ਮਗਰੋਂ ਉਹ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਵਿੱਚ ਦਾਖਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਵੀ ਦਰਸ਼ਨ ਕੀਤੇ। ਉਨ੍ਹਾਂ ਕਿਹਾ ਭਾਰਤੀਆਂ ਨੂੰ ਕੇਵਲ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਹੀ ਆਗਿਆ ਮਿਲਦੀ ਹੈ। ਬੇਸ਼ੱਕ ਉਹ ਭਾਰਤੀ ਸਰਹੱਦ ’ਚ ਦਾਖਲ ਹੋ ਗਏ, ਪਰ ਉਨ੍ਹਾਂ ਦੀ ਇਹ ਯਾਤਰਾ ਦਿੱਲੀ ਜਾ ਕੇ ਸਮਾਪਤ ਹੋਵੇਗੀ। ਸਾਹਨੀ ਨੇ ਕਿਹਾ ਕਿ ਗੱਡੀ ’ਤੇ ਇਸ ਯਾਤਰਾ ਦੌਰਾਨ ਉਨ੍ਹਾਂ ਨੇ ਅਮਨ ਸ਼ਾਂਤੀ ਤੇ ਏਕਤਾ ਦਾ ਸੁਨੇਹਾ ਦਿੱਤਾ।
ਇਸ ਮੌਕੇ ਜਸਮੀਤ ਸਿੰਘ ਸਾਹਨੀ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਹ ਬਹੁਤ ਖੁਸ਼ ਨੇ ਕਿ ਜਸਮੀਤ ਲੰਮੀ ਯਾਤਰਾ ਕਰਕੇ ਕੈਨੇਡਾ ਤੋਂ ਭਾਰਤ ਪੁੱਜਾ ਹੈ। ਇਸ ਦੇ ਚਲਦਿਆਂ ਉਨ੍ਹਾਂ ਨੇ ਅਟਾਰੀ ਵਾਹਗਾ ਸਰਹੱਦ ’ਤੇ ਪੁੱਜ ਕੇ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ।